ਮਹਾਰਾਣੀ ਐਲੀਜ਼ਾਬੇਥ ਦਾ ਅਗਲੇ ਹਫ਼ਤੇ ਕੋਰੋਨਾ ਟੀਕਾਕਰਨ ਹੋਣ ਦੀ ਸੰਭਾਵਨਾ 
Published : Dec 6, 2020, 2:06 pm IST
Updated : Dec 6, 2020, 2:06 pm IST
SHARE ARTICLE
Queen Elizabeth expected to get coronavirus vaccine in coming weeks
Queen Elizabeth expected to get coronavirus vaccine in coming weeks

ਬ੍ਰਿਟੇਨ ਨੇ ਬੁੱਧਵਾਰ ਨੂੰ ਅਮਰੀਕੀ ਫਾਰਮਾਸੂਟੀਕਲ ਦਿੱਗਜ਼ ਫਾਈਜ਼ਰ ਅਤੇ ਜਰਮਨ ਫਰਮ ਬਾਇਓਨਟੇਕ ਵੱਲੋਂ ਉਤਪਾਦਿਤ ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ।

ਲੰਡਨ - ਬ੍ਰਿਟੇਨ ਦੀ 94 ਸਾਲਾ ਮਹਾਰਾਣੀ ਐਲੀਜ਼ਾਬੇਥ ਦੂਜੀ ਅਤੇ ਉਹਨਾਂ ਦੇ 99 ਸਾਲਾ ਪਤੀ ਪ੍ਰਿੰਸ ਫਿਲਿਪ ਨੂੰ ਅਗਲੇ ਹਫਤੇ ਫਾਈਜ਼ਰ ਬਾਇਓਨਟੇਕ ਦੀ ਕੋਰੋਨਾ ਵੈਕਸੀਨ ਦਿੱਤੇ ਜਾਣ ਦੀ ਸੰਭਾਵਨਾ ਹੈ। ਇਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਮਹਾਰਾਣੀ ਨੂੰ ਵੈਕਸੀਨ ਦੇ ਮਾਮਲੇ ਵਿਚ ਵਿਸ਼ੇਸ਼ ਤਰਜ਼ੀਹ ਨਹੀਂ ਦਿੱਤੀ ਜਾਵੇਗੀ ਅਤੇ ਉਹਨਾਂ ਨੂੰ ਵੈਕਸੀਨ ਲਗਵਾਉਣ ਲਈ ਆਪਣੀ ਵਾਰੀ ਦੀ ਉਡੀਕ ਕਰਨੀ ਹੋਵੇਗੀ। 

Maharani ElizabethMaharani Elizabeth

ਜਨਤਕ ਸਿਹਤ ਮਾਹਰਾਂ ਦੇ ਹਵਾਲੇ ਮੁਤਾਬਿਕ ਮਹਾਰਾਣੀ ਅਤੇ ਉਹਨਾਂ ਦੇ ਪਤੀ ਨੂੰ ਵੈਕਸੀਨ ਲੱਗਣ ਨਾਲ ਇਸ ਸਬੰਧੀ ਚੱਲ ਰਹੀਆਂ ਗਲਤ ਫਹਿਮੀਆਂ ਨੂੰ ਖ਼ਤਮ ਕਰਨ ਵਿਚ ਮਦਦ ਮਿਲੇਗੀ। ਬ੍ਰਿਟੇਨ ਨੇ ਬੁੱਧਵਾਰ ਨੂੰ ਅਮਰੀਕੀ ਫਾਰਮਾਸੂਟੀਕਲ ਦਿੱਗਜ਼ ਫਾਈਜ਼ਰ ਅਤੇ ਜਰਮਨ ਫਰਮ ਬਾਇਓਨਟੇਕ ਵੱਲੋਂ ਉਤਪਾਦਿਤ ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ।

ਅਜਿਹਾ ਕਰਨ ਵਾਲਾ ਬ੍ਰਿਟੇਨ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ। ਬ੍ਰਿਟੇਨ ਦੇ ਮੰਤਰੀਆਂ ਨੇ ਭਰੋਸਾ ਜ਼ਾਹਰ ਕੀਤਾ ਹੈ ਕਿ ਅਗਲੇ ਹਫਤੇ ਤੱਕ ਅਮਰੀਕਾ-ਜਰਮਨ ਵੈਕਸੀਨ ਦੀਆਂ 800,000 ਖੁਰਾਕਾਂ ਬ੍ਰਿਟੇਨ ਵਿਚ ਆ ਜਾਣਗੀਆਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement