ਭਾਰਤ ਸਰਕਾਰ ਦੀ ਸਖ਼ਤ ਟਿੱਪਣੀ ਤੋਂ ਬਾਅਦ ਵੀ ਕੈਨੇਡਾ PM ਨੇ ਦਿੱਤਾ ਵੱਡਾ ਬਿਆਨ
Published : Dec 5, 2020, 10:10 am IST
Updated : Dec 5, 2020, 12:27 pm IST
SHARE ARTICLE
justin Trudeau
justin Trudeau

ਦੁਨੀਆ ਵਿੱਚ ਕੀਤੇ ਵੀ ਜੇ ਸ਼ਾਂਤਮਈ ਅੰਦੋਲਨ ਹੁੰਦਾ ਹੈ ਤਾਂ ਕੈਨੇਡਾ ਹਮੇਸ਼ਾ ਉਸਦੀ ਹਿਮਾਇਤ ਕਰੇਗਾ।

ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫੇਰ ਤੋਂ ਕਿਸਾਨ ਦੇ ਬਾਰੇ ਜਿਕਰ ਕੀਤਾ ਹੈ।  ਦੱਸ ਦੇਈਏ ਕਿ ਕੈਨੈਡਾ ਦੇ PM ਨੇ ਕਿਹਾ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਵਿੱਚ ਹਮੇਸ਼ਾ ਖੜੇ ਰਹਿਣਗੇ।  ਪ੍ਰੈਸ ਕਾਂਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਬਿਆਨ ਦਿੱਤਾ ਕਿ ਦੁਨੀਆ ਵਿੱਚ ਕੀਤੇ ਵੀ ਜੇ ਸ਼ਾਂਤਮਈ ਅੰਦੋਲਨ ਹੁੰਦਾ ਹੈ ਤਾਂ ਕੈਨੇਡਾ ਹਮੇਸ਼ਾ ਉਸਦੀ ਹਿਮਾਇਤ ਕਰੇਗਾ।

Justin Trudeau

ਦੱਸ ਦੇਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਸਬੰਧੀ ਕੀਤੀ ਟਿੱਪਣੀ ਤੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਸੀ। ਟਰੂਡੋ ਨੇ ਕਿਹਾ ਕੈਨੇਡਾ ਪੂਰੀ ਦੁਨੀਆ ਵਿੱਚ ਮਨੁਖੀ ਅਧਿਕਾਰਾਂ ਅਤੇ ਸ਼ਾਂਤਮਈ ਪ੍ਰਦਰਸ਼ਨ ਲਈ ਹਮੇਸ਼ਾ ਖੜਾ ਰਹੇਗਾ।

Farmers Protest

ਮੰਤਰਾਲੇ ਨੇ ਹਾਈ ਕਮਿਸ਼ਨਰ ਨੂੰ ਕਿਹਾ ਸੀ ਕਿ ਭਾਰਤੀ ਕਿਸਾਨਾਂ ਨਾਲ ਜੁੜੇ ਮੁੱਦਿਆਂ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਕੁਝ ਕੈਬਨਿਟ ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਟਿੱਪਣੀਆਂ ਸਾਡੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਹੈ, ਇਸ ਨੂੰ ਬਿਲਕੁਲ ਸਵੀਕਾਰ ਨਹੀਂ ਕੀਤਾ ਜਾਵੇਗਾ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੀ ਕਾਰਗੁਜ਼ਾਰੀ 'ਤੇ ਟਿੱਪਣੀ ਕੀਤੀ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਨੈਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਖੜ੍ਹਾ ਰਹੇਗਾ। ਉਨ੍ਹਾਂ ਆਪਣੇ ਬਿਆਨ ਵਿੱਚ ਭਾਰਤੀ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਥਿਤੀ ਚਿੰਤਾਜਨਕ ਹੈ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਮਗਰੋਂ ਭਾਰਤ ਸਰਕਾਰ ਨੇ ਇਤਰਾਜ਼ ਜਤਾਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement