ਜਰਮਨੀ 'ਚ ਚਰਚ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ, 8 ਦੀ ਮੌਤ

By : GAGANDEEP

Published : Mar 10, 2023, 3:13 pm IST
Updated : Mar 10, 2023, 3:13 pm IST
SHARE ARTICLE
photo
photo

ਕਈ ਜ਼ਖ਼ਮੀ

 

ਹੈਮਬਰਗ: ਜਰਮਨੀ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਹੈਮਬਰਗ ਵਿੱਚ ਵੀਰਵਾਰ ਦੇਰ ਰਾਤ ਇੱਕ ਚਰਚ ਵਿੱਚ ਅੰਨ੍ਹੇਵਾਹ  ਗੋਲੀਬਾਰੀ ਹੋਈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ 'ਚ 8 ਲੋਕਾਂ ਦੀ ਮੌਤ ਹੋ ਗਈ। ਕਈ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਪੁਲਿਸ ਮੁਤਾਬਕ ਹਮਲਾਵਰ ਕਰੀਬ 10 ਮਿੰਟ ਤੱਕ ਗੋਲੀਬਾਰੀ ਕਰਦਾ ਰਿਹਾ।

ਇਹ ਵੀ ਪੜ੍ਹੋ: ਲੁਧਿਆਣਾ 'ਚ ਛੁੱਟੀਆਂ ਲਈ ਬਾਹਰ ਘੁੰਮਣ ਗਏ ਜੱਜ ਦੇ ਘਰ ਚੋਰੀ, ਬਾਥਰੂਮ ਦੀਆਂ ਟੂਟੀਆਂ ਵੀ ਨਾਲ ਲੈ ਗਏ ਚੋਰ

ਪੁਲਿਸ ਦਾ ਮੰਨਣਾ ਹੈ ਕਿ ਹਮਲਾਵਰ ਵੀ ਮਾਰਿਆ ਗਿਆ ਹੈ। ਇੱਕ ਅਧਿਕਾਰੀ ਨੇ ਕਿਹਾ- ਸਾਨੂੰ ਕਿਸੇ ਦੇ ਫਰਾਰ ਹੋਣ ਦੀ ਖ਼ਬਰ ਨਹੀਂ ਮਿਲੀ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਅਸੀਂ 15 ਮਿੰਟ ਦੇ ਅੰਦਰ ਮੌਕੇ 'ਤੇ ਪਹੁੰਚ ਗਏ। ਅਸੀਂ ਚਰਚ ਦੀ ਉਪਰਲੀ ਮੰਜ਼ਿਲ 'ਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਉੱਥੇ ਪਹੁੰਚਣ 'ਤੇ ਇਕ ਲਾਸ਼ ਮਿਲੀ। ਸਾਨੂੰ ਲੱਗਦਾ ਹੈ ਕਿ ਇਹ ਹਮਲਾਵਰ ਦਾ ਹੈ। ਫਿਲਹਾਲ ਇਸ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹਥਿਆਰਾਂ ਸਮੇਤ ਨੌਜਵਾਨ ਕਾਬੂ, ਪੜ੍ਹੋ ਹੋਰ ਕੀ-ਕੀ ਹੋਇਆ ਬਰਾਮਦ

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਗ੍ਰੋਸ ਬੋਰਸਟਲ ਇਲਾਕੇ ਵਿਚ ਇਕ ਚਰਚ ਦੇ ਯਹੋਵਾਹ ਦੇ ਗਵਾਹਾਂ ਦੇ ਕਿੰਗਡਮ ਹਾਲ ਵਿਚ ਵਾਪਰੀ। ਹਮਲਾਵਰ ਬਾਰੇ ਅਜੇ ਤੱਕ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ ਹੈ। ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਉਸ ਨੇ ਇਸ ਘਟਨਾ ਨੂੰ ਕਿਉਂ ਅੰਜਾਮ ਦਿੱਤਾ। ਹੈਮਬਰਗ ਪੁਲਿਸ ਨੇ ਟਵੀਟ ਕੀਤਾ- ਇਸ ਗੋਲੀਬਾਰੀ ਵਿੱਚ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਅਸੀਂ ਵੱਡੀ ਗਿਣਤੀ ਵਿਚ ਸੁਰੱਖਿਆ ਬਲਾਂ ਦੇ ਨਾਲ ਸਾਈਟ 'ਤੇ ਮੌਜੂਦ ਹਾਂ।

ਦੋ ਚਸ਼ਮਦੀਦਾਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਕਰੀਬ 25 ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਹਰ 20 ਸੈਕਿੰਡ ਬਾਅਦ ਗੋਲੀਬਾਰੀ ਹੋ ਰਹੀ ਸੀ। ਅਸੀਂ ਬਹੁਤ ਡਰੇ ਹੋਏ ਸੀ। ਸੈਨੇਟਰ ਐਂਡੀ ਗਰੋਟ ਨੇ ਕਿਹਾ ਕਿ ਇਲਾਕੇ ਦੀ ਸੁਰੱਖਿਆ ਲਈ ਵਿਸ਼ੇਸ਼ ਬਲ ਤਾਇਨਾਤ ਕੀਤੇ ਗਏ ਹਨ। ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਸੀਸੀਟੀਵੀ ਸਕੈਨ ਕੀਤੇ ਜਾ ਰਹੇ ਹਨ। ਚਰਚ ਦੇ ਆਲੇ-ਦੁਆਲੇ ਦੀਆਂ ਸੜਕਾਂ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਹੈ। ਪੁਲਿਸ ਮੁਤਾਬਕ ਕਈ ਲੋਕਾਂ ਨੂੰ ਗੋਲੀਆਂ ਲੱਗੀਆਂ ਹਨ। ਪੁਲਿਸ ਦੇ ਬੁਲਾਰੇ ਨੇ ਦੱਸਿਆ- ਜਿਨ੍ਹਾਂ ਦੀ ਮੌਤ ਹੋ ਗਈ, ਉਨ੍ਹਾਂ ਦੇ ਸਰੀਰ 'ਤੇ ਗੋਲੀਆਂ ਦੇ ਜ਼ਖ਼ਮ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement