100 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ਤੋਂ ਜਲਦ ਕੀਤਾ ਜਾਵੇਗਾ ਡਿਪੋਰਟ!
Published : May 10, 2020, 4:09 pm IST
Updated : May 10, 2020, 4:09 pm IST
SHARE ARTICLE
File Photo
File Photo

ਇਨ੍ਹਾਂ ਨੂੰ ਅਗਲੇ ਕੁੱਝ ਦਿਨਾਂ ’ਚ ਅਮਰੀਕਾ ਤੋਂ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ

ਵਾਸ਼ਿੰਗਟਨ- ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਇਸ ਵਾਇਰਸ ਕਾਰਨ 17 ਮਈ ਤੱਕ ਲੌਕਡਾਊਨ ਕੀਤਾ ਗਿਆ ਹੈ। ਇਸ ਲੌਕਡਾਊਨ ਦੌਰਾਨ 160 ਗ਼ੈਰ–ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਜਲਦ ਹੀ ਅਮਰੀਕਾ ਤੋਂ  ਡਿਪੋਰਟ ਕਰ ਦਿੱਤਾ ਜਾਵੇਗਾ। ਇਨ੍ਹਾਂ ਵਿਚੋਂ 76 ਹਰਿਆਣੇ ਦੇ ਅਤੇ 56 ਪੰਜਾਬ ਤੋਂ ਹਨ। ਇਨ੍ਹਾਂ ਨੂੰ ਅਗਲੇ ਕੁੱਝ ਦਿਨਾਂ ’ਚ ਅਮਰੀਕਾ ਤੋਂ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ।

File photoFile photo

ਦਰਅਸਲ, ਇਸ ਵੇਲੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਹੋਰਨਾਂ ਦੇਸ਼ਾਂ ’ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ‘ਵੰਦੇ ਭਾਰਤ’ ਮੁਹਿੰਮ ਦੇ ਨਾਂਅ ਨਾਲ ਚੱਲ ਰਹੀ ਹੈ। ਉਸੇ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਇਨ੍ਹਾਂ 161 ਗ਼ੈਰ–ਕਾਨੂੰਨੀ ਭਾਰਤੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

Corona VirusFile Photo

ਇਸ ਬਾਰੇ ਪੰਜਾਬ ਤੇ ਹਰਿਆਣਾ ਦੇ ਉੱਚ ਅਧਿਕਾਰੀਆਂ ਨੂੰ ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਦੱਸਿਆ। ਦੋਵੇਂ ਸੂਬਿਆਂ ਦੇ ਅਧਿਕਾਰੀਆਂ ਨੇ ਆਪਣੇ ਨਾਂਅ ਗੁਪਤ ਰੱਖੇ ਜਾਣ ਦੀ ਸ਼ਰਤ ’ਤੇ ਦੱਸਿਆ ਕਿ 161 ਗ਼ੈਰ–ਕਾਨੂੰਨੀ ਪ੍ਰਵਾਸੀ ਭਾਰਤੀ ਇਸ ਵੇਲੇ ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮ ਇਨਫ਼ੋਰਸਮੈਂਟ ਦੀ ਹਿਰਾਸਤ ਵਿੱਚ ਹਨ ਤੇ ਟੈਕਸਾਸ, ਏਰੀਜ਼ੋਨਾ, ਕੈਲੀਫ਼ੋਰਨੀਆ, ਨਿਊ ਯਾਰਕ ਤੇ ਵਾਸ਼ਿੰਗਟਨ ਦੇ ਹਿਰਾਸਤੀ ਕੇਂਦਰਾਂ ਵਿਚ ਹਨ।

Corona VirusFile Photo

ਇਨ੍ਹਾਂ 161 ਗ਼ੈਰ–ਕਾਨੂੰਨੀ ਪ੍ਰਵਾਸੀਆਂ ਦੀ ਭਾਰਤ ਆਮਦ ਕੋਰੋਨਾ–ਲੌਕਡਾਊਨ ਕਾਰਨ ਫਸੇ ਪ੍ਰਵਾਸੀ ਭਾਰਤੀਆਂ ਤੋਂ ਵੱਖਰੀ ਹੋਵੇਗੀ। ਭਾਰਤੀ ਅਧਿਕਾਰੀਆਂ ਨੇ ਇਨ੍ਹਾਂ ਸਭਨਾਂ ਦੇ ਲੋੜੀਂਦੇ ਰਸਮੀ ਦਸਤਾਵੇਜ਼ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਲਈ ਖਾਸ ਇੰਤਜ਼ਾਮ ਕੀਤੇ ਜਾ ਰਹੇ ਹਨ। ਭਾਰਤ ਪਰਤਣ ’ਤੇ ਇਨ੍ਹਾਂ ਸਾਰੇ ਵਿਅਕਤੀਆਂ ਨੂੰ 14 ਦਿਨਾਂ ਲਈ ਕੁਆਰੰਟੀਨ ਕੀਤਾ ਜਾਵੇਗਾ। ਚੇਤੇ ਰਹੇ ਕਿ ਬੀਤੀ 10 ਅਪ੍ਰੈਲ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਹੁਕਮ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਇਨ੍ਹਾਂ ਗ਼ੈਰ–ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ  ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement