Washington News : ਮਸਕ ਨਾਲ ਮੇਰਾ ਰਿਸ਼ਤਾ ਖ਼ਤਮ ਹੋ ਗਿਆ : ਟਰੰਪ

By : BALJINDERK

Published : Jun 8, 2025, 3:03 pm IST
Updated : Jun 8, 2025, 3:03 pm IST
SHARE ARTICLE
ਮਸਕ ਨਾਲ ਮੇਰਾ ਰਿਸ਼ਤਾ ਖ਼ਤਮ ਹੋ ਗਿਆ : ਟਰੰਪ
ਮਸਕ ਨਾਲ ਮੇਰਾ ਰਿਸ਼ਤਾ ਖ਼ਤਮ ਹੋ ਗਿਆ : ਟਰੰਪ

Washington News : ਐਲੋਨ ਮਸਕ ਨਾਲ ਟਕਰਾਅ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਿਛੇ ਹਟਦੇ ਨਜ਼ਰ ਨਹੀਂ ਆ ਰਹੇ

Washington News in Punjabi : ਐਲੋਨ ਮਸਕ ਨਾਲ ਟਕਰਾਅ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਿਛੇ ਹਟਦੇ ਨਜ਼ਰ ਨਹੀਂ ਆ ਰਹੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮਸਕ ਨਾਲ ਸਬੰਧ ਸੁਧਾਰਨ ਦੀ ਕੋਈ ਇੱਛਾ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿਤੀ ਕਿ ਜੇਕਰ ਮਸਕ ਆਉਣ ਵਾਲੀਆਂ ਚੋਣਾਂ ਵਿਚ ਡੈਮੋਕ੍ਰੇਟਸ ਦੀ ਮਦਦ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਨੂੰ ‘ਗੰਭੀਰ ਨਤੀਜੇ’ ਭੁਗਤਣੇ ਪੈ ਸਕਦੇ ਹਨ।

ਟਰੰਪ ਨੇ ‘ਐਨ. ਬੀ. ਸੀ.’ ਦੀ ਕ੍ਰਿਸਟਨ ਵੇਲਕਰ ਨੂੰ ਫ਼ੋਨ ’ਤੇ ਦਿਤੇ ਇਕ ਇੰਟਰਵਿਊ ਵਿਚ ਕਿਹਾ ਕਿ ਉਨ੍ਹਾਂ ਦਾ ਮਸਕ ਨਾਲ ਅਪਣੇ ਰਿਸ਼ਤੇ ਸੁਧਾਰਨ ਦਾ ਕੋਈ ਇਰਾਦਾ ਨਹੀਂ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਲਗਦਾ ਹੈ ਕਿ ਟੈਸਲਾ ਅਤੇ ਸਪੇਸਐਕਸ ਦੇ ਮੁੱਖ ਕਾਰਜਕਾਰੀ ਨਾਲ ਉਨ੍ਹਾਂ ਦਾ ਰਿਸ਼ਤਾ ਖ਼ਤਮ ਹੋ ਗਿਆ ਹੈ ਤਾਂ ਟਰੰਪ ਨੇ ਜਵਾਬ ਦਿਤਾ, ‘ਹਾਂ ਮੈਨੂੰ ਅਜਿਹਾ ਹੀ ਲੱਗਦਾ ਹੈ।’ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਹੋਰ ਕੰਮਾਂ ਵਿਚ ਬਹੁਤ ਰੁਝਿਆ ਹੋਇਆ ਹਾਂ। ਤੁਸੀਂ ਜਾਣਦੇ ਹੋ ਕਿ ਮੈਂ ਚੋਣ ਬਹੁਤ ਵੱਡੇ ਫ਼ਰਕ ਨਾਲ ਜਿੱਤੀ ਹੈ। ਮੈਂ ਉਨ੍ਹਾਂ ਨੂੰ ਬਹੁਤ ਮੌਕੇ ਦਿਤੇ, ਅਜਿਹਾ ਹੋਣ ਤੋਂ ਬਹੁਤ ਪਹਿਲਾਂ ਮੈਂ ਉਨ੍ਹਾਂ ਨੂੰ ਅਪਣੇ ਪਹਿਲੇ ਪ੍ਰਸ਼ਾਸਨ ਵਿਚ ਮੌਕੇ ਦਿਤੇ ਸਨ। ਮੈਂ ਅਪਣੇ ਪਹਿਲੇ ਪ੍ਰਸ਼ਾਸਨ ਵਿਚ ਉਨ੍ਹਾਂ ਦੀ ਜਾਨ ਬਚਾਈ ਸੀ। ਮੇਰਾ ਉਨ੍ਹਾਂ ਨਾਲ ਗੱਲ ਕਰਨ ਦਾ ਕੋਈ ਇਰਾਦਾ ਨਹੀਂ ਹੈ।’ 

(For more news apart from My relationship with Musk is over: Trump News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement