ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਿੱਖ ਹੋਏ ਬਾਗੋ-ਬਾਗ਼
Published : Nov 8, 2019, 3:52 pm IST
Updated : Nov 8, 2019, 3:52 pm IST
SHARE ARTICLE
Kartarpur Sahib
Kartarpur Sahib

ਦਰਸ਼ਨ ਕਰਕੇ ਸਿੱਖਾਂ ਦੀ ਖ਼ੁਸ਼ੀ ਦਾ ਨਾ ਰਿਹਾ ਕੋਈ ਟਿਕਾਣਾ

ਕਰਤਾਰਪੁਰ ਸਾਹਿਬ: ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜਿੱਥੇ ਸਿੱਖ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ ਹੀ ਹੁਣ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲਾਂ ਬਾਇਓਮੈਟ੍ਰਿਕ 'ਤੇ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਸਰਧਾਲੂਆਂ ਨੂੰ ਇੱਕ ਯਾਤਰੀ ਕਾਰਡ ਦਿੱਤਾ ਜਾਂਦਾ ਹੈ ਜਿਸ ਨੂੰ ਯਾਤਰੀ ਸਟੇਅ ਦੌਰਾਨ ਆਪਣੇ ਨਾਲ ਰੱਖਦੇ ਹਨ।

Kartarpur Sahib Kartarpur Sahibਇੰਨਾ ਹੀ ਨਹੀਂ ਸ਼ਰਧਾਲੂਆਂ ਵੱਲੋਂ ਜਦੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਇਸ ਕਾਰਡ ਨੂੰ ਪੰਚ ਕਰਨਾ ਪੈਂਦਾ ਹੈ ਜਿਸ ਨਾਲ ਇਹ ਪਤਾ ਲੱਗਦਾ ਹੈ ਕਿ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਜਾ ਚੁੱਕਾ ਹੈ। ਇਸ ਪ੍ਰਕਾਰ ਚਾਰ ਸ਼੍ਰੇਣੀਆਂ ਇਸ ਵਿਚ ਸ਼ਾਮਲ ਹਨ ਇਕ ਉਹ ਸਿੱਖ ਜੋ ਪਾਕਿਸਤਾਨ ਵਿਚ ਹਨ, ਇਕ ਉਹ ਜੋ ਭਾਰਤ ਵਿਚ ਹਨ, ਇਕ ਉਹ ਜੋ ਇੰਟਰਨੈਸ਼ਨਲ ਹਨ ਤੇ ਇਕ ਉਹ ਜੋ ਪਾਕਿਸਤਾਨ ਤੋਂ ਭਾਰਤ ਆਉਣਗੇ।

Kartarpur Sahib Kartarpur Sahibਉੱਥੇ ਹੀ ਇਸ ਮੌਕੇ 'ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪੁੱਜੀ ਸੰਗਤ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਸਰਕਾਰ ਦੀ ਸ਼ਲਾਘਾ ਕੀਤੀ ਗਈ। ਉਹਨਾਂ ਇਹ ਵੀ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਬਣਿਆ ਹੋਇਆ ਇਤਿਹਾਸਕ ਖੂਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਹੈ। ਇਸ ਖ਼ੂਹ ਨੂੰ ਲੈ ਕੇ ਸਰਧਾਲੂਆਂ 'ਚ ਕਾਫ਼ੀ ਮਾਨਤਾ ਹੈ। ਦੱਸਣਯੋਗ ਹੈ ਕਿ ਕਰਤਾਰਪੁਰ ਸਾਹਿਬ ਦੇ ਅੰਦਰਲੇ ਦ੍ਰਿਸ਼ਾਂ ਨੂੰ ਦੇਖ ਕੇ ਸਿੱਖ ਸੰਗਤ ਧੰਨ ਧੰਨ ਕਰ ਉੱਠੀ।

Kartarpur SahibKartarpur Sahib ਸੰਗਤਾਂ ਦਾ ਕਹਿਣ ਹੈ ਉਹਨਾਂ ਨੂੰ ਗੁਰਦੁਆਰਾ ਸਾਹਿਬ ਦੇਖ ਕੇ ਬਹੁਤ ਖੁਸ਼ੀ ਹੋਈ ਹੈ। ਇਸ ਨੂੰ ਅੱਜ ਇਕ ਵੱਖਰੀ ਨੁਹਾਰ ਦਿੱਤੀ ਗਈ ਹੈ। ਦੱਸ ਦੇਈਏ ਕਿ ਸਿੱਖਾਂ ਦੀ 70 ਸਾਲਾਂ ਦੀ ਅਰਦਾਸ ਪੁਰੀ ਹੋਣ ਜਾ ਰਹੀ ਹੈ ਕਿਉਂਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ 'ਚ ਮਹਿਜ਼ ਕੁੱਝ ਕੁ ਸਮਾਂ ਬਾਕੀ ਰਹਿ ਗਿਆ ਹੈ ਜਿਸ ਦਾ ਉਦਘਾਟਨ ਡੇਰਾ ਬਾਬਾ ਨਾਨਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ ਅਤੇ ਪਹਿਲੇ ਜਥੇ ਨੂੰ ਕਰਤਾਰਪੁਰ ਸਾਹਿਬ ਲਈ ਰਵਾਨਾ ਕੀਤਾ ਜਾਵੇਗਾ, ਜਦਕਿ ਦੂਜੇ ਪਾਸੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਾਂਘੇ ਦਾ ਉਦਘਾਟਨ ਕਰਨਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: Pakistan, Islamabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement