ਮੈਨਹਟਨ ਦੀ ਇਮਾਰਤ ‘ਤੇ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਦੀ ਮੌਤ
Published : Jun 11, 2019, 9:33 am IST
Updated : Jun 11, 2019, 9:33 am IST
SHARE ARTICLE
Helicopter crashes into Midtown Manhattan building
Helicopter crashes into Midtown Manhattan building

ਮੈਨਹਟਨ ਦੀ 51 ਮੰਜ਼ਿਲਾ ਇਮਾਰਤ ਦੀ ਛੱਤ ‘ਤੇ ਉਤਰ ਰਿਹਾ ਹੈਲੀਕਾਪਟਰ ਸੋਮਵਾਰ ਨੂੰ ਹਾਦਸਾਗ੍ਰਸਤ ਹੋ ਗਿਆ।

ਨਿਊਯਾਰਕ : ਮੈਨਹਟਨ ਦੀ 51 ਮੰਜ਼ਿਲਾ ਇਮਾਰਤ ਦੀ ਛੱਤ ‘ਤੇ ਉਤਰ ਰਿਹਾ ਹੈਲੀਕਾਪਟਰ ਸੋਮਵਾਰ ਨੂੰ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਹੈਲੀਕਾਪਟਰ ਦੇ ਪਾਇਲਟ ਦੀ ਮੌਤ ਹੋ ਗਈ। ਨਿਊਯਾਰਕ ਦੇ ਗਵਰਨਰ ਐਂਡਰਿਊ ਕੁਓਮੋ ਨੇ ਦੱਸਿਆ ਕਿ ਹੈਲੀਕਾਪਟਰ ਐਮਰਜੈਂਸੀ ਸਥਿਤੀ ਵਿਚ ਛੱਤ ‘ਤੇ ਉਤਰਿਆ ਸੀ। ਇਕ ਖ਼ਬਰ ਮੁਤਾਬਕ  ਉਹਨਾਂ ਨੇ ਕਿਹਾ ਕਿ ਪਹਿਲਾਂ ਸੂਚਨਾ ਮਿਲੀ ਸੀ ਕਿ ਹੈਲੀਕਾਪਟਰ ਐਮਰਜੈਂਸੀ ਜੀ ਸਥਿਤੀ ਵਿਚ ਛੱਤ ‘ਤੇ ਉਤਰਿਆ ਸੀ।

Helicopter crashes into Midtown Manhattan buildingHelicopter crashes into Midtown Manhattan building

ਜਿਸ ਇਮਾਰਤ ‘ਤੇ ਇਹ ਹੈਲੀਕਾਪਟਰ ਉਤਰਿਆ ਉਸ ਵਿਚ ਕੰਮ ਕਰ ਰਹੇ ਲੋਕਾਂ ਨੇ ਕੁਝ ਝਟਕੇ ਵੀ ਮਹਿਸੂਸ ਕੀਤੇ ਸਨ। ਨਿਊਯਾਰਕ ਫਾਇਰ ਵਿਭਾਗ ਦਾ ਕਹਿਣਾ ਹੈ ਕਿ ਹੈਲੀਕਾਪਟਰ ਦੇ ਪਾਇਲਟ ਦੀ ਮੌਤ ਹੋ ਗਈ ਹੈ। ਹਾਦਸੇ ਵਿਚ ਇਮਾਰਤ ‘ਚ ਮੌਜੂਦ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ ਹੈ। ਉਹਨਾਂ ਨੇ ਕਿਹਾ ਕਿ ਕੁਝ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ ਹੈ।

Helicopter crashes into Midtown Manhattan buildingHelicopter crashes into Midtown Manhattan building

ਇਸ ਹਾਦਸੇ ਵਿਚ ਹੈਲੀਕਾਪਟਰ ‘ਚ ਅੱਗ ਲੱਗ ਗਈ। ਹਾਲਾਂਕਿ ਫਾਇਰ ਵਿਭਾਗ ਨੇ ਜਲਦ ਹੀ ਉਸ ‘ਤੇ ਕਾਬੂ ਪਾ ਲਿਆ। ਵਾਈਟ ਹਾਊਸ ਦੇ ਬੁਲਾਰੇ ਹੋਗਨ ਗਿਡਲੇ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹੈਲੀਕਾਪਟਰ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਇਸ ਸਬੰਧੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement