ਪੰਜਾਬੀ ਵਿਚ ਲਿਖੇ ਜਾਣਗੇ ਇਟਲੀ ਦੇ ਪੰਜ ਰੇਲਵੇ ਸਟੇਸ਼ਨਾਂ ਦੇ ਨਾਮ
Published : Jan 9, 2021, 8:12 am IST
Updated : Jan 9, 2021, 8:12 am IST
SHARE ARTICLE
Punjabi Language
Punjabi Language

ਇੰਡੀਅਨ ਸਿੱਖ ਕਮਿਨਊਟੀ ਇਟਲੀ ਵੱਲੋਂ ਪੰਜਾਬੀ ਬੋਲੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਨਜ਼ਰ ਆਇਆ

ਰੋਮ:  90 ਦੇ ਦਹਾਕੇ ਤੋਂ ਬਾਅਦ ਯੂਰਪ ਦੇ ਛੋਟੇ ਜਿਹੇ ਦੇਸ਼ ਇਟਲੀ ਵਿਚ ਵਸੇ ਸਿੱਖਾਂ ਵਲੋਂ ਅਪਣੀ ਪਹਿਚਾਣ ਕਾਇਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇਸ਼ ਦੇ ਲੋਕਾਂ ਨੂੰ ਸਿੱਖ ਧਰਮ ਬਾਰੇ ਰਤਾ ਜਿੰਨਾ ਗਿਆਨ ਨਹੀਂ ਸੀ ਉਥੇ ਅੱਜ 70 ਤੋਂ ਵੱਧ ਗੁਰਦਵਾਰਾ ਸਾਹਿਬ ਤੇ ਮੰਦਰਾਂ ਦਾ ਹੋਣਾ ਭਾਰਤੀਆਂ ਲਈ ਮਾਣ ਵਾਲੀ ਗੱਲ ਹੈ।

SikhSikh

ਇੰਡੀਅਨ ਸਿੱਖ ਕਮਿਨਊਟੀ ਇਟਲੀ ਵਲੋਂ ਪੰਜਾਬੀ ਬੋਲੀ ਦੀ ਚੜ੍ਹਦੀ ਕਲਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਵੀ ਬੂਰ ਪੈਂਦਾ ਨਜ਼ਰ ਆਇਆ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਇੰਡੀਅਨ ਸਿੱਖ ਕਮਨਿਊਨਟੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਨੇ ਦਸਿਆ ਕਿ ਆਉਂਦੇ ਕੁੱਝ ਸਮੇਂ ਵਿਚ ਉੱਤਰੀ ਇਟਲੀ ਦੇ 5 ਵੱਡੇ ਰੇਲਵੇ ਸਟੇਸ਼ਨਾਂ ਦੇ ਨਾਮ ਪੰਜਾਬੀ ਭਾਸ਼ਾ ਵਿਚ ਲਿਖੇ ਜਾਣਗੇ, ਜਿਸ ਲਈ ਪ੍ਰਸ਼ਾਸਨ ਨਾਲ ਸਾਰੀ ਪ੍ਰਕਿਰਿਆ ਲਗਭਗ  ਨਪੇਰੇ ਚੜ੍ਹ ਚੁਕੀ ਹੈ ਤੇ ਹੁਣ ਉਹ ਦਿਨ ਦੂਰ ਨਹੀਂ ਜਦ ਪੰਜਾਬੀਆਂ ਦੀ ਸੰਘਣੀ ਅਬਾਦੀ ਵਾਲੇ ਉੱਤਰੀ ਇਟਲੀ ਦੇ 5 ਰੇਲਵੇ ਸਟੇਸ਼ਨਾਂ ਦੇ ਨਾਂ ਅੰਗਰਜ਼ੀ ਦੇ ਨਾਲ ਪੰਜਾਬੀ ਵਿਚ ਵੀ ਲਿਖੇ ਜਾਣਗੇ।

Punjabi Language Punjabi Language

ਸੁਖਦੇਵ ਸਿੰਘ ਕੰਗ ਨੇ ਦਸਿਆ ਕਿ ਪੰਜਾਬੀ ਮਾਂ ਬੋਲੀ ਦੇ ਨਾਂ ਵਾਲੇ ਸਟੇਸ਼ਨਾਂ ਦਾ ਇਤਿਹਾਸਿਕ ਦਿਨ ਬਹੁਤ ਜਲਦੀ ਹੀ ਚੜ੍ਹੇਗਾ, ਜਿਸ ਦਿਨ ਇਟਲੀ ਦੇ ਰੇਲਵੇ ਸਟੇਸ਼ਨਾਂ ਦੇ ਨਾਂ ਪੰਜਾਬੀ ਵਿਚ ਲਿਖੇ ਹੋਣਗੇ। 

ਇਥੇ ਵੀ ਦਸਣਯੋਗ ਹੈ ਕਿ ਸੁਖਦੇਵ ਸਿੰਘ ਕੰਗ ਉਹੀ ਵਿਅਕਤੀ ਹਨ ਜਿਨ੍ਹਾਂ ਨੇ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਦਾ ਜੱਦੀ ਘਰ ਥੋੜਾ ਪਹਿਲਾਂ ਹੀ ਖਰੀਦਿਆ ਹੈ ਤੇ ਇਥੇ ਇਹ ਵੀ ਦਸਣਯੋਗ ਹੈ ਕਿ ਇਟਲੀ ਦੇ ਬ੍ਰੇਸ਼ੀਆ, ਬੈਰਗਾਮੋ, ਮਾਨਤੋਵਾ, ਮੋਧਨਾ, ਵਿਰੋਨਾ ਤੇ ਰਿਜੋਮਿਲੀਆ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਰਹਿੰਦੇ ਹਨ। ਆਸ ਕੀਤੀ ਜਾ ਸਕਦੀ ਹੈ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਸ਼ਹਿਰਾਂ ਦੇ ਸਾਈਨ ਬੋਰਡ ਪੰਜਾਬੀ ਵਿਚ ਲਿਖੇ ਜਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement