Canada News: ਪੰਜਾਬੀ ਵਿਦਿਆਰਥੀਆਂ ਦੇ ਸੰਘਰਸ਼ ਨੂੰ ਪਿਆ ਬੂਰ; ਪਾਸ ਕਰਨ ’ਤੇ ਸਹਿਮਤ ਹੋਈ ਯੂਨੀਵਰਸਿਟੀ
Published : Jan 10, 2024, 10:55 am IST
Updated : Jan 10, 2024, 10:56 am IST
SHARE ARTICLE
Punjabi students protest in Canada
Punjabi students protest in Canada

ਕਈਆਂ ਨੂੰ ਮਿਲੇਗਾ ਮੁੜ ਪੇਪਰ ਦੇਣ ਦਾ ਮੌਕਾ

Canada News: ਬਰੈਂਪਟਰ: ਕੈਨੇਡਾ ਵਿਚ ਅਲਗੋਮਾ ਯੂਨੀਵਰਸਿਟੀ ਵਿਰੁਧ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨੂੰ ਛੇਵੇਂ ਦਿਨ ਇਨਸਾਫ਼ ਦੀ ਉਮੀਦ ਮਿਲੀ ਹੈ। ਵਿਦਿਆਰਥੀਆਂ ਮੁਤਾਬਕ ਯੂਨੀਵਰਸਿਟੀ 132 ਵਿਚੋਂ 100 ਵਿਦਿਆਰਥੀਆਂ ਨੂੰ ਪਾਸ ਕਰਨ ’ਤੇ ਸਹਿਮਤ ਹੋ ਗਈ ਹੈ। ਜਦਕਿ ਬਾਕੀ ਰਹਿੰਦੇ 32 ਵਿਦਿਆਰਥੀਆਂ ਬਾਰੇ ਕੁੱਝ ਦਿਨਾਂ ਤਕ ਫ਼ੈਸਲਾ ਹੋਵੇਗਾ। ਜਾਣਕਾਰੀ ਅਨੁਸਾਰ ਕੁੱਝ ਵਿਦਿਆਰਥੀਆਂ ਨੇ ਪੜ੍ਹਾਈ ਵਿਚ ਘੱਟ ਤੇ ਕੰਮ ਵਿਚ ਵਧੇਰੇ ਦਿਲਚਸਪੀ ਦਿਖਾਈ।

ਇਸ ਦੌਰਾਨ ਕਈ ਵਿਦਿਆਰਥੀਆਂ ਨੂੰ ਮੁੜ ਪੇਪਰ ਦੇਣ ਦਾ ਮੌਕਾ ਮਿਲ ਸਕਦਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸੰਘਰਸ਼ ਦੀ ਜਿੱਤ ਹੋ ਗਈ ਹੈ ਪਰ ਇਹ ਅਧੂਰੀ ਹੈ, ਜਿਸ ਕਰਕੇ ਸ਼ੁੱਕਰਵਾਰ ਨੂੰ ਅੰਤਿਮ ਫ਼ੈਸਲਾ ਆਉਣ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਇਹ ਵਿਦਿਆਰਥੀ ਪਿਛਲੇ ਛੇ ਦਿਨ ਤੋਂ ਕੜਾਕੇ ਦੀ ਠੰਢ ਵਿਚ ਧਰਨਾ ਦੇ ਰਹੇ ਹਨ। ਇਨ੍ਹਾਂ ਦਾ ਇਲਜ਼ਾਮ ਹੈ ਕਿ ਯੂਨੀਵਰਸਿਟੀ ਨੇ ਜਾਣਬੁੱਝ ਕੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਫੇਲ੍ਹ ਕੀਤਾ ਤਾਂ ਜੋ ਮੁੜ ਫ਼ੀਸਾਂ ਉਗਰਾਹੀਆਂ ਜਾ ਸਕਣ। ਵਿਦਿਆਰਥੀਆਂ ਵਲੋਂ ਇਸ ਸਬੰਧੀ ਕੈਨੇਡਾ ਦੇ ਸਾਰੇ ਸੰਸਦ ਮੈਂਬਰਾਂ ਨੂੰ ਈਮੇਲ ਕਰ ਕੇ ਹਮਾਇਤ ਮੰਗੀ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Tags: canada news

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement