ਘੱਟ-ਗਿਣਤੀਆਂ 'ਤੇ ਨਿਰੰਤਰ ਤਸ਼ੱਦਦ, 15 ਦਿਨਾਂ 'ਚ ਚੌਥੀ ਲੜਕੀ ਅਗਵਾ, ਪੁਲਿਸ ਵੀ ਪੱਖਪਾਤੀ
Published : Oct 11, 2022, 2:20 pm IST
Updated : Oct 11, 2022, 2:20 pm IST
SHARE ARTICLE
Fourth girl abducted in 15 days in Pakistan
Fourth girl abducted in 15 days in Pakistan

ਇਸ ਤੋਂ ਪਹਿਲਾਂ ਪਾਕਿਸਤਾਨ ਵਿੱਚ ਤਿੰਨ ਹਿੰਦੂ ਕੁੜੀਆਂ ਨੂੰ ਅਗਵਾ ਕਰਕੇ ਜਬਰੀ ਇਸਲਾਮ ਕਬੂਲ ਕਰਵਾਏ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ।

 

ਨਵੀਂ ਦਿੱਲੀ- ਪਾਕਿਸਤਾਨ 'ਚ ਘੱਟ-ਗਿਣਤੀ ਭਾਈਚਾਰਿਆਂ ਉੱਤੇ ਵੱਖੋ-ਵੱਖ ਕਿਸਮ ਦੇ ਤਸ਼ੱਦਦ ਲਗਾਤਾਰ ਵਧਦੇ ਜਾ ਰਹੇ ਹਨ। ਹਾਲ ਹੀ 'ਚ ਸਿੰਧ ਵਿਖੇ ਇੱਕ ਹਿੰਦੂ ਲੜਕੇ ਦਾ ਜ਼ਬਰੀ ਧਰਮ ਪਰਿਵਰਤਨ ਕਰਵਾਏ ਜਾਣ ਤੋਂ ਬਾਅਦ, ਤਾਜ਼ਾ ਮਾਮਲਾ ਸਿੰਧ ਸੂਬੇ ਦੇ ਹੈਦਰਾਬਾਦ ਸ਼ਹਿਰ ਤੋਂ ਆਇਆ ਹੈ। ਇੱਕ ਹਿੰਦੂ ਲੜਕੀ ਦੇ ਮਾਪਿਆਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਧੀ ਨੂੰ ਅਗਵਾ ਕਰ ਲਿਆ ਗਿਆ ਹੈ। ਪਾਕਿਸਤਾਨ ਵਿੱਚ 15 ਦਿਨਾਂ ਦੇ ਅੰਦਰ ਇਹ ਚੌਥੀ ਘਟਨਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਵਿੱਚ ਤਿੰਨ ਹਿੰਦੂ ਕੁੜੀਆਂ ਨੂੰ ਅਗਵਾ ਕਰਕੇ ਜਬਰੀ ਇਸਲਾਮ ਕਬੂਲ ਕਰਵਾਏ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ।

ਅਗਵਾ ਹੋਈ ਲੜਕੀ ਦੇ ਮਾਪਿਆਂ ਅਨੁਸਾਰ ਉਸ ਨੂੰ ਹੈਦਰਾਬਾਦ ਦੇ ਫ਼ਤਿਹ ਚੌਕ ਇਲਾਕੇ ਤੋਂ ਉਸ ਸਮੇਂ ਅਗਵਾ ਕਰ ਲਿਆ ਗਿਆ ਜਦੋਂ ਉਹ ਘਰ ਪਰਤ ਰਹੀ ਸੀ। ਖ਼ਬਰਾਂ ਮੁਤਾਬਿਕ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਪਰ ਹੁਣ ਤੱਕ ਲੜਕੀ ਦਾ ਕੋਈ ਪਤਾ ਨਹੀਂ ਲੱਗਿਆ। ਘੱਟ ਗਿਣਤੀਆਂ 'ਤੇ ਲਗਾਤਾਰ ਹੋ ਰਹੇ ਅੱਤਿਆਚਾਰਾਂ ਦਰਮਿਆਨ ਪਾਕਿਸਤਾਨ 'ਚ ਰਹਿਣ ਵਾਲੇ ਹਿੰਦੂਆਂ 'ਚ ਗੁੱਸਾ ਅਤੇ ਡਰ ਹੈ। ਇਸ ਤੋਂ ਪਹਿਲਾਂ 24 ਸਤੰਬਰ ਨੂੰ ਨਾਸਰਪੁਰ ਇਲਾਕੇ ਤੋਂ 14 ਸਾਲਾ ਲੜਕੀ ਨੂੰ ਅਗਵਾ ਕੀਤਾ ਗਿਆ ਸੀ, ਜਦਕਿ ਮੀਰਪੁਰ ਖ਼ਾਸ ਕਸਬੇ ਵਿੱਚ ਘਰ ਪਰਤਦੇ ਸਮੇਂ ਇੱਕ ਹੋਰ ਹਿੰਦੂ ਕੁੜੀ ਨੂੰ ਵੀ ਅਗਵਾ ਕਰ ਲਿਆ ਗਿਆ।

ਮੀਰਪੁਰ ਖ਼ਾਸ ਕਸਬੇ 'ਚ ਇਕ ਹਿੰਦੂ ਵਿਅਕਤੀ ਨੇ ਦੋਸ਼ ਲਗਾਇਆ ਸੀ ਕਿ ਉਸ ਦੀ ਪਤਨੀ ਨੂੰ ਅਗਵਾ ਕਰ ਲਿਆ ਗਿਆ। ਕੁਝ ਸਮੇਂ ਬਾਅਦ ਉਸ ਨੂੰ ਪਤਾ ਲੱਗਿਆ ਕਿ ਉਸ ਦੀ ਪਤਨੀ ਦਾ ਧਰਮ ਪਰਿਵਰਤਨ ਕਰਵਾ ਕੇ ਉਸ ਦਾ ਵਿਆਹ ਇੱਕ ਮੁਸਲਿਮ ਨੌਜਵਾਨ ਨਾਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਸ ’ਤੇ ਪੱਖਪਾਤ ਦੇ ਗੰਭੀਰ ਦੋਸ਼ ਵੀ ਲਾਏ ਗਏ ਹਨ। ਹਿੰਦੂ ਵਿਆਹੁਤਾ ਔਰਤ ਦੇ ਮੁਸਲਿਮ ਨੌਜਵਾਨ ਨਾਲ ਵਿਆਹ 'ਤੇ ਪੁਲਿਸ ਅਧਿਕਾਰੀਆਂ ਨੇ ਕਿਹਾ ਸੀ ਕਿ ਉਕਤ ਔਰਤ ਨੇ ਆਪਣੀ ਮਰਜ਼ੀ ਨਾਲ ਇਸਲਾਮ ਕਬੂਲ ਕੀਤਾ ਸੀ, ਅਤੇ ਅਹਿਮਦ ਨਾਂਅ ਦੇ ਵਿਅਕਤੀ ਨਾਲ ਵਿਆਹ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement