Death Valley: ਕੈਲੀਫੋਰਨੀਆ ਦੀ ਡੈਥ ਵੈਲੀ ’ਚ ਪਾਰਾ 53 ਡਿਗਰੀ ਸੈਲਸੀਅਸ ਤੋਂ ਉੱਪਰ ਪੁੱਜਾ, ਸੈਲਾਨੀ ਦੀ ਮੌਤ
Published : Jul 8, 2024, 4:38 pm IST
Updated : Jul 8, 2024, 4:38 pm IST
SHARE ARTICLE
In California's Death Valley, the mercury reached above 53 degrees Celsius, the death of a tourist
In California's Death Valley, the mercury reached above 53 degrees Celsius, the death of a tourist

Death Valley: ਪਾਰਕ ਦੇ ਅਧਿਕਾਰੀ ਮਾਈਕ ਰੇਨੋਲਡਸ ਨੇ ਕਿਹਾ, ‘‘ਅਜਿਹੀ ਬਹੁਤ ਜ਼ਿਆਦਾ ਗਰਮੀ ਤੁਹਾਡੀ ਸਿਹਤ ਲਈ ਵੱਡਾ ਖਤਰਾ ਪੈਦਾ ਕਰ ਸਕਦੀ ਹੈ।’

 

California's Death Valley : ਕੈਲੀਫੋਰਨੀਆ ਦੇ ਡੈਥ ਵੈਲੀ ਨੈਸ਼ਨਲ ਪਾਰਕ ’ਚ ਐਤਵਾਰ ਨੂੰ ਤਾਪਮਾਨ 53.3 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ। ਡੈਥ ਵੈਲੀ ਪਹੁੰਚੇ ਇਕ ਸੈਲਾਨੀ ਦੀ ਅੱਤ ਦੀ ਗਰਮੀ ਕਾਰਨ ਮੌਤ ਹੋ ਗਈ ਜਦਕਿ ਇਕ ਹੋਰ ਨੂੰ ਹਸਪਤਾਲ ਵਿਚ ਦਾਖਲ ਕਰਵਾਉਣਾ ਪਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਪੜ੍ਹੋ ਇਹ ਖ਼ਬਰ :  Punjab Police: ਪੰਜਾਬ ਪੁਲਿਸ ਨਫ਼ਰਤ ਭਰੇ ਭਾਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਸਿਖਲਾਈ ਪ੍ਰਾਪਤ ਨਹੀਂ ਹੈ: SGPC

ਪਾਰਕ ਪ੍ਰਬੰਧਨ ਨੇ ਇਕ ਬਿਆਨ ਵਿਚ ਕਿਹਾ ਕਿ ਦੋਵੇਂ ਸੈਲਾਨੀ ਛੇ ਨੌਜੁਆਨਾਂ ਦੇ ਸਮੂਹ ਦਾ ਹਿੱਸਾ ਸਨ ਜੋ ਮੋਟਰਸਾਈਕਲ ’ਤੇ ਬੈਡਵਾਟਰ ਬੇਸਿਨ ਖੇਤਰ ਵਿਚੋਂ ਲੰਘ ਰਹੇ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬਿਆਨ ਵਿਚ ਕਿਹਾ ਗਿਆ ਹੈ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਦੂਜੇ ਮੋਟਰਸਾਈਕਲ ਸਵਾਰ ਨੂੰ ਲਾਸ ਵੇਗਾਸ ਦੇ ਇਕ ਹਸਪਤਾਲ ਲਿਜਾਇਆ ਗਿਆ। ਬਿਆਨ ਮੁਤਾਬਕ ਸਮੂਹ ਦੇ ਚਾਰ ਹੋਰ ਮੈਂਬਰਾਂ ਦਾ ਮੌਕੇ ’ਤੇ ਇਲਾਜ ਕੀਤਾ ਗਿਆ।

ਪੜ੍ਹੋ ਇਹ ਖ਼ਬਰ :  SGPC News : ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸਿੱਖਾਂ ਦੀ ਦਿਲਚਸਪੀ ਘਟੀ

ਪਾਰਕ ਦੇ ਅਧਿਕਾਰੀ ਮਾਈਕ ਰੇਨੋਲਡਸ ਨੇ ਕਿਹਾ, ‘‘ਅਜਿਹੀ ਬਹੁਤ ਜ਼ਿਆਦਾ ਗਰਮੀ ਤੁਹਾਡੀ ਸਿਹਤ ਲਈ ਵੱਡਾ ਖਤਰਾ ਪੈਦਾ ਕਰ ਸਕਦੀ ਹੈ।’’ ਭਿਆਨਕ ਗਰਮੀ ਨਾਲ ਮੌਤ ਦਾ ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਅਮਰੀਕਾ ’ਚ ਤਾਪਮਾਨ ਨੇ ਸਾਰੇ ਰੀਕਾਰਡ ਤੋੜ ਦਿਤੇ ਹਨ। 

​(For more Punjabi news apart from  In California's Death Valley, the mercury reached above 53 degrees Celsius, the death of a tourist, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement