ਪਾਕਿਸਤਾਨ ਪੁੱਜੇ ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ
Published : Sep 6, 2018, 9:11 am IST
Updated : Sep 6, 2018, 9:11 am IST
SHARE ARTICLE
US Foreign Minister Pompeo, arrived in Pakistan
US Foreign Minister Pompeo, arrived in Pakistan

ਪਾਕਿਸਤਾਨ ਨਾਲ ਤਣਾਅਪੂਰਨ ਦੋ-ਪੱਖੀ ਸਬੰਧਾਂ ਦਰਮਿਆਨ ਉੱਥੋਂ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਲਈ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ.............

ਇਸਲਾਮਾਬਾਦ : ਪਾਕਿਸਤਾਨ ਨਾਲ ਤਣਾਅਪੂਰਨ ਦੋ-ਪੱਖੀ ਸਬੰਧਾਂ ਦਰਮਿਆਨ ਉੱਥੋਂ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਲਈ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਬੁੱਧਵਾਰ ਨੂੰ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਪਹੁੰਚੇ। ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅਹੁਦਾ ਸੰਭਾਲਣ ਤੋਂ ਬਾਅਦ ਅਮਰੀਕਾ ਦੀ ਪਾਕਿਸਤਾਨ ਨਾਲ ਇਹ ਪਹਿਲੀ ਉੱਚ ਪੱਧਰੀ ਗੱਲਬਾਤ ਹੈ। ਜੁਆਇੰਟ ਚੀਫ ਆਫ ਸਟਾਫ ਦੇ ਪ੍ਰਧਾਨ ਜਨਰਲ ਜੋਸਫ ਡਨਫੋਰਡ ਨਾਲ ਪਾਕਿਸਤਾਨ ਗਏ ਪੋਂਪੀਓ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕਰਨਗੇ। ਪੋਂਪੀਓ ਇਸਲਾਮਾਬਾਦ ਦੇ ਨੂਰ ਖਾਨ ਏਅਰਬੇਸ 'ਤੇ ਉਤਰੇ।

ਵਿਦੇਸ਼ ਵਿਭਾਗ ਦੇ ਐਡੀਸ਼ਨਲ ਸਕੱਤਰ ਸ਼ੁਜਾ ਆਲਮ ਨੇ ਪੋਂਪੀਓ ਨੂੰ ਲੈਣ ਪੁੱਜੇ। ਪੋਂਪੀਓ ਸ਼ੁਜਾ ਨਾਲ ਅਮਰੀਕੀ ਦੂਤਘਰ ਲਈ ਰਵਾਨਾ ਹੋ ਗਏ। ਡਿਪਲੋਮੈਟ ਸੂਤਰਾਂ ਮੁਤਾਬਕ ਪੋਂਪੀਓ ਵਿਦੇਸ਼ ਮੰਤਰੀ ਕੁਰੈਸ਼ੀ ਨਾਲ ਵੀ ਮੁਲਾਕਾਤ ਕਰਨਗੇ, ਜਿਸ ਤੋਂ ਬਾਅਦ ਦੋਹਾਂ ਪੱਖਾਂ ਵਿਚਾਲੇ ਵਫਦ ਪੱਧਰੀ ਗੱਲਬਾਤ ਹੋਵੇਗੀ। ੋਪੋਂਪੀਓ ਪਾਕਿਸਤਾਨੀ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਪੋਂਪੀਓ ਪਾਕਿਸਤਾਨ 'ਤੇ ਦਬਾਅ ਪਾ ਸਕਦੇ ਹਨ ਕਿ ਉਹ ਆਪਣੇ ਖੇਤਰ ਵਿਚ ਮੌਜੂਦ ਸਾਰੇ ਅੱਤਵਾਦੀ ਸੰਗਠਨਾਂ ਨੂੰ ਨਿਸ਼ਾਨਾ ਬਣਾਏ ਅਤੇ ਸੰਘਰਸ਼ ਪ੍ਰਭਾਵਿਤ ਅਫਗਾਨਿਸਤਾਨ ਵਿਚ ਸਕਾਰਾਤਮਕ ਭੂਮਿਕਾ ਨਿਭਾਵੇ।  (ਏਜੰਸੀਆਂ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement