ਸਿੰਗਾਪੁਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 23,336 ਅਤੇ 20 ਲੋਕਾਂ ਦੀ ਮੌਤ
Published : May 11, 2020, 9:13 am IST
Updated : May 11, 2020, 9:13 am IST
SHARE ARTICLE
file photo
file photo

ਸਿੰਗਾਪੁਰ ਵਿਚ ਕੋਰੋਨਾ ਵਾਇਰਸ ਦੇ 876 ਨਵੇਂ ਮਾਮਲੇ ਆਉਣ ਦੇ ਬਾਅਦ ਇਥੇ ਕੋਵਿਡ-19 ਦੇ ਕੁੱਲ ਮਾਮਲੇ ਵੱਧ ਕੇ 23,336 ਹੋ ਗਈ। ਨਵੇਂ ਮਾਮਲਿਆਂ ਵਿਚ ਸਿੰਗਾਪੁਰ

ਸਿੰਗਾਪੁਰ, 10 ਮਈ : ਸਿੰਗਾਪੁਰ ਵਿਚ ਕੋਰੋਨਾ ਵਾਇਰਸ ਦੇ 876 ਨਵੇਂ ਮਾਮਲੇ ਆਉਣ ਦੇ ਬਾਅਦ ਇਥੇ ਕੋਵਿਡ-19 ਦੇ ਕੁੱਲ ਮਾਮਲੇ ਵੱਧ ਕੇ 23,336 ਹੋ ਗਈ। ਨਵੇਂ ਮਾਮਲਿਆਂ ਵਿਚ ਸਿੰਗਾਪੁਰ ਦੇ ਤਿੰਨ ਨਾਗਰਿਕ ਜਾਂ ਸਥਾਈ ਨਿਵਾਸੀ ਹਨ ਜਦਕਿ ਬਾਕੀ ਲੋਕ ਵਰਕ ਪਰਮਿਟ ਵਾਲੇ ਵਿਦੇਸ਼ੀ ਨਾਗਰਿਕ ਹਨ।
ਸਿੰਗਾਪੁਰ ਸਿਹਤ ਮੰਤਰੀ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ, ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਲੋਕਾਂ ਦੀ ਗਿਣਤੀ 23,336 ਪੁੱਜ ਗਈ ਹੈ ਅਤੇ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਾਇਰਸ ਨਾਲ ਪ੍ਰਭਾਵਤ ਲੋਕਾਂ ਵਿਚ ਜ਼ਿਆਦਾਤਰ ਡੋਰਮੈਟਰੀ ਵਿਚ ਰਹਿਣ ਵਾਲੇ ਵਿਦੇਸ਼ੀ ਨਾਗਰਿਕ ਹਨ। ਡੋਰਮੈਟਰੀ ਇਕ ਅਜਿਹੇ ਕਮਰੇ ਨੂੰ ਕਹਿੰਦੇ ਹਨ, ਜਿਨ੍ਹਾਂ ਵਿਚ ਜ਼ਿਆਦਾ ਗਿਣਤੀ ਵਿਚ ਬਿਸਤਰੇ ਲੱਗੇ ਹੁੰਦੇ ਹਨ ਅਤੇ ਉਸ ਵਿਚ ਰਹਿਣ ਵਾਲੇ ਲੋਕਾਂ ਲਈ ਇਕ ਸਾਂਝੀ ਟਾਇਲਟ ਹੁੰਦੀ ਹੈ।

File photoFile photo

ਰੀਪੋਰਟ ਮੁਤਾਬਕ ਵਾਇਰਸ ਦੀ ਰੋਕਥਾਮ ਲਈ ਇਕ ਮਹੀਨੇ ਤੋਂ ਜ਼ਿਆਦਾ ਸਰਕਿਟ ਬਰੇਕਰ ਮਿਆਦ ਵਿਚ ਰਹਿਣ ਦੇ ਬਾਅਦ ਸਿੰਗਾਪੁਰ ਵਿਚ 12 ਮਈ ਤੋਂ ਕੁੱਝ ਵਪਾਰਕ ਖੇਤਰ ਖੁੱਲ੍ਹਣਗੇ। ਦੇਸ਼ ਵਿਚ ਹੁਣ ਤਕ ਕੋਵਿਡ-19 ਕਾਰਨ 20 ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰੀ ਨੇ ਇਹ ਜਾਣਕਾਰੀ ਦਿਤੀ। ਐਤਵਾਰ ਤਕ  ਕੋਵਿਡ-19 ਦੇ 2,296 ਮਰੀਜ਼ ਪ੍ਰਭਾਵ ਮੁਕਤ ਹੋ ਚੁੱਕੇ ਹਨ। ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਪੂਰੀ ਦੁਨੀਆ ਵਿਚ 2,79,311 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ ਜਦਕਿ 40 ਲੱਖ ਤੋਂ ਵਧੇਰੇ ਲੋਕ ਇਸ ਨਾਲ ਪ੍ਰਭਾਵਤ ਹੋਏ ਹਨ।
(ਪੀਟੀਆਈ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement