ਅਮਰੀਕਾ 'ਚ ਬੱਸ ਸਟਾਪ 'ਤੇ ਖੜ੍ਹੇ ਲੋਕਾਂ ਨੂੰ SUV ਨੇ ਮਾਰੀ ਟੱਕਰ; 7 ਦੀ ਮੌਤ, 6 ਜ਼ਖਮੀ
Published : May 8, 2023, 7:52 am IST
Updated : May 8, 2023, 7:52 am IST
SHARE ARTICLE
PHOTO
PHOTO

ਪੁਲਿਸ ਨੇ ਟੱਕਰ ਮਾਰਨ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਹੈ।

 

ਟੈਕਸਾਸ : ਅਮਰੀਕਾ ਦੇ ਟੈਕਸਾਸ 'ਚ ਇਕ SUV ਕਾਰ ਨੇ ਸਿਟੀ ਬੱਸ ਸਟਾਪ 'ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਐਤਵਾਰ ਨੂੰ ਹੋਏ ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖ਼ਮੀ ਹੋ ਗਏ। ਇਹ ਘਟਨਾ ਬ੍ਰਾਊਨਸਵਿਲੇ, ਟੈਕਸਾਸ ਵਿਚ ਇੱਕ ਪ੍ਰਵਾਸੀ ਸ਼ੈਲਟਰ ਹੋਮ ਦੇ ਬਾਹਰ ਇੱਕ ਬੱਸ ਸਟਾਪ 'ਤੇ ਵਾਪਰੀ। ਮਰਨ ਵਾਲਿਆਂ ਵਿਚ ਕੁਝ ਪ੍ਰਵਾਸੀ ਵੀ ਸ਼ਾਮਲ ਹਨ।  ਪੁਲਿਸ ਨੇ ਟੱਕਰ ਮਾਰਨ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਸ਼ੈਲਟਰ ਹੋਮ ਦੇ ਡਾਇਰੈਕਟਰ ਨੇ ਦਸਿਆ ਕਿ ਲੋਕਾਂ ਨੂੰ ਟੱਕਰ ਮਾਰਨ ਤੋਂ ਬਾਅਦ ਗੱਡੀ ਪਲਟ ਗਈ ਅਤੇ 200 ਫੁੱਟ ਦੀ ਦੂਰੀ ਤੱਕ ਹੇਠਾਂ ਜਾ ਡਿੱਗੀ। ਜਾਂਚ ਅਧਿਕਾਰੀ ਇਸ ਗੱਲ ਦਾ ਪਤਾ ਲਗਾ ਰਹੇ ਹਨ ਕਿ ਇਹ ਹਾਦਸਾ ਸੀ ਜਾਂ ਜਾਣਬੁਝ ਕੇ ਕੀਤੀ ਗਈ ਟੱਕਰ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਮਰੀਕਾ ਦੇ ਟੈਕਸਾਸ ਸੂਬੇ ਦੇ ਇੱਕ ਮਾਲ ਵਿਚ ਗੋਲੀਬਾਰੀ ਹੋਈ ਸੀ। ਹਮਲੇ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ 7 ਜ਼ਖ਼ਮੀ ਹੋ ਗਏ। 
 

Tags: america, suv, car, bus stop, hit

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement