Australia News: ਆਸਟਰੇਲੀਆ ਦੇ ਸਿੱਖ ਗੁਰੂਦੁਆਰਾ ਸਾਹਿਬ ’ਚ ਬੇਅਦਬੀ ਕਰਨ ਵਾਲਾ ਗ੍ਰਿਫ਼ਤਾਰ
Published : Sep 8, 2024, 2:56 pm IST
Updated : Sep 8, 2024, 2:56 pm IST
SHARE ARTICLE
Arrested for blasphemy in Sikh Gurudwara Sahib of Australia
Arrested for blasphemy in Sikh Gurudwara Sahib of Australia

Australia News: ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਨਸਲੀ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਇਰਾਦੇ ਦੇ ਤਹਿਤ ਕੇਸ ਦਰਜ ਕੀਤਾ ਹੈ।

 

Australia News: ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ।

ਇਸ ਵਾਇਰਲ ਵੀਡੀਓ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ ਅਤੇ ਭਾਈਚਾਰੇ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਇਕੱਠ ਕਰ ਕੇ ਇਸ ਘਟਨਾ ‘ਤੇ ਨਿਰਾਸ਼ਾ ਵੀ ਜ਼ਾਹਰ ਕੀਤੀ ਗਈ।

ਜਿੱਥੇ ਭਾਈਚਾਰਕ ਮੈਂਬਰਾਂ ਵਿੱਚ ਰੋਸ ਦੇਖਿਆ ਗਿਆ ਉੱਥੇ ਹੀ ਰਾਜਨੀਤਿਕ ਆਗੂਆਂ ਵੱਲੋਂ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਐਮ ਪੀ ਜੇਸਨ ਵੁੱਡ ਅਤੇ ਹਿੰਦੂ ਸੰਸਥਾਵਾਂ ਤੇ ਭਾਰਤੀ ਸੰਸਥਾਵਾਂ ਵੱਲੋਂ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ।

ਮਾਮਲੇ ਦੀ ਜਾਂਚ ਦੌਰਾਨ ਪੱਛਮੀ ਆਸਟ੍ਰੇਲੀਆ ਦੀ ਪੁਲਿਸ ਵੱਲੋਂ ਇੱਕ ਪੱਤਰ ਜਾਰੀ ਕਰ ਭਾਈਚਾਰੇ ਨੂੰ ਜਾਂਚ ਅਤੇ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਹੈ।

ਇਸ ਘਟਨਾ ਦੀ ਜਾਂਚ ਕਰ ਰਹੀ ਸੂਬਾ ਪੁਲਿਸ ਦੀ ਉੱਚ ਪੱਧਰੀ ਟੀਮ ਨੇ ਬਿਆਨ  ਕਿਹਾ ਕਿ ਬੇਅਦਬੀ ਦੀ ਘਟਨਾ ਦੇ ਮਾਮਲੇ ਵਿਚ 20 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ। ਹਾਲਾਂਕਿ ਪੁਲਿਸ ਨੇ ਮੁਲਜ਼ਮ ਦੀ ਪਛਾਣ ਜਨਤਕ ਕਰਨ ਤੋਂ ਇਨਕਾਰ ਕਰ ਦਿੱਤਾ।

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਨਸਲੀ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਇਰਾਦੇ ਦੇ ਤਹਿਤ ਕੇਸ ਦਰਜ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਦੀ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ। ਪਰਥ ਪੁਲਿਸ ਨੇ ਸਿੱਖਾਂ ਵੱਲੋਂ ਮਿਲੇ ਸਹਿਯੋਗ ਦਾ ਧੰਨਵਾਦ ਕੀਤਾ ਹੈ। ਸਿੱਖ ਐਸੋਸੀਏਸ਼ਨ ਆਫ ਵੈਸਟਰਨ ਆਸਟਰੇਲੀਆ ਨੇ ਜਾਂਚ ਵਿਚ ਸਹਿਯੋਗੀ ਏਜੰਸੀਆਂ ਦੀ ਧੰਨਵਾਦ ਕੀਤਾ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement