Pakistan Flood News: ਪਾਕਿਸਤਾਨ ਵਿਚ ਹੜ੍ਹ ਕਾਰਨ 40 ਲੱਖ ਲੋਕ ਪ੍ਰਭਾਵਿਤ
Published : Sep 7, 2025, 6:33 am IST
Updated : Sep 7, 2025, 7:45 am IST
SHARE ARTICLE
Pakistan Flood News in punjabi
Pakistan Flood News in punjabi

Pakistan Flood News: ਪਿਛਲੇ 24 ਘੰਟਿਆਂ ਦੌਰਾਨ ਸੈਂਕੜੇ ਪਿੰਡ ਡੁੱਬ ਗਏ, ਜਿਸ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਗਿਣਤੀ 4000 ਤੋਂ ਵੱਧ ਹੋ ਗਈ ਹੈ

Pakistan Flood News in punjabi : ਪਾਕਿਸਤਾਨ ਦੇ ਪੰਜਾਬ ਸੂਬੇ ’ਚ ਦਰਿਆਵਾਂ ਦੇ ਪਾਣੀ ਦੇ ਪੱਧਰ ’ਚ ਵਾਧੇ ਤੇ ਦਰਿਆਈ ਬੰਨ੍ਹ ਟੁੱਟਣ ਕਾਰਨ ਆਏ ਹੜ੍ਹਾਂ ਕਾਰਨ ਲਗਭਗ 40 ਲੱਖ ਲੋਕ ਪ੍ਰਭਾਵਿਤ ਤੇ ਬੇਘਰ ਹੋਏ ਹਨ। ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ (ਪੀਡੀਐਮਏ) ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। 

ਉਨ੍ਹਾਂ ਕਿਹਾ ਕਿ ਰਾਵੀ, ਸਤਲੁਜ ਅਤੇ ਚਨਾਬ ਦਰਿਆਵਾਂ ਵਿਚ ਆਏ ਭਿਆਨਕ ਹੜ੍ਹਾਂ ਨੇ ਦੇਸ਼ ਦੇ ਸੱਭ ਤੋਂ ਵੱਧ ਆਬਾਦੀ ਵਾਲੇ ਪੰਜਾਬ ਸੂਬੇ ਵਿਚ ਤਬਾਹੀ ਮਚਾ ਦਿਤੀ ਹੈ, ਜਿਸ ਨਾਲ 12 ਕਰੋੜ 7 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੈਂਕੜੇ ਪਿੰਡ ਡੁੱਬ ਗਏ, ਜਿਸ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਗਿਣਤੀ 4000 ਤੋਂ ਵੱਧ ਹੋ ਗਈ ਹੈ ਅਤੇ ਲੱਖਾਂ ਏਕੜ ਵਿਚ ਫੈਲੀਆਂ ਫ਼ਸਲਾਂ ਡੁੱਬ ਗਈਆਂ ਹਨ।

ਪੀਡੀਐਮਏ ਦੇ ਅੰਕੜਿਆਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਭਿਆਨਕ ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਸੂਬੇ ’ਚ 20 ਲੱਖ ਤੋਂ ਵੱਧ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ। 8 ਲੱਖ ਤੋਂ ਵੱਧ ਜਾਨਵਰਾਂ ਨੂੰ ਵੀ ਬਾਹਰ ਕਢਿਆ ਗਿਆ ਜਦੋਂ ਕਿ ਬਚਾਅ ਅਤੇ ਰਾਹਤ ਕਾਰਜਾਂ ਦੇ ਹਿੱਸੇ ਵਜੋਂ ਸੂਬੇ ਭਰ ਵਿਚ ਲਗਭਗ 400 ਰਾਹਤ ਕੈਂਪ, 392 ਮੈਡੀਕਲ ਕੈਂਪ ਅਤੇ 336 ਵੈਟਰਨਰੀ ਕੈਂਪ ਸਥਾਪਤ ਕੀਤੇ ਗਏ। ਪਾਕਿਸਤਾਨ ਚੋਣ ਕਮਿਸ਼ਨ ਨੇ ਹੜ੍ਹ ਸੰਕਟ, ਸੰਚਾਰ ਪ੍ਰਣਾਲੀਆਂ ਵਿਚ ਭਾਰੀ ਵਿਘਨ ਅਤੇ ਬੁਨਿਆਦੀ ਢਾਂਚੇ ਨੂੰ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਵਿਚ ਨੌਂ ਵਿਧਾਨ ਸਭਾ ਉਪ ਚੋਣਾਂ ਮੁਲਤਵੀ ਕਰ ਦਿਤੀਆਂ ਹਨ।     (ਏਜੰਸੀ)

(For more news apart from “Pakistan Flood News in punjabi ,” stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement