ਨਾਈਜੀਰੀਆ 'ਚ ਪਲਟੀ ਕਿਸ਼ਤੀ, 26 ਲੋਕਾਂ ਦੀ ਹੋਈ ਮੌਤ

By : GAGANDEEP

Published : Sep 11, 2023, 12:17 pm IST
Updated : Sep 11, 2023, 12:53 pm IST
SHARE ARTICLE
photo
photo

ਕਿਸ਼ਤੀ ਵਿਚ ਸਵਾਰ ਸਨ 100 ਤੋਂ ਵੱਧ ਯਾਤਰੀ

 

ਨਾਈਜੀਰੀਆ 'ਚ ਐਤਵਾਰ ਨੂੰ ਇਕ ਕਿਸ਼ਤੀ ਪਲਟ ਗਈ। ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ 'ਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ ਜੋ ਨਾਈਜੀਰੀਆ ਦੇ ਨਾਈਜਰ ਸੂਬੇ ਦੇ ਮੋਕਵਾ 'ਚ ਕਿਸ਼ਤੀ 'ਚ ਸਫਰ ਕਰਦੇ ਸਮੇਂ ਡੁੱਬ ਗਏ।

ਇਹ ਵੀ ਪੜ੍ਹੋ: ਤਾਮਿਲਨਾਡੂ ਹਾਦਸਾ ਚ ਤੇਜ਼ ਰਫ਼ਤਾਰ ਟਰੱਕ ਨੇ ਟੈਂਪੂ ਟਰੈਵਲਰ ਨੂੰ ਮਾਰੀ ਟੱਕਰ, 7 ਲੋਕਾਂ ਦੀ ਹੋਈ ਮੌਤ 

ਨਾਈਜੀਰੀਆ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਦੀ ਸੂਬਾਈ ਮੁਖੀ ਜ਼ੈਨਬ ਸੁਲੇਮਾਨ ਮੁਤਾਬਕ ਕਿਸ਼ਤੀ 'ਚ 100 ਤੋਂ ਵੱਧ ਯਾਤਰੀ ਸਵਾਰ ਸਨ ਅਤੇ ਖਦਸ਼ਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਸੁਲੇਮਾਨ ਨੇ ਦੱਸਿਆ ਕਿ ਬਚਾਅ ਮੁਹਿੰਮ ਦੌਰਾਨ ਹੁਣ ਤੱਕ 24 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 30 ਲੋਕਾਂ ਨੂੰ ਬਚਾਇਆ ਗਿਆ ਹੈ।

ਇਹ ਵੀ ਪੜ੍ਹੋ: ਖਰੜ: ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਹੋਈ ਮੌਤ 

ਨਾਈਜਰ ਸਟੇਟ ਐਮਰਜੈਂਸੀ ਮੈਨੇਜਮੈਂਟ ਏਜੰਸੀ (ਐਨ.ਐਸ.ਈ.ਐਮ.ਏ) ਨੇ ਪੁਸ਼ਟੀ ਕੀਤੀ ਕਿ ਕਿਸ਼ਤੀ ਵਿੱਚ 100 ਤੋਂ ਵੱਧ ਲੋਕ ਸਵਾਰ ਸਨ, ਉਨ੍ਹਾਂ ਨੇ ਦੱਸਿਆ ਕਿ ਪੀੜਤ, ਜੋ ਗਬਾਜੀਬੋ, ਏਕਵਾ ਅਤੇ ਯੈਂਕਿਆਡੇ ਭਾਈਚਾਰਿਆਂ ਦੇ ਸਨ, ਜੋ ਨਦੀ ਨਾਈਜਰ (ਪੁਰਾਣਾ ਗਬਾਜੀਬੋ) ਵਿਚ ਕਿਸ਼ਤੀ ਜ਼ਰੀਏ ਦੂਜੇ ਪਾਸੇ ਆਪਣੇ ਖੇਤਾਂ ਨੂੰ ਜਾ ਰਹੇ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement