ਕੋਵਿਡ 19 : ਵੁਹਾਨ 'ਚ 36 ਦਿਨਾਂ ਬਾਅਦ ਆਇਆ ਨਵਾਂ ਕੇਸ
Published : May 11, 2020, 9:22 am IST
Updated : May 11, 2020, 9:22 am IST
SHARE ARTICLE
File Photo
File Photo

ਚੀਨ ਦੇ ਵੁਹਾਨ ਵਿਚ ਇਕ ਮਹੀਨੇ ਤੋਂ ਵੀ ਵੱਧ ਸਮੇਂ ਬਾਅਦ ਕੋਰੋਨਾ ਵਾਇਰਸ ਦਾ ਇਕ ਨਵਾਂ ਕੇਸ ਸਾਹਮਣੇ ਆਇਆ ਹੈ

ਬੀਜਿੰਗ, 10 ਮਈ : ਚੀਨ ਦੇ ਵੁਹਾਨ ਵਿਚ ਇਕ ਮਹੀਨੇ ਤੋਂ ਵੀ ਵੱਧ ਸਮੇਂ ਬਾਅਦ ਕੋਰੋਨਾ ਵਾਇਰਸ ਦਾ ਇਕ ਨਵਾਂ ਕੇਸ ਸਾਹਮਣੇ ਆਇਆ ਹੈ। ਹੁਬੇਈ ਸੂਬੇ ਦੇ ਸਿਹਤ ਕਮਿਸ਼ਨ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਵੁਹਾਨ 'ਚ ਕੋਰੋਨਾ ਵਾਇਰਸ ਦੇ ਕੇਸ ਦੀ ਪੁਸ਼ਟੀ ਹੋਣ ਤੋਂ ਇਲਾਵਾ 17 ਹੋਰਾਂ ਲੋਕਾਂ ਦੀ ਵੀ ਰੀਪੋਰਟਾਂ ਪਾਜ਼ੇਟਿਵ ਆਈਆਂ ਹਨ ਪਰ ਉਨ੍ਹਾਂ ਵਿਚ ਇਸ ਲਾਗ ਦੇ ਕੋਈ ਲੱਛਣ ਨਹੀਂ ਦਿਖਾਈ ਦਿਤੇ। ਰੀਪੋਰਟ ਮੁਤਾਬਕ ਕੋਰੋਨਾ ਨਾਲ ਪੀੜਤ ਵਿਅਕਤੀ 89 ਸਾਲਾਂ ਦਾ ਹੈ ਅਤੇ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਦੇ ਅਨੁਸਾਰ, 4 ਅਪ੍ਰੈਲ ਤੋਂ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਦੀ ਲਾਗ ਦਾ ਇਹ ਪਹਿਲਾ ਕੇਸ ਹੈ। ਚੀਨੀ ਅਧਿਕਾਰੀਆਂ ਨੇ ਅਜੇ ਤਕ ਅਜਿਹੇ ਕੇਸ ਦਰਜ ਨਹੀਂ ਕੀਤੇ ਹਨ ਜਿਨ੍ਹਾਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਦਿਖਾਈ ਦਿਤੇ ਹਨ। ਚੀਨ ਵਿਚ ਕੋਰੋਨਾ ਵਾਇਰਸ ਦੇ 14 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ 'ਚੋਂ ਦੋ ਮਾਮਲੇ ਸ਼ੰਘਾਈ ਦੇ ਹਨ। ਚਾਈਨਾ ਸਿਹਤ ਪ੍ਰਸ਼ਾਸਨ ਨੇ ਇਸ ਬਾਰੇ ਜਾਣਕਾਰੀ ਦਿਤੀ। ਨੈਸ਼ਨਲ ਹੈਲਥ ਕਮਿਸ਼ਨ ਦੇ ਅਨੁਸਾਰ, ਜਿਲਿਨ ਪ੍ਰਾਂਤ ਤੋਂ 11 ਅਤੇ ਹੁਬੇਈ ਸੂਬੇ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ।
(ਏਜੰਸੀਆਂ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement