Murder In Canada: ਕੈਨੇਡਾ ਦੀ ਰਾਜਧਾਨੀ ਓਟਾਵਾ 'ਚ 6 ਜੀਆਂ ਦਾ ਕਤਲ, ਆਰੋਪੀ ਵਿਦਿਆਰਥੀ ਗ੍ਰਿਫ਼ਤਾਰ 
Published : Mar 8, 2024, 8:53 am IST
Updated : Mar 8, 2024, 8:53 am IST
SHARE ARTICLE
File Photo
File Photo

ਘਟਨਾ ਤੋਂ ਬਾਅਦ ਬੱਚਿਆਂ ਦੇ ਪਿਤਾ ਘਰ ਤੋਂ ਬਾਹਰ ਆ ਗਏ ਅਤੇ ਲੋਕਾਂ ਨੂੰ 911 'ਤੇ ਕਾਲ ਕਰਨ ਲਈ ਕਿਹਾ

Murder In Canada News IN Punjabi/ ਓਟਾਵਾ -  ਕੈਨੇਡਾ ਦੀ ਰਾਜਧਾਨੀ ਓਟਾਵਾ 'ਚ 6 ਜਣਿਆਂ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਓਟਾਵਾ ਪੁਲਿਸ ਨੇ ਇੱਕ 19 ਸਾਲਾ ਸ੍ਰੀਲੰਕਾਈ ਵਿਦਿਆਰਥੀ ਨੂੰ ਆਪਣੇ ਕਮਰੇ ਦੇ 6 ਸਾਥੀਆਂ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਸ੍ਰੀਲੰਕਾ ਦੇ ਇੱਕ ਪਰਿਵਾਰ ਦੇ ਚਾਰ ਬੱਚੇ ਵੀ ਮਰਨ ਵਾਲਿਆਂ ਵਿੱਚ ਸ਼ਾਮਲ ਹਨ।

ਓਟਾਵਾ ਦੇ ਪੁਲਿਸ ਮੁਖੀ ਐਰਿਕ ਸਟੱਬਸ ਨੇ ਕਿਹਾ ਕਿ ਦੋਸ਼ੀ, ਜਿਸ ਦੀ ਪਛਾਣ ਫੈਬਰੀਸੀਓ ਡੀ-ਜ਼ੋਏਸਾ ਵਜੋਂ ਹੋਈ ਹੈ, ਨੇ ਲੋਕਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਉਸ 'ਤੇ ਪਹਿਲੇ ਦਰਜੇ ਦੇ ਕਤਲ ਦੇ ਛੇ ਅਤੇ ਕਤਲ ਦੀ ਕੋਸ਼ਿਸ਼ ਦੇ ਇੱਕ ਮਾਮਲੇ ਦਾ ਦੋਸ਼ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਸ੍ਰੀਲੰਕਾ ਦੇ ਨਾਗਰਿਕ ਸਨ ਜੋ ਹਾਲ ਹੀ ਵਿਚ ਕੈਨੇਡਾ ਆਏ ਸਨ। ਇਨ੍ਹਾਂ ਵਿਚ 35 ਸਾਲਾ ਮਾਂ, ਸੱਤ ਸਾਲਾ ਪੁੱਤਰ, ਚਾਰ ਸਾਲ ਦੀ ਧੀ, ਢਾਈ ਸਾਲ ਦੀ ਧੀ ਅਤੇ ਢਾਈ ਮਹੀਨੇ ਦੀ ਬੱਚੀ ਸ਼ਾਮਲ ਹੈ। ਨਾਲ ਹੀ, ਇੱਕ 40 ਸਾਲਾ ਵਿਅਕਤੀ, ਜੋ ਕਿ ਪਰਿਵਾਰ ਦਾ ਇੱਕ ਜਾਣਕਾਰ ਸੀ, ਦੀ ਮੌਤ ਹੋ ਗਈ ਹੈ। 

file photo

ਪੁਲਿਸ ਮੁਖੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਬੱਚਿਆਂ ਦੇ ਪਿਤਾ ਘਰ ਤੋਂ ਬਾਹਰ ਆ ਗਏ ਅਤੇ ਲੋਕਾਂ ਨੂੰ 911 'ਤੇ ਕਾਲ ਕਰਨ ਲਈ ਕਿਹਾ। ਪਤੀ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਹਸਪਤਾਲ ਵਿਚ ਭਰਤੀ ਹੈ। ਉਨ੍ਹਾਂ ਕਿਹਾ ਕਿ ਇਹ ਬੇਕਸੂਰ ਲੋਕਾਂ 'ਤੇ ਜ਼ੁਲਮ ਕਰਨ ਦੀ ਕੋਝੀ ਕਾਰਵਾਈ ਹੈ। ਓਟਾਵਾ ਸਥਿਤ ਸ੍ਰੀਲੰਕਾ ਹਾਈ ਕਮਿਸ਼ਨ ਨੇ ਕਿਹਾ ਕਿ ਪੀੜਤ ਪਰਿਵਾਰ ਸ੍ਰੀਲੰਕਾ ਦਾ ਰਹਿਣ ਵਾਲਾ ਸੀ। ਪਿਤਾ ਤਾਂ ਬਚ ਗਿਆ, ਪਰ ਉਸ ਦੀ ਪਤਨੀ ਅਤੇ ਬੱਚੇ ਮਰ ਗਏ।

(For more Punjabi news apart from 19-year-old charged in killing of 6 people in Canada News IN Punjabi , stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement