ਮੋਦੀ ਅਤੇ ਟਰੰਪ ਦੀ ਮੁਲਾਕਾਤ ਦਾ ਵਿਰੋਧ ਕਰਨਗੀਆਂ ਅਮਰੀਕੀ ਸਿੱਖ ਜਥੇਬੰਦੀਆਂ
Published : Jun 14, 2017, 7:38 am IST
Updated : Apr 8, 2018, 3:08 pm IST
SHARE ARTICLE
US Sikh organization
US Sikh organization

ਅਮਰੀਕਾ ਵਿਚਲੀਆਂ ਸਿੱਖ ਜਥੇਬੰਦੀਆਂ ਨੇ ਧਾਰਮਕ ਪਛਾਣ ਦੇ ਮੁੱਦੇ 'ਤੇ 26 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦਰਮਿਆਨ ਹੋਣ ਵਾਲੀ..

ਨਿਊ ਯਾਰਕ, 13 ਜੂਨ : ਅਮਰੀਕਾ ਵਿਚਲੀਆਂ ਸਿੱਖ ਜਥੇਬੰਦੀਆਂ ਨੇ ਧਾਰਮਕ ਪਛਾਣ ਦੇ ਮੁੱਦੇ 'ਤੇ 26 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦਰਮਿਆਨ ਹੋਣ ਵਾਲੀ ਮੁਲਾਕਾਤ ਦਾ ਵਿਰੋਧ ਦਾ ਫ਼ੈਸਲਾ ਕੀਤਾ ਹੈ। ਸਿੱਖਸ ਫ਼ਾਰ ਜਸਟਿਸ ਵਲੋਂ ਜਾਰੀ ਬਿਆਨ ਮੁਤਾਬਕ ਸਿੱਖਾਂ ਦੀ ਵਖਰੀ ਪਛਾਣ ਕਾਇਮ ਕਰਨ ਲਈ ਇਹ ਸੰਘਰਸ਼ ਵਿਢਿਆ ਗਿਆ ਹੈ ਜਿਨ੍ਹਾਂ ਨੂੰ ਭਾਰਤੀ ਕਾਨੂੰਨ ਹਿੰਦੂ ਧਰਮ ਦਾ ਹਿੱਸਾ ਮੰਨਦਾ ਹੈ। ਅਮਰੀਕੀ ਸਿੱਖ ਜਥੇਬੰਦੀਆਂ ਦਾ ਵਿਰੋਧ ਭਾਰਤੀ ਸੰਵਿਧਾਨ ਦੀ ਧਾਰਾ 25 (ਬੀ) ਨੂੰ ਲੈ ਕੇ ਹੈ ਜੋ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਮੰਨਦੀ ਹੈ। 2005 ਵਿਚ ਸੁਪਰੀਮ ਕੋਰਟ ਦੇ ਇਕ ਬੈਂਚ ਜਿਸ ਦੀ ਪ੍ਰਧਾਨਗੀ ਉਸ ਸਮੇਂ ਦੇ ਚੀਫ਼ ਜਸਟਿਸ ਆਰ.ਸੀ. ਲੋਹਾਟੀ ਕਰ ਰਹੇ ਸਨ, ਨੇ ਅਪਣੀ ਟਿਪਣੀ ਵਿਚ ਕਿਹਾ ਸੀ ਕਿ ਸਿੱਖ ਅਤੇ ਜੈਨ ਧਰਮ ਦੇ ਲੋਕ ਹਿੰਦੂ ਧਰਮ ਦਾ ਹੀ ਇਕ ਬਦਲਵਾਂ ਰੂਪ ਹਨ। ਸਿੱਖਸ ਫ਼ਾਰ ਜਸਟਿਸ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਸਾਹਮਣੇ ਅਪਣੀਆਂ ਚਿੰਤਾਵਾਂ ਦਾ ਪ੍ਰਗਟਾਵਾ ਕਰਾਂਗੇ। ਸਿੱਖਾਂ ਦੀ ਵਖਰੀ ਪਛਾਣ ਨੂੰ ਲੈ ਕੇ ਸੰਘਰਸ਼ ਲਗਾਤਾਰ ਜਾਰੀ ਰਹੇਗਾ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement