ਗਵਾਟੇਮਾਲਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 69 ਹੋਈ
Published : Jun 5, 2018, 11:38 pm IST
Updated : Jun 5, 2018, 11:38 pm IST
SHARE ARTICLE
Taking Injured People
Taking Injured People

ਗਵਾਟੇਮਾਲਾ ਦੇ ਫਿਊਗੋ ਜਵਾਲਾਮੁਖੀ 'ਚ ਧਮਾਕੇ ਦੀ ਘਟਨਾ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 69 ਹੋ ਗਈ ਹੈ, ਜਦਕਿ ਇਸ ਤੋਂ 10 ਲੱਖ ਤੋਂ ਵੱਧ ਲੋਕ....

ਗਵਾਟੇਮਾਲਾ ਸਿਟੀ : ਗਵਾਟੇਮਾਲਾ ਦੇ ਫਿਊਗੋ ਜਵਾਲਾਮੁਖੀ 'ਚ ਧਮਾਕੇ ਦੀ ਘਟਨਾ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 69 ਹੋ ਗਈ ਹੈ, ਜਦਕਿ ਇਸ ਤੋਂ 10 ਲੱਖ ਤੋਂ ਵੱਧ ਲੋਕ ਪ੍ਰਭਾਵਤ ਹੋਏ ਹਨ। ਆਫ਼ਤ ਰਾਹਤ ਏਜੰਸੀ ਦੇ ਬੁਲਾਰੇ ਡੈਵਿਡ ਡੀ ਲਿਓਨ ਨੇ ਇਕ ਪੱਤਰਕਾਰ ਸੰਮੇਲਨ ਵਿਚ ਦਸਿਆ ਕਿ ਘਟਨਾ 'ਚ 46 ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਲੋਕਾਂ ਦੀ ਹਾਲਤ ਗੰਭੀਰ ਹੈ।

ਇਸ ਆਫ਼ਤ ਨਾਲ ਨਜਿੱਠਣ ਲਈ ਰਾਹਤ ਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਹੋਰ 3271 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ 3763 ਮੀਟਰ ਉੱਚੇ ਜਵਾਲਾਮੁਖੀ 'ਚ ਧਮਾਕਾ ਹੋ ਗਿਆ, ਜਿਸ ਨਾਲ ਨੇੜੇ-ਤੇੜੇ ਦੇ ਇਲਾਕਿਆਂ ਵਿਚ ਸੁਆਹ ਦੇ ਕਾਲੇ ਬੱਦਲ ਛਾਅ ਗਏ। 

ਅਧਿਕਾਰੀਆਂ ਨੇ ਚਿਤਾਵਨੀ ਦਿਤੀ ਹੈ ਕਿ ਪਹਾੜੀ ਦੇ ਦਖਣੀ ਕੰਢੇ 'ਤੇ ਕਮਿਊਨਿਟੀਆਂ ਕੇਂਦਰਾਂ ਵਿਚ ਪੀੜਤਾਵਾਂ ਦੀ ਭਾਲ ਫਿਰ ਤੋਂ ਸ਼ੁਰੂ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ।ਗਵਾਟੇਮਾਲਾ ਦੀ ਆਫ਼ਤ ਪ੍ਰਬੰਧਨ ਏਜੰਸੀ ਦੇ ਸਰਗੀਓ ਕਬਾਨਾਸ ਨੇ ਕਿਹਾ, ''ਕਈ ਲੋਕ ਲਾਪਤਾ ਹਨ ਪਰ ਸਾਨੂੰ ਇਹ ਨਹੀਂ ਪਤਾ ਕਿ ਕਿੰਨੇ ਲੋਕ ਲਾਪਤਾ ਹਨ।'' ਰਾਸ਼ਟਰਪਤੀ ਜਿਮੀ ਮੋਰਾਲੇਸ ਨੇ ਤਿੰਨ ਦਿਨ ਦੇ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਹੈ। ਰਾਜਧਾਨੀ ਗਵਾਟੇਮਾਲਾ ਸਿਟੀ ਸਥਿਤ ਕੌਮਾਂਤਰੀ ਹਵਾਈ ਅੱਡੇ ਨੂੰ ਬੰਦ ਕਰ ਦਿਤਾ ਗਿਆ ਹੈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement