ਪਾਕਿਸਤਾਨ : ਨਹਿਰ 'ਚ ਡਿੱਗੀ ਟਰਾਲੀ, 10 ਲੋਕਾਂ ਦੀ ਮੌਤ

By : GAGANDEEP

Published : Mar 12, 2023, 2:04 pm IST
Updated : Mar 12, 2023, 2:05 pm IST
SHARE ARTICLE
photo
photo

9 ਲੋਕ ਲਾਪਤਾ

 

ਇਸਲਾਮਾਬਾਦ: ਦੱਖਣੀ ਪਾਕਿਸਤਾਨ ਵਿੱਚ ਇੱਕ ਟਰਾਲੀ ਦੇ ਨਹਿਰ ਵਿੱਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪੰਜਾਬ ਦੇ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਵਾਪਰੀ।

ਬਚਾਅ ਕਾਰਜ 'ਚ ਸ਼ਾਮਲ ਇਕ ਅਧਿਕਾਰੀ ਨੇ ਦੱਸਿਆ ਕਿ ਟਰਾਲੀ 'ਚ 46 ਲੋਕ ਸਵਾਰ ਸਨ ਅਤੇ ਉਹ ਇਕ ਸਥਾਨਕ ਦਰਗਾਹ 'ਤੇ ਮੱਥਾ ਟੇਕਣ ਜਾ ਰਹੇ ਸਨ।
ਅਧਿਕਾਰੀ ਮੁਤਾਬਕ ਹੁਣ ਤੱਕ 27 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਜਦਕਿ 10 ਲਾਸ਼ਾਂ ਨਹਿਰ 'ਚੋਂ ਕੱਢੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿੱਚ 7 ​​ਔਰਤਾਂ ਅਤੇ 3 ਬੱਚੇ ਸ਼ਾਮਲ ਹਨ। 9 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement