ਇੰਡੋਨੇਸ਼ੀਆ ਵਿਚ ਖ਼ਰਾਬ ਮੌਸਮ ਹੋਣ ਕਾਰਨ ਨਦੀ ਵਿਚ ਡਿੱਗੀ ਕਾਰ, 5 ਮੌਤਾਂ

By : GAGANDEEP

Published : Jan 6, 2023, 2:27 pm IST
Updated : Jan 6, 2023, 2:27 pm IST
SHARE ARTICLE
photo
photo

ਮ੍ਰਿਤਕਾਂ ਵਿਚ ਇਕ ਤਿੰਨ ਸਾਲ ਦਾ ਬੱਚਾ ਵੀ ਸ਼ਾਮਲ

 

ਜਕਾਰਤਾ: ਇੰਡੋਨੇਸ਼ੀਆ ਦੇ ਦੱਖਣੀ ਸੁਲਾਵੇਸੀ ਦੇ ਪੰਗਕੇਪ ਰੀਜੈਂਸੀ ਵਿੱਚ ਖ਼ਰਾਬ ਮੌਸਮ ਕਾਰਨ ਇੱਕ ਕਾਰ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਛੇ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਵੀਰਵਾਰ ਨੂੰ ਸਥਾਨਕ ਸਮੇਂ ਅਨੁਸਾਰ 5:15 'ਤੇ ਨਦੀ 'ਚ ਡਿੱਗ ਗਈ।

ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤ ਬਚ ਗਿਆ। ਬਚੇ ਹੋਏ ਵਿਅਕਤੀ ਦੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।  ਡਰਾਈਵਰ ਅਤੇ 3 ਸਾਲ ਦੇ ਬੱਚੇ ਸਮੇਤ ਸਾਰੇ 5 ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਅਧਿਕਾਰੀ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ, ਪਰ ਮੰਨਿਆ ਜਾ ਰਿਹਾ ਹੈ ਕਿ ਇਹ ਖਰਾਬ ਮੌਸਮ ਕਾਰਨ ਹੋਇਆ ਹੈ। ਇੰਡੋਨੇਸ਼ੀਆ ਵਿੱਚ ਦਸੰਬਰ ਤੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਹੜ੍ਹਾਂ ਅਤੇ ਜ਼ਮੀਨ ਖਿਸਕਣ ਵਰਗੀਆਂ ਆਫ਼ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement