ਇਕੋ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਨੂੰ ਅਲਵਿਦਾ ਕਹਿਣ ਦਾ ਸਮਾਂ ਆ ਗਿਐ : ਮੋਦੀ
Published : Sep 10, 2019, 8:22 am IST
Updated : Sep 10, 2019, 8:22 am IST
SHARE ARTICLE
Narender Modi
Narender Modi

ਮੋਦੀ ਨੇ ਕਿਹਾ, ‘ਸਾਡੀ ਸਰਕਾਰ ਆਉਣ ਵਾਲੇ ਸਾਲਾਂ ਵਿਚ ਇਸ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਵੇਗੀ

ਨੋਇਡਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਹੀ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਦੁਨੀਆਂ ਲਈ ਇਸ ਪਲਾਸਟਿਕ ਨੂੰ ਅਲਵਿਦਾ ਕਹਿਣ ਦਾ ਇਹ ਢੁਕਵਾਂ ਸਮਾਂ ਹੈ। ਮੋਦੀ ਨੇ ਸੰਯੁਕਤ ਰਾਸ਼ਟਰ ਦੁਆਰਾ ਕਰਵਾਏ ਗਏ 14ਵੇਂ ਕੋਪ ਸੰਮੇਲਨ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਭਾਰਤ ਆਉਣ ਵਾਲੇ ਸਾਲਾਂ ਵਿਚ ਇਕੋ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਜੇ ਇਸ ਨੂੰ ਰੋਕਿਆ ਨਾ ਗਿਆ ਤਾਂ ਇਕ ਹੋਰ ਸਮੱਸਿਆ ਸਾਹਮਣੇ ਆਏਗੀ ਜਿਸ ਦੇ ਨਤੀਜੇ ਵਜੋਂ ਜ਼ਮੀਨ ਦੀ ਉਤਪਾਦਕਤਾ ਨੂੰ ਵਾਪਸ ਲਿਆਉਣਾ ਸੰਭਵ ਨਹੀਂ ਹੋਵੇਗਾ। 

Time Has Come For The World To Say Good-Bye To Single-Use Plastic, Says PM ModiTime Has Come For The World To Say Good-Bye To Single-Use Plastic, Says PM Modi

ਮੋਦੀ ਨੇ ਕਿਹਾ, ‘ਸਾਡੀ ਸਰਕਾਰ ਆਉਣ ਵਾਲੇ ਸਾਲਾਂ ਵਿਚ ਇਸ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਵੇਗੀ।’ ਸੰਮੇਲਨ ਵਿਚ ਲਗਭਗ 200 ਮੁਲਕਾਂ ਦੇ ਪ੍ਰਤੀਨਿਧਾਂ ਨੂੰ ਸੰਬੋਧਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘ਮੇਰਾ ਮੰਨਣਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਦੁਨੀਆਂ ਦੇ ਸਾਰੇ ਦੇਸ਼ ਇਸ ਪਲਾਸਟਿਕ ਨੂੰ ਅਲਵਿਦਾ ਕਹਿ ਦੇਣ।’ ਮੋਦੀ ਨੇ ਕਿਹਾ ਕਿ ਭਾਰਤ 2030 ਤਕ ਅਪਣੀ 2.6 ਕਰੋੜ ਹੈਕਟੇਅਰ ਬੰਜਰ ਹੋ ਚੁੱਕੀ ਜ਼ਮੀਨ ਵਿਚੋਂ 2.1 ਕਰੋੜ ਹੈਕਟੇਅਰ ਜ਼ਮੀਨ ਨੂੰ ਠੀਕ ਕਰ ਦੇਵੇਗਾ।

India, Russia begin new era of cooperation to make Indo-Pacific open, free : ModiModi

ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਰਿਮੋਟ ਸੈਂਸਿੰਗ ਅਤੇ ਪੁਲਾੜ ਵਿਗਿਆਨ ਸਮੇਤ ਹੋਰ ਤਕਨੀਕਾਂ ਦੀ ਵੀ ਮਦਦ ਲਈ ਜਾਵੇਗੀ। ਮੋਦੀ ਨੇ ਭਾਰਤ ਦੁਆਰਾ ਇਸ ਕੰਮ ਵਿਚ ਹੋਰ ਮਿੱਤਰ ਦੇਸ਼ਾਂ ਲਈ ਵੀ ਮਦਦਗਾਰ ਬਣਨ ਦੀ ਪਹਿਲ ਕਰਦਿਆਂ ਕਿਹਾ ਕਿ ਤਮਾਮ ਹੋਰ ਦੇਸ਼ਾਂ ਦੀ ਭਾਰਤ ਅਪਣੀ ਕਿਫ਼ਾਇਤੀ ਉਪਗ੍ਰਹਿ ਅਤੇ ਪੁਲਾੜ ਤਕਨੀਕ ਰਾਹੀਂ ਮਦਦ ਕਰਨ ਲਈ ਤਿਆਰ ਹੈ। 
  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement