ਲੰਡਨ 'ਚ ਵਿਦੇਸ਼ ਮੰਤਰੀ ਜੈਸ਼ੰਕਰ ਦੀ ਕਾਰ ਨੂੰ ਗਰਮਖ਼ਿਆਲੀਆਂ ਨੇ ਘੇਰਿਆ, ਤਿਰੰਗੇ ਦਾ ਵੀ ਕੀਤਾ ਅਪਮਾਨ
Published : Mar 6, 2025, 10:24 am IST
Updated : Mar 6, 2025, 11:16 am IST
SHARE ARTICLE
 Foreign Minister Jaishankar's car was surrounded by warmongers In London
Foreign Minister Jaishankar's car was surrounded by warmongers In London

ਘਟਨਾ ਕਾਰਨ ਭਾਰਤੀ ਭਾਈਚਾਰੇ 'ਚ ਗੁੱਸਾ

ਲੰਡਨ 'ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਗੱਡੀ ਨੂੰ ਗਰਮਖ਼ਿਆਲੀਆਂ ਨੇ ਘੇਰ ਲਿਆ। ਉਨ੍ਹਾਂ 'ਚੋਂ ਇਕ ਨੇ ਉਨ੍ਹਾਂ ਦੀ ਕਾਰ ਦੇ ਅੱਗੇ ਆ ਕੇ ਤਿਰੰਗੇ ਝੰਡੇ ਦਾ ਅਪਮਾਨ ਕੀਤਾ। ਵਿਦੇਸ਼ ਮੰਤਰੀ ਫ਼ਿਲਹਾਲ ਲੰਡਨ 'ਚ ਹਨ। ਉਨ੍ਹਾਂ ਨੇ ਇੱਥੇ ਚਥਮ ਹਾਊਸ ਥਿੰਕ ਟੈਂਕ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਹਿੱਸਾ ਲਿਆ।

ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਜਿਵੇਂ ਹੀ ਉਹ ਆਪਣੀ ਕਾਰ ਵੱਲ ਗਏ। ਉਥੇ ਪਹਿਲਾਂ ਹੀ ਪ੍ਰਦਰਸ਼ਨ ਕਰ ਰਹੇ ਗਰਮਖ਼ਿਆਲੀਆਂ ਨੇ ਉਨ੍ਹਾਂ ਨੂੰ ਦੇਖ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਤਿਰੰਗਾ ਝੰਡਾ ਲੈ ਕੇ ਆਏ ਇੱਕ ਵਿਅਕਤੀ ਨੇ ਉਨ੍ਹਾਂ ਦੀ ਕਾਰ ਦੇ ਅੱਗੇ ਜਾ ਕੇ ਰਸਤਾ ਰੋਕ ਲਿਆ। ਇਸ ਦੌਰਾਨ ਉਸ ਨੇ ਭਾਰਤ ਦੇ ਰਾਸ਼ਟਰੀ ਝੰਡੇ ਨੂੰ ਪਾੜਨ ਵਰਗੀਆਂ ਸ਼ਰਮਨਾਕ ਹਰਕਤਾਂ ਵੀ ਕੀਤੀਆਂ।

ਸੁਰੱਖਿਆ ਕਰਮੀਆਂ ਨੇ ਜਿਵੇਂ ਹੀ ਗਰਮਖ਼ਿਆਲੀਆਂ ਦੀ ਤਿਰੰਗਾ ਫੂਕਣ ਦੀ ਹਰਕਤ ਕਰਦਿਆਂ ਦੇਖਿਆ ਤਾਂ ਉਨ੍ਹਾਂਂ ਨੂੰ ਫੜ ਕੇ ਕਾਰ ਤੋਂ ਦੂਰ ਲੈ ਗਏ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਘਟਨਾ ਕਾਰਨ ਭਾਰਤੀ ਭਾਈਚਾਰੇ 'ਚ ਗੁੱਸਾ ਹੈ।

ਇਸ ਘਟਨਾ ਤੋਂ ਬਾਅਦ ਲੰਡਨ ਵਿਚ ਭਾਰਤੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਲੋਕ ਬਰਤਾਨੀਆ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਭਾਰਤੀ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਭਾਰਤ ਸਰਕਾਰ ਵੱਲੋਂ ਵੀ ਇਹ ਮੁੱਦਾ ਕੂਟਨੀਤਕ ਪੱਧਰ 'ਤੇ ਉਠਾਏ ਜਾਣ ਦੀ ਉਮੀਦ ਹੈ।
ਵਿਦੇਸ਼ਾਂ ਵਿੱਚ ਗਰਮਖ਼ਿਆਲੀ ਪਿਛਲੇ ਸਮੇਂ ਵਿੱਚ ਵੀ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਬਰਤਾਨੀਆ, ਕੈਨੇਡਾ ਅਤੇ ਅਮਰੀਕਾ ਵਰਗੇ ਦੇਸ਼ਾਂ ਵਿਚ ਭਾਰਤੀ ਦੂਤਾਵਾਸਾਂ ਦੇ ਬਾਹਰ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ 'ਤੇ ਭਾਰਤ ਸਰਕਾਰ ਪਹਿਲਾਂ ਹੀ ਰੋਸ ਪ੍ਰਗਟ ਕਰ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement