ਖ਼ਬਰਾਂ |

ਤਾਜ਼ਾ |

ਮੈਲਬੋਰਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 30 ਹਜ਼ਾਰ ਭਾਰਤੀਆਂ ਨੂੰ ਕੀਤਾ ਸੰਬੋਧਨ
Published : Jul 9, 2026, 4:09 pm IST
Updated : Jul 9, 2026, 4:09 pm IST
SHARE ARTICLE
Prime Minister Narendra Modi addressed 30,000 Indians in Melbourne.
Prime Minister Narendra Modi addressed 30,000 Indians in Melbourne.

ਕਿਹਾ : ਭਾਰਤ-ਆਸਟਰੇਲੀਆ ਸਬੰਧਾਂ ’ਚ ਇਥੇ ਰਹਿ ਰਹੇ ਭਾਰਤੀਆਂ ਦੀ ਬਹੁਤ ਵੱਡੀ ਭੂਮਿਕਾ ਹੈ

ਮੈਲਬੋਰਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਸਟਰੇਲੀਆ ਦੌਰੇ ਦੌਰਾਨ ਅੱਜ "ਮੈਲਬੌਰਨ ਮੀਟਸ ਮੋਦੀ" ਪ੍ਰੋਗਰਾਮ ਦੌਰਾਨ 30 ਹਜ਼ਾਰ ਲੋਕਾਂ ਨੂੰ ਸੰਬੋਧਨ ਕੀਤਾ। ਪੂਰੇ ਪ੍ਰੋਗਰਾਮ ਦੌਰਾਨ "ਮੋਦੀ, ਮੋਦੀ" ਅਤੇ "ਭਾਰਤ ਮਾਤਾ ਕੀ ਜੈ" ਦੇ ਨਾਅਰੇ ਗੂੰਜਦੇ ਰਹੇ । ਸਟੇਡੀਅਮ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਉਨ੍ਹਾਂ ਦੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਵੀ ਮੌਜੂਦ ਸਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਆਸਟਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਉਨ੍ਹਾਂ ਦੇ ਆਉਣ 'ਤੇ ਖੁਸ਼ੀ ਪ੍ਰਗਟ ਕੀਤੀ ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਆਸਟਰੇਲੀਆ ਦੇ ਸੱਚੇ ਦੋਸਤ ਹਨ । ਆਪਣੀ ਭਾਰਤ ਫੇਰੀ ਦੀਆਂ ਯਾਦਾਂ ਸਾਂਝੀਆਂ ਕਰਦੇ ਹੋਏ ਅਲਬਾਨੀਜ਼ ਨੇ ਕਿਹਾ ਕਿ ਉਨ੍ਹਾਂ ਦਾ ਭਾਰਤ ਵਿਚ ਸ਼ਾਨਦਾਰ ਸਵਾਗਤ ਹੋਇਆ ਅਤੇ ਉਹ ਅਹਿਮਦਾਬਾਦ ਵਿਚ ਮਿਲੇ ਸਨਮਾਨ ਨੂੰ ਕਦੇ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿਚ ਭਾਰਤੀ ਸੱਭਿਆਚਾਰ ਦਾ ਅਨੁਭਵ ਕਰਨਾ ਬੇਮਿਸਾਲ ਹੈ। ਜੇਕਰ ਕੋਈ ਭਾਰਤ ਨੂੰ ਸਮਝਣਾ ਚਾਹੁੰਦਾ ਹੈ, ਤਾਂ ਉਨ੍ਹਾਂ ਨੂੰ ਇਸ ਦੇਸ਼ ਦਾ ਦੌਰਾ ਕਰਨਾ ਚਾਹੀਦਾ ਹੈ।

ਆਪਣੀ ਭਾਸ਼ਣ ਕਲਾ ਲਈ ਮਸ਼ਹੂਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤੀ ਵਿਚ ਉਥੇ ਮੌਜੂਦ ਲੋਕਾਂ ਦਾ ਪੁੱਛਿਆ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸਿਡਨੀ ਸਮਾਗਮ ਨੂੰ ਵੀ ਯਾਦ ਕੀਤਾ, ਜਿਸ ਵਿਚ ਉਨ੍ਹਾਂ ਨੇ ਭਾਰਤੀ ਪ੍ਰਵਾਸੀਆਂ ਨਾਲ ਆਪਣੀ ਗੱਲਬਾਤ ਦੀ ਸ਼ੁਰੂਆਤ "ਕੇਮ ਚੋ" ਅਤੇ "ਵਣੱਕਮ" ਵਰਗੀਆਂ ਭਾਰਤੀ ਸ਼ੁਭਕਾਮਨਾਵਾਂ ਨਾਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਿਸ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਉਹ ਸ਼ਾਨਦਾਰ ਸੀ। ਉਨ੍ਹਾਂ ਕਿਹਾ ਕਿ ਉਹ ਆਪਣੇ ਦੋਸਤ ਅਤੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼ ਦੇ ਅਜਿਹੇ ਸ਼ਾਨਦਾਰ ਸਵਾਗਤ ਲਈ ਧੰਨਵਾਦੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 12 ਸਾਲਾਂ ਦੌਰਾਨ ਆਸਟਰੇਲੀਆ ਦੀ ਮੇਰੀ ਇਹ ਤੀਜੀ ਫੇਰੀ ਹੈ ਅਤੇ ਤੁਸੀਂ ਸਾਰਿਆਂ ਨੇ ਮੇਰੀ ਫੇਰੀ ਅਤੇ ਆਸਟ੍ਰੇਲੀਆ-ਭਾਰਤ ਸਬੰਧਾਂ ਵਿੱਚ ਵੱਡੀ ਭੂਮਿਕਾ ਨਿਭਾਈ ਹੈ।

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement