ਈਰਾਨ 'ਚ ਵਾਪਰਿਆ ਦਰਦਨਾਕ ਹਾਦਸਾ, ਪਟੜੀ ਤੋਂ ਉਤਰੀ ਟ੍ਰੇਨ, 10 ਲੋਕਾਂ ਦੀ ਗਈ ਜਾਨ
Published : Jun 8, 2022, 11:20 am IST
Updated : Jun 8, 2022, 11:21 am IST
SHARE ARTICLE
Tragic accident in Iran
Tragic accident in Iran

50 ਤੋਂ ਵੱਧ ਲੋਕ ਗੰਭੀਰ ਜ਼ਖਮੀ

 

 

ਤਹਿਰਾਨ: ਪੂਰਬੀ ਈਰਾਨ ਵਿੱਚ ਇੱਕ ਯਾਤਰੀ ਰੇਲਗੱਡੀ ਦੇ ਪਟੜੀ ਤੋਂ ਉਤਰਨ ਦੀ ਖ਼ਬਰ ਸਾਹਮਣੇ ਆਈ ਹੈ। ਖਬਰਾਂ  ਮੁਤਾਬਕ ਬੁੱਧਵਾਰ ਨੂੰ ਯਾਤਰੀ ਟਰੇਨ ਦੇ 4 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ 'ਚ ਘੱਟੋ-ਘੱਟ 10 ਯਾਤਰੀਆਂ ਦੇ ਮਾਰੇ ਜਾਣ ਦੀ ਖਬਰ ਹੈ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਧਿਕਾਰੀਆਂ ਨੇ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਹੈ।

 

Tragic accident in IranTragic accident in Iran

 

ਰਿਪੋਰਟ ਮੁਤਾਬਕ ਈਰਾਨ ਦੇ ਮਾਰੂਥਲ ਸ਼ਹਿਰ ਤਾਬਾਸ ਨੇੜੇ ਸਵੇਰ ਦੇ ਹਨੇਰੇ ਵਿੱਚ ਰੇਲਗੱਡੀ ਦੀਆਂ ਸੱਤ ਵਿੱਚੋਂ ਚਾਰ ਬੋਗੀਆਂ ਪਟੜੀ ਤੋਂ ਉਤਰ ਗਈਆਂ। ਫਿਲਹਾਲ ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ।

Tragic accident in IranTragic accident in Iran

ਰੇਲ ਹਾਦਸਾ ਰਾਜਧਾਨੀ ਤਹਿਰਾਨ ਤੋਂ ਲਗਭਗ 550 ਕਿਲੋਮੀਟਰ (340 ਮੀਲ) ਦੂਰ ਤਾਬਾਸ ਸ਼ਹਿਰ ਤੋਂ ਘੱਟੋ-ਘੱਟ 30 ਮੀਲ ਦੱਖਣ-ਪੂਰਬ ਵਿੱਚ ਵਾਪਰਿਆ। ਇਹ ਸਥਾਨ ਤਾਬਾਸ ਸ਼ਹਿਰ ਨੂੰ ਯਜ਼ਦ ਸ਼ਹਿਰ ਨਾਲ ਜੋੜਦਾ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਕੁਝ ਮੀਡੀਆ ਰਿਪੋਰਟਾਂ 'ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਟਰੇਨ ਖੁਦਾਈ ਕਰਨ ਵਾਲੀ ਮਸ਼ੀਨ ਨਾਲ ਟਕਰਾ ਗਈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement