ਕਾਬੁਲ : ਆਤਮਘਾਤੀ ਬੰਬ ਧਮਾਕੇ 'ਚ ਚਾਰ ਸੁਰੱਖਿਆਕਰਮੀਆਂ ਦੀ ਮੌਤ
Published : Dec 11, 2018, 5:10 pm IST
Updated : Dec 11, 2018, 5:10 pm IST
SHARE ARTICLE
Suicide bomber Attack
Suicide bomber Attack

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਬਾਹਰੀ ਇਲਾਕੇ ਵਿਚ ਇਕ ਆਤਮਘਾਤੀ ਕਾਰ ਬੰਬ ਹਮਲਾ ਕਰਨ ਵਾਲੇ ਨੇ ਸੁਰੱਖਿਆਕਰਮੀਆਂ ਦੇ ਕਾਫਲੇ 'ਤੇ ਹਮਲਾ ਕਰ ਦਿਤਾ...

ਕਾਬੁਲ : (ਭਾਸ਼ਾ) ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਬਾਹਰੀ ਇਲਾਕੇ ਵਿਚ ਇਕ ਆਤਮਘਾਤੀ ਕਾਰ ਬੰਬ ਹਮਲਾ ਕਰਨ ਵਾਲੇ ਨੇ ਸੁਰੱਖਿਆਕਰਮੀਆਂ ਦੇ ਕਾਫਲੇ 'ਤੇ ਹਮਲਾ ਕਰ ਦਿਤਾ, ਜਿਸ ਵਿਚ ਚਾਰ ਸੁਰੱਖਿਆਕਰਮੀਆਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲਾ ਦੇ ਉਪ ਬੁਲਾਰੇ ਨਸਰਤ ਰਹੀਮੀ ਨੇ ਦੱਸਿਆ ਕਿ ਹਮਲਾ ਮੰਗਲਵਾਰ ਨੂੰ ਕੀਤਾ ਗਿਆ। ਹਮਲੇ ਵਿਚ ਛੇ ਹੋਰ ਸੁਰਖਿਆਕਰਮੀ ਵੀ ਜ਼ਖਮੀ ਹੋ ਗਏ।

Suicide bomber AttackSuicide bomber Attack

ਹੁਣੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਹਾਲਾਂਕਿ ਤਾਲਿਬਾਨ ਅਤੇ ਇਸਲਾਮੀਕ ਸਟੇਟ ਨਾਲ ਜੁੜਿਆ ਸੰਗਠਨ ਰਾਜਧਾਨੀ ਕਾਬੁਲ ਵਿਚ ਇਸ ਤਰ੍ਹਾਂ ਦੇ ਹਮਲਿਆਂ ਨੂੰ ਅੰਜਾਮ ਦਿੰਦੇ ਰਹੇ ਹਨ। ਬੀਤੇ ਸੋਮਵਾਰ ਨੂੰ ਦੱਖਣ ਕੰਧਾਰ ਸੂਬੇ ਵਿਚ ਤਾਲਿਬਾਨ ਨੇ ਇਕ ਜਾਂਚ ਚੌਕੀ ਉਤੇ ਹਮਲਾ ਕੀਤਾ ਸੀ ਜਿਸ ਵਿਚ ਅੱਠ ਪੁਲਸਕਰਮੀ ਮਾਰੇ ਗਏ ਸਨ।

Suicide bomber AttackSuicide bomber Attack

ਸੂਬੇ ਦੇ ਗਵਰਨਰ ਦੇ ਬੁਲਾਰੇ ਅਜੀਜ਼ ਅਹਿਮਦ ਅਜੀਜੀ ਨੇ ਦੱਸਿਆ ਕਿ ਹਮਲੇ ਵਿਚ 11 ਬਾਗ਼ੀ ਵੀ ਮਾਰੇ ਗਏ ਸਨ। ਅਫਗਾਨਿਸਤਾਨ ਦੇ ਲਗਭੱਗ ਅੱਧੇ ਹਿੱਸੇ ਵਿਚ ਤਾਲਿਬਾਨ ਦਾ ਬੋਲਬਾਲਾ ਹੈ ਅਤੇ ਉਹ ਹਰ ਦਿਨ ਮੁੱਖ ਤੌਰ 'ਤੇ  ਸੁਰੱਖਿਆਕਰਮੀਆਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement