ਇਸ ਦੇਸ਼ ਵਿਚ ਹੋ ਰਹੀ ਹੈ 'ਕੋਰੋਨਾ ਪਾਰਟੀ', ਜਾਣ ਬੁੱਝ ਕੇ ਪਾਜ਼ੀਟਿਵ ਹੋ ਰਹੇ ਹਨ ਲੋਕ
Published : May 9, 2020, 12:14 pm IST
Updated : May 9, 2020, 12:14 pm IST
SHARE ARTICLE
Photo
Photo

ਕੋਰੋਨਾ ਵਾਇਰਸ ਦੇ ਮਾਮਲੇ ਦੁਨੀਆ ਵਿਚ ਤੇਜ਼ੀ ਨਾਲ ਵੱਧ ਰਹੇ ਹਨ ਪਰ ਅਮਰੀਕਾ ਉਹ ਦੇਸ਼ ਹੈ ਜਿਥੇ ਕੋਰੋਨਾ ਕਾਰਨ ਸਭ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ।

ਵਾਸ਼ਿੰਗਟਨ: ਕੋਰੋਨਾ ਵਾਇਰਸ ਦੇ ਮਾਮਲੇ ਦੁਨੀਆ ਵਿਚ ਤੇਜ਼ੀ ਨਾਲ ਵੱਧ ਰਹੇ ਹਨ ਪਰ ਅਮਰੀਕਾ ਉਹ ਦੇਸ਼ ਹੈ ਜਿਥੇ ਕੋਰੋਨਾ ਕਾਰਨ ਸਭ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ। ਸ਼ਨੀਵਾਰ ਸਵੇਰ ਤੱਕ ਅਮਰੀਕਾ ਵਿਚ ਮਰਨ ਵਾਲਿਆਂ ਦੀ ਗਿਣਤੀ 77 ਹਜ਼ਾਰ ਤੱਕ ਪਹੁੰਚ ਗਈ ਹੈ। ਇਸ ਦੌਰਾਨ ਕਈ ਅਮਰੀਕੀ ਸ਼ਹਿਰਾਂ ਤੋਂ ਲੌਕਡਾਊਨ ਅਤੇ ਸਮਾਜਕ ਦੂਰੀ ਆਦਿ ਨਿਯਮਾਂ ਨੂੰ ਨਾ ਅਪਣਾਉਣ ਦੀਆਂ ਖ਼ਬਰਾਂ ਮਿਲੀਆਂ ਹਨ।

Corona VirusPhoto

ਉੱਥੇ ਹੀ ਕਈ ਯੂਐਸ ਅਧਿਕਾਰੀ 'ਕੋਰੋਨਾ ਪਾਰਟੀ' ਨੂੰ ਲੈ ਕੇ ਚਿੰਤਾ ਵਿਚ ਹਨ। ਇਕ ਰਿਪੋਰਟ ਅਨੁਸਾਰ ਵਾਸ਼ਿੰਗਟਨ ਵਿਚ Walla Walla County ਦੇ ਅਧਿਕਾਰੀਆਂ ਨੇ ਦੱਸਿਆ ਕਿ ਖੇਤਰ ਵਿਚ 100 ਮਾਮਲੇ ਅਜਿਹੇ ਸਾਹਮਣੇ ਆਏ ਹਨ ਜੋ ਕੋਰੋਨਾ ਵਾਇਰਸ ਪਾਰਟੀ ਕਾਰਨ ਫੈਲੇ ਹਨ। ਪਾਰਟੀ ਵਿਚ ਲੋਕਾਂ ਨੇ ਜਾਣ ਬੁੱਝ ਕੇ ਵਾਇਰਸ ਫੈਲਾਇਆ ਹੈ।

Corona VirusPhoto

ਵਾਸ਼ਿੰਗਟਨ ਦੇ ਸਿਹਤ ਸਕੱਤਰ ਜੌਹਨ ਵੀਸਮੈਨ ਨੇ ਕਿਹਾ, ਮਹਾਮਾਰੀ ਦੌਰਾਨ ਲੋਕਾਂ ਨੂੰ ਇਕੱਠਾ ਕਰਨਾ ਖਤਰਨਾਕ ਹੈ। ਇਸ ਨਾਲ ਲੋਕਾਂ ਦੇ ਹਸਪਤਾਲ ਵਿਚ ਦਾਖਲ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ ਅਤੇ ਮੌਤਾਂ ਵੀ ਹੋ ਸਕਦੀਆਂ ਹਨ। ਬੀਤੇ ਮਹੀਨੇ ਅਮਰੀਕਾ ਦੇ ਸ਼ਿਕਾਗੋ ਵਿਚ ਇਕ ਪਾਰਟੀ ਦੌਰਾਨ ਸਮਾਜਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਹੋਈ, ਇਸ ਦਾ ਵੀਡੀਓ ਸੋਸ਼ਲ਼ ਮੀਡੀਆ 'ਤੇ ਵਾਇਰਲ ਹੋਇਆ ਸੀ।

PhotoPhoto

ਪਾਰਟੀ ਲਈ ਇਕੋ ਘਰ ਵਿਚ ਸੈਂਕੜੇ ਲੋਕ ਇਕੱਠੇ ਹੋਏ ਸਨ। ਪਾਰਟੀ ਵਿਚ ਹਿੱਸਾ ਲੈ ਰਹੇ ਨੌਜਵਾਨਾਂ ਨੇ ਖੁਦ ਵੀ ਵੀਡੀਓ ਅਪਲੋਡ ਕੀਤੀ ਸੀ। ਕੋਰੋਨਾ ਵਾਇਰਸ ਦੇ ਨਾਂਅ 'ਤੇ ਹੋਣ ਵਾਲੀ ਪਾਰਟੀ ਵਿਚ ਜੋ ਲੋਕ ਕੋਰੋਨਾ ਪਾਜ਼ੀਟਿਵ ਨਹੀਂ ਹੁੰਦੇ ਉਹ ਸੰਕਰਮਿਤ ਲੋਕਾਂ ਨਾਲ ਬੈਠਦੇ ਹਨ ਤਾਂ ਜੋ ਉਹਨਾਂ ਨੂੰ ਵੀ ਕੋਰੋਨਾ ਵਾਇਰਸ ਹੋ ਜਾਵੇ।

Corona VirusPhoto

ਸਿਹਤ ਸਕੱਤਰ ਜੌਨ ਵੀਸਮੈਨ ਦਾ ਕਹਿਣਾ ਹੈ ਕਿ ਅਜਿਹੇ ਵਰਤਾਅ ਨਾਲ ਮਾਮਲਿਆਂ ਦੀ ਗਿਣਤੀ ਵਧੇਗੀ ਅਤੇ ਵਾਸ਼ਿੰਗਟਨ ਵਿਚ ਲੌਕਡਾਊਨ ਹਟਾਉਣ ਵਿਚ ਵੀ ਦੇਰੀ ਹੋਵੇਗੀ। Walla Walla County ਦੇ ਕਮਿਊਨਿਟੀ ਹੈਲਥ ਡਾਇਰੈਕਟਰ ਮੇਘਨ ਡੀਬੋਲਟ ਦਾ ਕਹਿਣਾ ਹੈ ਕਿ ਕਾਨਟੈਕਸ ਟਰੇਸਿੰਗ ਵਿਟ ਇਹ ਖੁਲਾਸਾ ਹੋਇਆ ਹੈ ਕਿ ਕਈ ਸੰਕਰਮਿਤ ਵਿਅਕਤੀ ਪਾਜ਼ੀਟਿਵ ਹੋਣ ਦੇ ਉਦੇਸ਼ ਨਾਲ ਪਾਰਟੀ ਵਿਚ ਸ਼ਾਮਲ ਹੋਏ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement