ਤਨਜ਼ਾਨੀਆ ਵਿੱਚ ਵੱਡਾ ਜਹਾਜ਼ ਹਾਦਸਾ, ਲੈਂਡਿੰਗ ਦੌਰਾਨ ਝੀਲ ‘ਚ ਡਿੱਗਿਆ ਯਾਤਰੀਆਂ ਨਾਲ ਭਰਿਆ ਜਹਾਜ਼

By : GAGANDEEP

Published : Nov 6, 2022, 4:40 pm IST
Updated : Nov 6, 2022, 7:01 pm IST
SHARE ARTICLE
photo
photo

ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ ਅਤੇ ਉਨ੍ਹਾਂ ਦੀ ਹਾਲਤ ਬਾਰੇ ਜਾਣਕਾਰੀ ਆਉਣੀ ਬਾਕੀ ਹੈ।

 

ਤਨਜ਼ਾਨੀਆ ਵਿੱਚ ਐਤਵਾਰ ਨੂੰ ਇੱਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਯਾਤਰੀ ਜਹਾਜ਼  ਲੈਂਡਿੰਗ ਦੌਰਾਨ ਉੱਤਰ-ਪੱਛਮੀ ਸ਼ਹਿਰ ਬੁਕੋਬਾ 'ਚ ਹਵਾਈ ਅੱਡੇ ਦੇ ਨੇੜੇ ਵਿਕਟੋਰੀਆ ਝੀਲ 'ਚ ਹਾਦਸਾਗ੍ਰਸਤ ਹੋ ਗਿਆ। ਬੁਕੋਬਾ ਹਵਾਈ ਅੱਡੇ ਦੇ ਰਨਵੇ ਦਾ ਇੱਕ ਸਿਰਾ ਅਫਰੀਕਾ ਦੀ ਸਭ ਤੋਂ ਵੱਡੀ ਝੀਲ ਵਿਕਟੋਰੀਆ ਝੀਲ ਦੇ ਬਿਲਕੁਲ ਕੋਲ ਸਥਿਤ ਹੈ। ਇਹ ਪ੍ਰੀਸੀਜ਼ਨ ਏਅਰ ਦਾ ਜਹਾਜ਼ ਦਾਰ ਏਸ ਸਲਾਮ ਤੋਂ ਬੁਕੋਬਾ ਵਾਇਆ ਮਵਾਂਜ਼ਾ ਜਾ ਰਿਹਾ ਸੀ।

 ਤਨਜ਼ਾਨੀਆ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਟੀਬੀਸੀ) ਨੇ ਐਤਵਾਰ ਨੂੰ ਕਿਹਾ ਕਿ ਜਹਾਜ਼ ਬੁਕੋਬਾ ਦੇ ਹਵਾਈ ਅੱਡੇ ‘ਤੇ ਲੈਂਡਿੰਗ ਦੀ ਕੋਸ਼ਿਸ਼ ਕਰਦੇ ਸਮੇਂ ਵਿਕਟੋਰੀਆ ਝੀਲ ਵਿੱਚ ਹਾਦਸਾਗ੍ਰਸਤ ਹੋ ਗਿਆ। ਹਾਦਸੇ ਬਾਰੇ ਪੂਰੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ ਅਤੇ ਉਨ੍ਹਾਂ ਦੀ ਹਾਲਤ ਬਾਰੇ ਜਾਣਕਾਰੀ ਆਉਣੀ ਬਾਕੀ ਹੈ।

ਟੀਬੀਸੀ ਨੇ ਕਿਹਾ ਕਿ ਹੁਣ ਤੱਕ 15 ਲੋਕਾਂ ਨੂੰ ਬਚਾ ਲਿਆ ਗਿਆ ਹੈ, ਪਰ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਕਿੰਨੇ ਲੋਕ ਮਾਰੇ ਗਏ ਅਤੇ ਕਿੰਨੇ ਲੋਕ ਜਹਾਜ਼ ਵਿੱਚ ਸਨ। ਟੀਬੀਸੀ ਨੇ ਦੱਸਿਆ ਕਿ ਜਹਾਜ਼ ਨੇ ਰਾਜਧਾਨੀ ਦਾਰ ਏਸ ਸਲਾਮ ਤੋਂ ਉਡਾਣ ਭਰੀ ਅਤੇ ਤੂਫਾਨ ਅਤੇ ਭਾਰੀ ਮੀਂਹ ਕਾਰਨ ਅੱਜ ਸਵੇਰੇ ਲੈਂਡਿੰਗ ਦੌਰਾਨ ਵਿਕਟੋਰੀਆ ਝੀਲ ਵਿੱਚ ਹਾਦਸਾਗ੍ਰਸਤ ਹੋ ਗਿਆ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement