Pakistan ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸਰੀਫ਼ ਨੇ ਫਿਰ ਦਿੱਤਾ ਵਿਵਾਦਤ ਬਿਆਨ

By : JAGDISH

Published : Feb 7, 2026, 10:21 am IST
Updated : Feb 7, 2026, 10:21 am IST
SHARE ARTICLE
Pakistan Prime Minister Shahbaz Sharif again made a controversial statement
Pakistan Prime Minister Shahbaz Sharif again made a controversial statement

ਕਿਹਾ : ਕਸ਼ਮੀਰ ਪਾਕਿਸਤਾਨਨ ਦਾ ਹਿੱਸਾ ਬਣੇਗਾ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪੀਓਕੇ ਵਿੱਚ ਕਸ਼ਮੀਰ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਵਿਵਾਦਿਤ ਬਿਆਨ ਦਿੱਤਾ ਹੈ । ਮੁਜ਼ੱਫਰਾਬਾਦ ਵਿੱਚ ਵਿਧਾਨ ਸਭਾ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਬਣੇਗਾ।

ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹ ਹੈ ਅਤੇ ਜੰਮੂ-ਕਸ਼ਮੀਰ ਵਿਵਾਦ ਦਾ ਹੱਲ ਕਸ਼ਮੀਰ ਦੇ ਲੋਕਾਂ ਦੀ ਇੱਛਾ ਅਨੁਸਾਰ ਹੋਣਾ ਚਾਹੀਦਾ ਹੈ । ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਵਾਦ ਦਾ ਹੱਲ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵਾਂ ਨੂੰ ਲਾਗੂ ਕਰਨ ਨਾਲ ਹੀ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਮੈਂ ਪਾਕਿਸਤਾਨੀ ਲੋਕਾਂ ਅਤੇ ਪਾਕਿਸਤਾਨੀ ਅਗਵਾਈ ਵੱਲੋਂ ਕਸ਼ਮੀਰ ਦੇ ਆਪਣੇ ਭਰਾਵਾਂ ਨਾਲ ਇਕਜੁਟਤਾ ਦਿਖਾਉਣ ਆਇਆ ਹਾਂ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਹਾ ਨੇ ਇਸ ਖੇਤਰ ਨੂੰ ਪਾਕਿਸਤਾਨ ਦੀ ਲਾਈਫ ਲਾਈਨ ਦੱਸਿਆ ਸੀ। ਸ਼ਾਹਬਾਜ਼ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਖੇਤਰ ਵਿੱਚ ਸ਼ਾਂਤੀ ਚਾਹੁੰਦਾ ਹੈ, ਪਰ ਇਹ ਸ਼ਾਂਤੀ ਬਰਾਬਰੀ ਅਤੇ ਨਿਆਂ ਦਾ ਆਧਾਰ ਵੀ ਸੰਭਵ ਹੈ । ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 5 ਫਰਵਰੀ ਨੂੰ ਪਾਕਿਸਤਾਨ ਵਿਚ ਕਸ਼ਮੀਰ ਇਕਜੁਟਤਾ ਦਿਨ ਮਨਿਆ ਗਿਆ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement