ਏਅਰ ਇੰਡੀਆ ਦੇ 5 ਪਾਇਲਟ ਕੋਰੋਨਾ ਸਕਾਰਾਤਮਕ, ਸਰਕਾਰ ਦੀਆਂ ਵਧੀਆਂ ਮੁਸੀਬਤਾਂ
Published : May 10, 2020, 12:41 pm IST
Updated : May 10, 2020, 12:48 pm IST
SHARE ARTICLE
file photo
file photo

ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਵੱਧ ਰਹੀ ਹੈ।

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਵੱਧ ਰਹੀ ਹੈ। ਦੱਸਿਆ ਜਾਂਦਾ ਹੈ ਕਿ ਏਅਰ ਇੰਡੀਆ ਦੇ 5 ਪਾਇਲਟ ਵੀ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਇਹ ਸਾਰੇ ਪਾਇਲਟ ਮੁੰਬਈ ਦੇ ਹਨ ਅਤੇ ਇਨ੍ਹੀਂ ਦਿਨੀਂ ਕਾਰਗੋ ਆਪ੍ਰੇਸ਼ਨ ਵਿਚ ਕੰਮ ਕਰ ਰਹੇ ਸਨ।

Air IndiaAir Indiaphoto

ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਵੱਧ ਰਿਹਾ ਹੈ। ਭਾਵੇਂ ਕਿ ਇਸ ਵਾਇਰਸ ਨੂੰ ਰੋਕਣ ਲਈ ਦੇਸ਼ ਵਿਚ ਲਾਕਡਾਊਨ ਦਾ ਤੀਜਾ ਪੜਾਅ ਚੱਲ ਰਿਹਾ ਹੈ ਪਰ ਫਿਰ ਵੀ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

file photophoto

ਤਾਜਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟੇ ਦੇ ਵਿਚ – ਵਿਚ 128 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3277 ਨਵੇਂ ਕੇਸ ਦਰਜ ਹੋਏ ਹਨ। ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਦੇਸ਼ ਵਿਚ 62,939 ਵਿਅਕਤੀ ਇਸ ਵਾਇਰਸ ਦੀ ਲਪੇਟ ਵਿਚ ਆ ਚੁਕੇ ਹਨ

file photophoto

ਅਤੇ 2109 ਲੋਕਾਂ ਦੀ ਇਸ ਵਾਇਰਸ ਦੇ ਨਾਲ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਇਹ 19,358 ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋ ਚੁੱਕੇ ਹਨ। ਉਧਰ ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚੋਂ ਮਹਾਂਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਹੈ।

file photo photo

ਜਿੱਥੇ ਕੋਰੋਨਾ ਵਾਇਰਸ ਦੇ ਨਾਲ ਹੁਣ ਤੱਕ 779 ਮੌਤਾਂ, ਇਸੇ ਤਰ੍ਹਾਂ ਗੁਜਰਾਤ ਵਿੱਚ 472, ਮੱਧ ਪ੍ਰਦੇਸ਼ ਵਿੱਚ 215, ਪੱਛਮੀ ਬੰਗਾਲ ਵਿੱਚ 171, ਰਾਜਸਥਾਨ ਵਿੱਚ 106, ਦਿੱਲੀ ਵਿੱਚ 74, ਉੱਤਰ ਪ੍ਰਦੇਸ਼ ਵਿੱਚ 74, ਆਂਧਰਾ ਪ੍ਰਦੇਸ਼ ਵਿੱਚ 44, ਤਾਮਿਲਨਾਡੂ ਵਿੱਚ 44, ਤੇਲੰਗਾਨਾ ਵਿੱਚ 30, ਕਰਨਾਟਕ ਵਿੱਚ 30, ਪੰਜਾਬ ਵਿੱਚ 31,

file photo photo

ਜੰਮੂ ਕਸ਼ਮੀਰ ਵਿੱਚ 9, ਹਰਿਆਣਾ ਵਿੱਚ 9, ਕੇਰਲ ਵਿੱਚ 4, ਝਾਰਖੰਡ ਵਿੱਚ 3, ਬਿਹਾਰ ਵਿੱਚ 5, ਉਤਰਾਖੰਡ ਵਿੱਚ 1, ਇਸ ਤੋਂ ਇਲਾਵਾ ਅਸਾਮ ਵਿਚੋਂ 2, ਹਿਮਾਚਲ ਪ੍ਰਦੇਸ਼ ਵਿਚੋਂ 2, ਇਸ ਦੇ ਨਾਲ ਓਡੀਸਾ, ਚੰਡੀਗੜ੍ਹ ਅਤੇ ਮੇਘਾਲਿਆ ਵਿਚ ਇਕ- ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement