America News: ਅੱਜ ਤੋਂ ਅਮਰੀਕਾ ਵਿੱਚ 12 ਦੇਸ਼ਾਂ ਦੇ ਨਾਗਰਿਕਾਂ ਦੇ ਦਾਖ਼ਲੇ 'ਤੇ ਪਾਬੰਦੀ, 7 ਹੋਰ ਦੇਸ਼ਾਂ 'ਤੇ ਅੰਸ਼ਕ ਪਾਬੰਦੀ
Published : Jun 9, 2025, 9:28 am IST
Updated : Jun 9, 2025, 9:28 am IST
SHARE ARTICLE
Entry ban on citizens of 12 countries to US from today News
Entry ban on citizens of 12 countries to US from today News

America News: ਡੋਨਾਲਡ ਟਰੰਪ ਨੇ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ

Entry ban on citizens of 12 countries to US from today News:  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ 12 ਦੇਸ਼ਾਂ ਦੇ ਨਾਗਰਿਕਾਂ 'ਤੇ ਅਮਰੀਕਾ ਵਿੱਚ ਦਾਖ਼ਲ ਹੋਣ 'ਤੇ ਪਾਬੰਦੀ ਦਾ ਹੁਕਮ ਅੱਜ ਤੋਂ ਲਾਗੂ ਹੋਣ ਜਾ ਰਿਹਾ ਹੈ। ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਕਦਮ ਅਮਰੀਕਾ ਨੂੰ "ਵਿਦੇਸ਼ੀ ਅਤਿਵਾਦੀਆਂ" ਤੋਂ ਬਚਾਉਣ ਲਈ ਚੁੱਕਿਆ ਹੈ। ਇਸ ਸੂਚੀ ਵਿੱਚ ਏਸ਼ੀਆ ਅਤੇ ਅਫ਼ਰੀਕਾ ਮਹਾਂਦੀਪ ਦੇ ਦੇਸ਼ ਸ਼ਾਮਲ ਹਨ। ਭਾਰਤ ਦੇ ਦੋ ਗੁਆਂਢੀ ਦੇਸ਼ ਵੀ ਟਰੰਪ ਦੀ ਯਾਤਰਾ ਪਾਬੰਦੀ ਦੇ ਦਾਇਰੇ ਵਿੱਚ ਹਨ।

ਟਰੰਪ ਨੇ ਕਿਹੜੇ ਦੇਸ਼ਾਂ 'ਤੇ ਯਾਤਰਾ ਪਾਬੰਦੀ ਲਗਾਈ?
ਟਰੰਪ ਦੇ ਤਾਜ਼ਾ ਯਾਤਰਾ ਪਾਬੰਦੀ ਤੋਂ ਪ੍ਰਭਾਵਿਤ ਅਫ਼ਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ ਗਣਰਾਜ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਦੇਸ਼ ਹਨ।

ਸੱਤ ਹੋਰ ਦੇਸ਼ਾਂ 'ਤੇ ਅੰਸ਼ਕ ਪਾਬੰਦੀ
 ਬੁਰੂੰਡੀ, ਕਿਊਬਾ, ਲਾਓਸ, ਸੀਅਰਾ ਲਿਓਨ, ਟੋਗੋ, ਤੁਰਕਮੇਨਿਸਤਾਨ ਅਤੇ ਵੈਨੇਜ਼ੁਏਲਾ  ਦੇ ਲੋਕਾਂ ਦੇ ਦਾਖ਼ਲੇ 'ਤੇ ਅੰਸ਼ਕ ਤੌਰ 'ਤੇ ਪਾਬੰਦੀ ਹੋਵੇਗੀ। ਟਰੰਪ ਨੇ ਕਿਹਾ ਕਿ ਜਿਨ੍ਹਾਂ ਦੇਸ਼ਾਂ 'ਤੇ ਸਖ਼ਤ ਪਾਬੰਦੀਆਂ ਲੱਗੀਆਂ ਹਨ, ਉਹ "ਵੱਡੇ ਪੱਧਰ 'ਤੇ ਅਤਿਵਾਦੀ ਮੌਜੂਦਗੀ" ਨੂੰ ਪਨਾਹ ਦੇਣ ਲਈ ਬਦਨਾਮ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement