ਇਟਲੀ 'ਚ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, 41 ਲੋਕਾਂ ਦੀ ਹੋਈ ਮੌਤ

By : GAGANDEEP

Published : Aug 9, 2023, 5:51 pm IST
Updated : Aug 9, 2023, 5:51 pm IST
SHARE ARTICLE
photo
photo

ਮ੍ਰਿਤਕਾਂ ਵਿਚ ਤਿੰਨ ਬੱਚੇ ਹਨ ਸ਼ਾਮਲ

 

 ਇਟਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਲੈਂਪੇਡੁਸਾ ਟਾਪੂ ਨੇੜੇ ਇਕ ਪ੍ਰਵਾਸੀ ਕਿਸ਼ਤੀ ਪਲਟ ਗਈ। ਇਸ ਹਾਦਸੇ ਵਿਚ 3 ਬੱਚਿਆਂ ਸਮੇਤ 41 ਲੋਕਾਂ ਦੀ ਮੌਤ ਹੋ ਗਈ। ਇਟਲੀ ਦੀ ਸਮਾਚਾਰ ਏਜੰਸੀ ਅੰਸਾ ਨੇ ਹਾਦਸੇ ਵਿਚ ਬਚੇ ਲੋਕਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।  ਹਾਦਸੇ ਵਿਚ ਬਚੇ ਲੋਕਾਂ ਨੇ ਦਸਿਆ ਕਿ ਉਹ ਕਿਸੇ ਤਰ੍ਹਾਂ ਬੜੀ ਮੁਸ਼ਕਲ ਨਾਲ ਇਟਲੀ ਦੇ ਟਾਪੂ ਲੈਂਪੇਡੁਸਾ ਪਹੁੰਚੇ। 

ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਚੜ੍ਹਾਈ ਕਾਰ, 2 ਔਰਤਾਂ ਸਣੇ ਤਿੰਨ ਜ਼ਖ਼ਮੀ 

ਅੰਸਾ ਨੇ ਕਿਹਾ ਕਿ ਕਿਸ਼ਤੀ ਡੁੱਬਣ ਮਗਰੋਂ ਹਾਦਸੇ ਵਿਚ ਬਚੇ ਲੋਕਾਂ ਨੇ ਬਚਾਅ ਕਰਮਚਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਦੇ ਨਾਲ 3 ਬੱਚੇ ਵੀ ਸਨ; ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ। ਇਹ ਸਾਰੇ 45 ਲੋਕ ਇਕ ਛੋਟੀ ਕਿਸ਼ਤੀ ਵਿਚ ਸਵਾਰ ਸਨ ਅਤੇ ਵੀਰਵਾਰ ਨੂੰ ਉਨ੍ਹਾਂ ਨੇ ਟਿਊਨੀਸ਼ੀਆ ਦੇ ਸਫੈਕਸ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਸੀ ਪਰ ਕੁਝ ਹੀ ਘੰਟਿਆਂ ਵਿਚ ਕਿਸ਼ਤੀ ਪਲਟ ਗਈ ਅਤੇ ਉਸ ਵਿਚ ਸਵਾਰ 41 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਉੱਤਰਾਖੰਡ ਸਰਕਾਰ ਨੇ ਸਿੱਖਾਂ ਦੀ ਸਾਲਾਂ ਪੁਰਾਣੀ ਮੰਗ ਕੀਤੀ ਪੂਰੀ, ਲਾਗੂ ਕੀਤਾ ਆਨੰਦ ਕਾਰਜ ਐਕਟ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement