US News: ਅਮਰੀਕਾ ਵਿਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ; ਜਾਂਚ ਜਾਰੀ
Published : Apr 6, 2024, 9:12 am IST
Updated : Apr 6, 2024, 9:12 am IST
SHARE ARTICLE
Image used for representational purpose
Image used for representational purpose

ਦੂਤਾਵਾਸ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਭਾਰਤ ਵਿਚ ਪਰਿਵਾਰ ਦੇ ਸੰਪਰਕ ਵਿਚ ਹੈ।

US News: ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਹੁਣ ਓਹੀਓ ਸੂਬੇ ਵਿਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿਤੀ।

ਨਿਊਯਾਰਕ ਵਿਚ ਭਾਰਤ ਦੇ ਕੌਂਸਲ ਜਨਰਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਵਿਚ ਕਿਹਾ, "ਕਲੀਵਲੈਂਡ, ਓਹੀਓ ਵਿਚ ਭਾਰਤੀ ਵਿਦਿਆਰਥੀ ਉਮਾ ਸੱਤਿਆ ਸਾਈਂ ਦੀ ਮੰਦਭਾਗੀ ਮੌਤ ਤੋਂ ਬਹੁਤ ਦੁਖੀ ਹਾਂ।"

ਦੂਤਾਵਾਸ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਭਾਰਤ ਵਿਚ ਪਰਿਵਾਰ ਦੇ ਸੰਪਰਕ ਵਿਚ ਹੈ। ਇਸ ਵਿਚ ਕਿਹਾ ਗਿਆ ਹੈ, “ਵਿਦਿਆਰਥੀ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਭੇਜਣ ਸਮੇਤ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।”

(For more Punjabi news apart from Another Indian student dies in US News, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement