'ਮਾਸਕ' ਦੀ ਵਿਆਪਕ ਵਰਤੋਂ ਨਾਲ ਕੋਵਿਡ-19 ਨੂੰ ਮੁੜ ਜ਼ੋਰ ਫੜਨ ਤੋਂ ਰੋਕਣਾ ਸੰਭਵ!
Published : Jun 10, 2020, 7:56 pm IST
Updated : Jun 10, 2020, 7:56 pm IST
SHARE ARTICLE
Mask
Mask

ਲੋਕਾਂ ਨੂੰ ਗਲੋਬਲ ਪੱਧਰ 'ਤੇ ਮਾਸਕ ਪਹਿਨਣ ਦੀ ਲੋੜ

ਲੰਡਨ : ਤਾਲਾਬੰਦੀ ਲਾਗੂ ਕਰਨ ਦੇ ਨਾਲ-ਨਾਲ ਮਾਸਕ ਦੀ ਵੱਡੇ ਪੱਧਰ 'ਤੇ ਵਰਤੋਂ ਨਾਲ ਜਾਨਲੇਵਾ ਕੋਰੋਨਾ ਵਾਇਰਸ ਨੂੰ ਮੁੜ ਜ਼ੋਰ ਫੜਨ ਤੋਂ ਰੋਕਿਆ ਜਾ ਸਕਦਾ ਹੈ। ਪੱਤਰਿਕਾ 'ਪ੍ਰੋਸੀਡਿੰਗਸ ਆਫ਼ ਦੀ ਰੋਇਲ ਸੋਸਾਇਟੀ ਏ' ਵਿਚ ਪ੍ਰਕਾਸ਼ਿਤ ਇਕ ਅਧਿਐਨ ਵਿਚ ਇਹ ਦਾਅਵਾ ਕੀਤਾ ਗਿਆ ਹੈ।

Mask and Gloves Mask and Gloves

ਅਧਿਐਨ ਵਿਚ ਕਿਹਾ ਗਿਆ ਹੈ ਕਿ ਸਿਰਫ਼ ਤਾਲਾਬੰਦੀ ਲਾਗੂ ਕਰਨ ਨਾਲ ਕੋਰੋਨਾ ਵਾਇਰਸ ਨੂੰ ਮੁੜ ਜ਼ੋਰ ਫੜਨ ਤੋਂ ਰੋਕਿਆ ਨਹੀਂ ਜਾ ਸਕਦਾ। ਅਧਿਐਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵੱਡੀ ਗਿਣਤੀ ਵਿਚ ਲੋਕ ਮਾਸਕ ਦੀ ਵਰਤੋਂ ਕਰਦੇ ਹਨ ਤਾਂ ਲਾਗ ਦੀ ਦਰ ਨੂੰ ਨਾਟਕੀ ਢੰਗ ਨਾਲ ਘੱਟ ਕੀਤਾ ਜਾ ਸਕਦਾ ਹੈ।

Mask Mask

ਅਧਿਐਨ ਵਿਚ ਕਿਹਾ ਗਿਆ ਹੈ ਕਿ ਘਰ ਵਿਚ ਬਣੇ ਘੱਟ ਪ੍ਰਭਾਵ ਵਾਲੇ ਮਾਸਕ ਵੀ ਲਾਭਕਾਰੀ ਸਾਬਤ ਹੋ ਸਕਦੇ ਹਨ। ਬ੍ਰਿਟੇਨ ਸਥਿਤ ਕੈਮਬ੍ਰਿਜ ਯੂਨੀਵਰਸਿਟੀ ਦੇ ਖੋਜ ਕਰਤਾ ਰਿਚਰਡ ਸਟੁਟਫ੍ਰਾਮ ਨੇ ਕਿਹਾ,''ਸਾਡਾ ਵਿਸ਼ਲੇਸ਼ਣ ਇਸ ਗੱਲ ਦਾ ਸਮਰਥਨ ਕਰਦਾ ਹੈ ਕਿ ਲੋਕ ਤੁਰੰਤ ਅਤੇ ਗਲੋਬਲ ਪੱਧਰ 'ਤੇ ਮਾਸਕ ਦੀ ਵਰਤੋਂ ਕਰਨ।''

MASKMASK

ਟੀਕਾ ਆਉਣ ਤੋਂ ਪਹਿਲਾਂ ਵੀ ਆਰਥਕ ਗਤੀਵਿਧੀਆਂ ਮੁੜ ਸ਼ੁਰੂ ਹੋ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕ ਸਮਾਜਕ ਦੂਰੀ ਬਣਾਈ ਰੱਖਦੇ ਹਨ ਅਤੇ ਕੁਝ ਹੱਦ ਤਕ ਤਾਲਾਬੰਦੀ ਦੇ ਨਾਲ-ਨਾਲ ਮਾਸਕ ਦੀ ਵੱਡੇ ਪੱਧਰ 'ਤੇ ਵਰਤੋਂ ਕਰਦੇ ਹਨ ਤਾਂ ਇਹ ਗਲੋਬਲ ਮਹਾਂਮਾਰੀ ਨਾਲ ਨਜਿੱਠਣ ਦਾ ਸਵੀਕਾਰਯੋਗ ਤਰੀਕਾ ਬਣ ਸਕਦਾ ਹੈ ਅਤੇ ਟੀਕਾ ਆਉਣ ਤੋਂ ਪਹਿਲਾਂ ਵੀ ਆਰਥਕ ਗਤੀਵਿਧੀਆਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ।'

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement