ਕੈਨੇਡਾ ਦੀ ਨਾਗਰਿਕਤਾ ਮਿਲਣ 'ਚ ਦੋ ਮਹੀਨਿਆਂ ਦੀ ਬਜਾਏ ਲੱਗ ਰਹੇ ਨੇ ਦੋ ਸਾਲ, ਉਡੀਕ ਸੂਚੀ 'ਚ 50 ਹਜ਼ਾਰ ਪੰਜਾਬੀ 
Published : Apr 5, 2022, 12:39 pm IST
Updated : Apr 5, 2022, 12:39 pm IST
SHARE ARTICLE
Canadian citizenship
Canadian citizenship

ਨਾਗਰਿਕਤਾ ਮਿਲਣ ਤੋਂ ਬਾਅਦ ਹੀ ਮਿਲਦਾ ਹੈ ਵੋਟ ਦਾ ਅਧਿਕਾਰ ਅਤੇ ਹੋਰ ਲਾਭ

ਚੰਡੀਗੜ੍ਹ : ਕੈਨੇਡਾ ਵਿੱਚ ਕਈ ਸਾਲ ਬਿਤਾਉਣ ਅਤੇ ਸਥਾਈ ਨਿਵਾਸ ਦੀ ਇਜਾਜ਼ਤ ਲੈਣ ਤੋਂ ਬਾਅਦ, ਲੱਖਾਂ ਲੋਕ ਅਜੇ ਵੀ ਕੈਨੇਡੀਅਨ ਨਾਗਰਿਕਤਾ ਪ੍ਰਾਪਤ ਕਰਨ ਵਿੱਚ ਅਸਮਰੱਥ ਹਨ। ਅਸਲ ਵਿੱਚ, ਕੋਵਿਡ-19 ਤੋਂ ਲੈ ਕੇ ਦੁਨੀਆ ਭਰ ਵਿੱਚ ਬਹੁਤ ਸਾਰੇ ਸ਼ਰਨਾਰਥੀ ਸੰਕਟਾਂ ਤੱਕ, ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਬਹੁਤ ਵੱਡਾ ਬੈਕਲਾਗ ਇਕੱਠਾ ਹੋਇਆ ਹੈ ਅਤੇ ਦੋ ਸਾਲਾਂ ਤੋਂ ਵੱਧ ਸਮੇਂ ਲਈ ਦੇਰੀ ਹੋਈ ਹੈ।

 CanadaCanada

ਲੋਕਾਂ ਨੂੰ ਅਪਲਾਈ ਕਰਨ ਤੋਂ ਬਾਅਦ ਆਪਣੀ ਨਾਗਰਿਕਤਾ ਹਾਸਲ ਕਰਨ ਲਈ ਦੋ ਸਾਲ ਤੋਂ ਵੱਧ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਦੱਸਣਯੋਗ ਹੈ ਕਿ ਕੋਵਿਡ ਤੋਂ ਪਹਿਲਾਂ ਇਸ ਪ੍ਰਕਿਰਿਆ ਨੂੰ ਸਿਰਫ਼ ਦੋ-ਚਾਰ ਮਹੀਨੇ ਲੱਗਦੇ ਸਨ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸਾਲਾਂ ਤੋਂ ਆਪਣੀਆਂ ਨਾਗਰਿਕਤਾ ਅਰਜ਼ੀਆਂ ਦੇ ਮਨਜ਼ੂਰ ਹੋਣ ਦੀ ਉਡੀਕ ਕਰ ਰਹੇ ਹਨ ਅਤੇ ਅਜੇ ਵੀ ਉਨ੍ਹਾਂ ਦੇ ਹੱਥਾਂ ਵਿੱਚ ਕੈਨੇਡੀਅਨ ਪਾਸਪੋਰਟ ਨਹੀਂ ਹੈ।

CanadaCanada

ਸਿਟੀਜ਼ਨਸ਼ਿਪ ਦਫ਼ਤਰ ਵਿੱਚ ਦੇਰੀ ਕਾਰਨ ਬਿਨੈਕਾਰਾਂ ਨੂੰ ਕੈਨੇਡੀਅਨ ਬਣਨ ਲਈ ਸਾਲਾਂ ਦੀ ਉਡੀਕ ਕਰਨੀ ਪੈਂਦੀ ਹੈ। ਅਸਲ ਵਿੱਚ, ਨਾਗਰਿਕਤਾ ਮਿਲਣ ਮਗਰੋਂ ਪ੍ਰਵਾਸੀ ਹੋਰ ਬਹੁਤ ਸਾਰੇ ਅਧਿਕਾਰ ਪ੍ਰਾਪਤ ਕਰਨ ਦੇ ਯੋਗ ਹੁੰਦੇ ਹਨ, ਜਿਨ੍ਹਾਂ ਵਿੱਚ ਸਭ ਤੋਂ ਪ੍ਰਮੁੱਖ ਵੋਟ ਦਾ ਅਧਿਕਾਰ ਹੈ।

Canada VisaCanada Visa

ਸਥਾਈ ਨਾਗਰਿਕਤਾ ਪ੍ਰਾਪਤ ਕਰਨ ਤੋਂ ਬਾਅਦ ਹੀ ਉਹ ਸਿਟੀ ਕੌਂਸਲ, ਸਟੇਟ ਅਸੈਂਬਲੀ ਅਤੇ ਫੈਡਰਲ ਸਰਕਾਰ ਲਈ ਵੋਟ ਪਾਉਣ ਦੇ ਯੋਗ ਹੁੰਦੇ ਹਨ। ਜਾਣਕਾਰੀ ਅਨੁਸਾਰ ਇਸ ਵੇਲੇ 453,000 ਤੋਂ ਵੱਧ ਲੋਕ ਇਹ ਜਾਣਨ ਦੀ ਉਡੀਕ ਕਰ ਰਹੇ ਹਨ ਕਿ ਉਨ੍ਹਾਂ ਨੂੰ ਕਿਸ ਦਿਨ ਨਾਗਰਿਕਤਾ ਮਿਲੇਗੀ ਹੈ, ਜਿਨ੍ਹਾਂ ਵਿੱਚੋਂ 50 ਹਜ਼ਾਰ ਦੇ ਕਰੀਬ ਇਕੱਲੇ ਪੰਜਾਬ ਦੇ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement