ਮਲਾਵੀ ਦੇ ਉਪ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼ ਲਾਪਤਾ 
Published : Jun 10, 2024, 11:02 pm IST
Updated : Jun 10, 2024, 11:02 pm IST
SHARE ARTICLE
Saulos Chilima
Saulos Chilima

ਹਵਾਬਾਜ਼ੀ ਅਧਿਕਾਰੀਆਂ ਦਾ ਜਹਾਜ਼ ਨਾਲ ਸੰਪਰਕ ਟੁੱਟ ਗਿਆ

ਬਲਾਂਟਾਇਰ: ਮਲਾਵੀ ਦੇ ਉਪ ਰਾਸ਼ਟਰਪਤੀ ਅਤੇ 9 ਹੋਰ ਲੋਕਾਂ ਨੂੰ ਲੈ ਕੇ ਜਾ ਰਿਹਾ ਇਕ ਫੌਜੀ ਜਹਾਜ਼ ਸੋਮਵਾਰ ਨੂੰ ਲਾਪਤਾ ਹੋ ਗਿਆ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਰਾਸ਼ਟਰਪਤੀ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ। 

ਉਪ ਰਾਸ਼ਟਰਪਤੀ ਸੋਲੋਸ ਚਿਲੀਮਾ ਨੂੰ ਲੈ ਕੇ ਜਹਾਜ਼ ਰਾਜਧਾਨੀ ਲਿਲੋਂਗਵੇ ਤੋਂ ਰਵਾਨਾ ਹੋਇਆ ਪਰ ਕਰੀਬ 370 ਕਿਲੋਮੀਟਰ ਉੱਤਰ 'ਚ ਮਜ਼ੂਜੂ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਨਹੀਂ ਪਹੁੰਚਿਆ। ਜਹਾਜ਼ ਨੂੰ ਇਸ ਹਵਾਈ ਅੱਡੇ 'ਤੇ ਉਤਰਨਾ ਸੀ। 

ਮਲਾਵੀ ਦੇ ਰਾਸ਼ਟਰਪਤੀ ਲਾਜ਼ਰਸ ਚਕਵੇਰਾ ਦੇ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਹਵਾਬਾਜ਼ੀ ਅਧਿਕਾਰੀਆਂ ਦਾ ਜਹਾਜ਼ ਨਾਲ ਸੰਪਰਕ ਟੁੱਟ ਗਿਆ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਚਕਵੇਰਾ ਨੇ ਤਲਾਸ਼ੀ ਮੁਹਿੰਮ ਦੇ ਆਦੇਸ਼ ਦਿੱਤੇ ਹਨ। ਚਕਵੇਰਾ ਨੇ ਬਹਾਮਾਸ ਦੀ ਆਪਣੀ ਯਾਤਰਾ ਰੱਦ ਕਰ ਦਿੱਤੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement