ਕਿਊਬਾ ਦੇ ਫਾਈਵ ਸਟਾਰ ਹੋਟਲ ਵਿੱਚ ਵੱਡਾ ਧਮਾਕਾ, ਹੁਣ ਤੱਕ 22 ਲੋਕਾਂ ਦੀ ਗਈ ਜਾਨ
Published : May 7, 2022, 3:36 pm IST
Updated : May 7, 2022, 3:36 pm IST
SHARE ARTICLE
Explosion at a Cuba  hotel
Explosion at a Cuba hotel

ਰਾਸ਼ਟਰਪਤੀ ਨੇ ਘਟਨਾ 'ਤੇ ਜਤਾਇਆ ਦੁੱਖ

 

ਕਿਊਬਾ ਹੋਟਲ ਧਮਾਕਾ: ਕਿਊਬਾ ਦੇ ਇੱਕ ਹੋਟਲ ਵਿੱਚ ਹੋਏ ਧਮਾਕੇ ਵਿੱਚ 22 ਲੋਕਾਂ ਦੀ ਮੌਤ ਹੋ ਗਈ। ਦੇਸ਼ ਦੀ ਰਾਜਧਾਨੀ ਵਿਚ ਅਚਾਨਕ ਵਾਪਰੇ ਇੱਕ ਹਾਦਸੇ ਵਿੱਚ ਕਰੀਬ 74 ਲੋਕ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਕਈ ਲੋਕ ਲਾਪਤਾ ਵੀ ਦੱਸੇ ਜਾ ਰਹੇ ਹਨ।

 

Explosion at a Cuban hotelExplosion at a Cuba hotel

 

ਸਥਾਨਕ ਅਧਿਕਾਰੀਆਂ ਮੁਤਾਬਕ ਸਾਰੇ ਜ਼ਖਮੀਆਂ ਦਾ ਨੇੜਲੇ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ। ਕਿਊਬਾ ਦੇ ਰਾਸ਼ਟਰਪਤੀ ਮਿਗੁਏਲ ਡਿਆਜ਼-ਕੈਨੇਲ ਨੇ ਕਿਹਾ ਹੈ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਘਟਨਾ ਬੰਬ ਧਮਾਕਾ ਜਾਂ ਹਮਲਾ ਨਹੀਂ ਸਗੋਂ ਇਹ ਧਮਾਕਾ ਗੈਸ ਲੀਕ ਹੋਣ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖ਼ਦ ਘਟਨਾ ਹੈ। 

Explosion at a Cuban hotelExplosion at a Cuba hotel

ਹਾਦਸੇ ਤੋਂ ਬਾਅਦ ਆਸਪਾਸ ਦੇ ਇਲਾਕੇ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ। ਰਾਸ਼ਟਰਪਤੀ ਨੇ ਜ਼ਖਮੀਆਂ ਦਾ ਇਲਾਜ ਕਰ ਰਹੇ ਡਾਕਟਰਾਂ ਨੂੰ ਵੀ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੌਕੇ 'ਤੇ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement