Pakistan News: ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਜੰਗਲਾਂ ’ਚ ਲੱਗੀ ਅੱਗ ਭਾਰਤੀ ਸਰਹੱਦ ਤਕ ਫੈਲੀ
Published : Jan 6, 2024, 4:16 pm IST
Updated : Jan 6, 2024, 4:16 pm IST
SHARE ARTICLE
The fire in the forests of Pakistan-occupied Kashmir spread to the Indian border News in punjabi
The fire in the forests of Pakistan-occupied Kashmir spread to the Indian border News in punjabi

Pakistan News: ਘੁਸਪੈਠ ਨੂੰ ਰੋਕਣ ਲਈ ਅਲਰਟ ’ਤੇ ਭਾਰਤੀ ਫ਼ੌਜ

The fire in the forests of Pakistan-occupied Kashmir spread to the Indian border News in punjabi :ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਜੰਗਲ ਖੇਤਰ ’ਚ ਲੱਗੀ ਅੱਗ ਭਾਰਤੀ ਸਰਹੱਦ ਤਕ ਫੈਲ ਗਈ ਹੈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਅੱਗ ਦੇ ਆਸਰੇ ਕਿਸੇ ਵੀ ਤਰ੍ਹਾਂ ਦੀ ਘੁਸਪੈਠ ਨੂੰ ਰੋਕਣ ਲਈ ਅਲਰਟ ’ਤੇ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। 

ਇਹ ਵੀ ਪੜ੍ਹੋ: Alaska Airlines News: ਅਲਾਸਕਾ ਏਅਰਲਾਈਨਜ਼ ਨੇ ਬੋਇੰਗ 737-9 ਜਹਾਜ਼ਾਂ ਨੂੰ ਉਡਾਣ ਭਰਨ ਤੋਂ ਰੋਕਿਆ, ਜਾਣੋ ਕਾਰਨ

ਅਧਿਕਾਰੀਆਂ ਮੁਤਾਬਕ ਅੱਗ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਜੰਗਲ ਖੇਤਰ ’ਚ ਫੈਲ ਗਈ ਹੈ। ਅਧਿਕਾਰੀਆਂ ਨੇ ਦਸਿਆ ਕਿ ਅੱਗ ਸ਼ੁਕਰਵਾਰ ਦੇਰ ਰਾਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ’ਚ ਲੱਗੀ ਅਤੇ ਮੇਂਢਰ ਸਬ-ਡਵੀਜ਼ਨ ਦੇ ਬਾਲਾਕੋਟ ਸੈਕਟਰ ’ਚ ਫੈਲ ਗਈ। 

ਇਹ ਵੀ ਪੜ੍ਹੋ: Pakistan News: ਇਮਰਾਨ ਖਾਨ ਦੇ ਜੇਲ੍ਹ ’ਚੋਂ ਲੇਖ ’ਤੇ ਬ੍ਰਿਟਿਸ਼ ਮੀਡੀਆ ਸੰਸਥਾਨ ਨੂੰ ਚਿੱਠੀ ਲਿਖੇਗੀ ਪਾਕਿਸਤਾਨ ਸਰਕਾਰ 

ਉਨ੍ਹਾਂ ਕਿਹਾ ਕਿ ਭਾਰੀ ਗੋਲੀਬਾਰੀ ਦੇ ਮੱਦੇਨਜ਼ਰ ਕੰਟਰੋਲ ਰੇਖਾ ’ਤੇ ਅਲਰਟ ਜਾਰੀ ਕਰ ਦਿਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਤਿਵਾਦੀ ਗੋਲੀਬਾਰੀ ਦੀ ਆੜ ’ਚ ਘੁਸਪੈਠ ਦੀ ਕੋਸ਼ਿਸ਼ ਨਾ ਕਰ ਸਕਣ।  ਅਧਿਕਾਰੀਆਂ ਨੇ ਦਸਿਆ ਕਿ ਕੰਟਰੋਲ ਰੇਖਾ (ਐਲ.ਓ.ਸੀ.) ਦੀ ਰਾਖੀ ਕਰ ਰਹੇ ਫੌਜ ਦੇ ਜਵਾਨ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। (ਪੀਟੀਆਈ)

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The fire in the forests of Pakistan-occupied Kashmir spread to the Indian border News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement