ਅਮਰੀਕਾ: ਸਮੁੰਦਰ 'ਚ ਡੁੱਬ ਰਹੇ ਪੁੱਤ ਨੂੰ ਬਚਾਉਣ ਗਿਆ ਭਾਰਤੀ ਡੁੱਬਿਆ, ਮੌਤ

By : GAGANDEEP

Published : Jun 5, 2023, 3:54 pm IST
Updated : Jun 5, 2023, 3:54 pm IST
SHARE ARTICLE
photo
photo

ਪ੍ਰਵਾਰ ਨਾਲ ਘੁੰਮਣ ਗਿਆ ਸੀ ਮ੍ਰਿਤਕ ਵਿਅਕਤੀ

 

ਨਿਊਯਾਰਕ: ਅਮਰੀਕਾ ਤੋਂ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਇਥੇ ਕੈਲੀਫੋਰਨੀਆ ਦੇ ਬੀਚ 'ਤੇ ਪਰਿਵਾਰ ਨਾਲ ਘੁੰਮਣ ਗਏ ਭਾਰਤੀ ਦੀ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਪੁੱਤ ਪਾਣੀ 'ਚ ਮਸਤੀ ਕਰ ਰਿਹਾ ਸੀ, ਇਸੇ ਦੌਰਾਨ ਪਾਣੀ ਦੀਆਂ ਲਹਿਰਾਂ ਉਸ ਨੂੰ ਅਪਣੇ ਵੱਲ ਖਿੱਚਣ ਲੱਗੀਆਂ।

ਇਹ ਵੀ ਪੜ੍ਹੋ: ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਭਰਾਵਾਂ 'ਤੇ ਕੀਤਾ ਜਾਨਲੇਵਾ ਹਮਲਾ

ਪੁੱਤ ਨੂੰ ਡੁੱਬਦਾ ਵੇਖ ਪਿਤਾ ਸਮੁੰਦਰ 'ਚ ਗਿਆ। ਇਸੇ ਦੌਰਾਨ ਭਾਰਤੀ ਵਿਅਕਤੀ ਸਮੁੰਦਰ ਦੀ ਡੂੰਘਾਈ ਵੱਲ ਚਲਾ ਗਿਆ। ਇਸ ਦੌਰਾਨ ਉਨ੍ਹਾਂ ਦਾ ਪਰਿਵਾਰ ਚੀਕਾਂ ਮਾਰ ਰਿਹਾ ਸੀ ਅਤੇ ਬੇਵੱਸੀ ਨਾਲ ਉਹ ਡੁੱਬ ਗਏ। ਮ੍ਰਿਤਕ ਦੀ ਪਹਿਚਾਣ ਸ਼੍ਰੀਨਿਵਾਸ ਮੂਰਤੀ ਜੋਨਲਾਗੱਡਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ  ਸ਼੍ਰੀਨਿਵਾਸ ਨੂੰ ਤੈਰਨਾ ਨਹੀਂ ਆਉਂਦਾ ਸੀ।

ਇਹ ਵੀ ਪੜ੍ਹੋ: ਓਡੀਸ਼ਾ 'ਚ ਵਾਪਰਿਆ ਇਕ ਹੋਰ ਰੇਲ ਹਾਦਸਾ, ਪਟੜੀ ਤੋਂ ਉਤਰੇ ਮਾਲ ਗੱਡੀ ਦੇ ਕਈ ਡੱਬੇ 

ਘਟਨਾ ਸਥਾਨ 'ਤੇ ਪਹੁੰਚ ਐਮਰਜੈਂਸੀ ਕਰਮਚਾਰੀ ਸ਼੍ਰੀਨਿਵਾਸ ਨੂੰ ਪਾਣੀ ਵਿਚੋਂ ਬਾਹਰ ਕੱਢਣ ਵਿਚ ਸਫ਼ਲ ਰਹੇ। ਉਨ੍ਹਾਂ ਨੂੰ ਸੀ.ਪੀ.ਆਰ. ਦਿਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੈਲੀਫੋਰਨੀਆ ਹਾਈਵੇ ਪੈਟਰੋਲ ਹੈਲੀਕਾਪਟਰ ਵਿਚ ਹਸਪਤਾਲ ਲਿਜਾਇਆ ਗਿਆ, ਜਿਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਸ਼੍ਰੀਨਿਵਾਸ ਨੇ ਦਮ ਤੋੜ ਦਿੱਤਾ ਅਤੇ ਸਟੈਨਫੋਰਡ ਹਸਪਤਾਲ ਵਿੱਚ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement