ਅਮਰੀਕਾ ਦੇ ਟੈਕਸਾਸ 'ਚ ਗੋਲੀਬਾਰੀ, 8 ਦੀ ਮੌਤ: ਮਰਨ ਵਾਲਿਆਂ 'ਚ ਬੱਚੇ ਵੀ ਸ਼ਾਮਲ
Published : May 7, 2023, 10:08 am IST
Updated : May 7, 2023, 10:08 am IST
SHARE ARTICLE
photo
photo

ਸ਼ੂਟਰ ਨੇ ਮਾਲ 'ਚ ਅੰਨ੍ਹੇਵਾਹ ਗੋਲੀਆਂ ਚਲਾਈਆਂ

 

ਟੈਕਸਾਸ : ਅਮਰੀਕਾ ਦੇ ਟੈਕਸਾਸ ਸੂਬੇ ਦੇ ਇਕ ਮਾਲ 'ਚ ਸ਼ਨੀਵਾਰ ਨੂੰ ਗੋਲੀਬਾਰੀ ਹੋਈ। ਹਮਲੇ 'ਚ 8 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿਚ ਬੱਚੇ ਵੀ ਸ਼ਾਮਲ ਹਨ। 7 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ੱਕੀ ਸ਼ੂਟਰ ਨੂੰ ਮਾਰ ਦਿੱਤਾ ਹੈ।

ਇਕ ਚਸ਼ਮਦੀਦ ਨੇ ਕਿਹਾ- ਮੈਂ ਖਰੀਦਦਾਰੀ ਕਰ ਰਿਹਾ ਸੀ। ਮੇਰੇ ਕੋਲ ਹੈੱਡਫੋਨ ਸਨ। ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ। ਮੈਂ ਲੁਕ ਗਿਆ ਜਦੋਂ ਪੁਲਿਸ ਨੇ ਸਾਨੂੰ ਮਾਲ ਛੱਡਣ ਲਈ ਕਿਹਾ ਤਾਂ ਮੈਂ ਬਹੁਤ ਸਾਰੀਆਂ ਲਾਸ਼ਾਂ ਦੇਖੀਆਂ। ਮੈਂ ਸਿਰਫ਼ ਪ੍ਰਾਰਥਨਾ ਕਰ ਰਿਹਾ ਸੀ ਕਿ ਉਨ੍ਹਾਂ ਵਿਚ ਬੱਚੇ ਨਾ ਹੋਣ। ਪਰ ਲਾਸ਼ਾਂ ਨੂੰ ਦੇਖ ਕੇ ਲਗਦਾ ਸੀ ਕਿ ਉਹ ਬੱਚਿਆਂ ਦੀਆਂ ਹੀ ਸਨ।

ਇਕ ਪੁਲਿਸ ਅਧਿਕਾਰੀ ਨੇ ਦੱਸਿਆ- ਐਲਨ ਸ਼ਹਿਰ ਦੇ ਇੱਕ ਮਾਲ ਵਿਚ ਗੋਲੀਬਾਰੀ ਹੋਈ। ਹਮਲਾਵਰ ਨੇ ਲੋਕਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਅਸੀ ਤੁਰੰਤ ਕਾਰਵਾਈ ਕੀਤੀ ਅਤੇ ਉਸ ਨੂੰ ਮਾਰ ਦਿਤਾ। ਇਸ ਦੇ ਨਾਲ ਹੀ ਹਮਲਾਵਰ ਸਮੇਤ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਸਪਤਾਲ 'ਚ ਇਲਾਜ ਦੌਰਾਨ 2 ਲੋਕਾਂ ਦੀ ਮੌਤ ਹੋ ਗਈ। ਸਾਨੂੰ ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਹੈ। ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement