ਲਹਿੰਦੇ ਪੰਜਾਬ ਦੇ ਸਕੂਲਾਂ ’ਚ ਵੀ ਹੁਣ ਪੜ੍ਹਾਈ ਜਾਵੇਗੀ ਪੰਜਾਬੀ, ਜਾਣੋ ਨਵੀਂ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਕੀ ਕੀਤੇ ਐਲਾਨ
Published : Mar 12, 2024, 9:39 pm IST
Updated : Mar 12, 2024, 9:39 pm IST
SHARE ARTICLE
Maryam Nawaz
Maryam Nawaz

ਪਾਕਿਸਤਾਨੀ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸਕੂਲਾਂ ’ਚ ਪੰਜਾਬੀ ਨੂੰ ਵਿਸ਼ੇ ਵਜੋਂ ਸ਼ੁਰੂ ਕਰਨ ਦਾ ਐਲਾਨ ਕੀਤਾ

ਲਾਹੌਰ: ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸਕੂਲਾਂ ’ਚ ਪੰਜਾਬੀ ਨੂੰ ਵਿਸ਼ੇ ਵਜੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਦਾ ਪਾਕਿਸਤਾਨ ਦੇ ਪੰਜਾਬੀ ਪ੍ਰੇਮੀਆਂ ਵਲੋਂ ਸਵਾਗਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲਹਿੰਦੇ ਪੰਜਾਬ ਦੇ ਸਕੂਲਾਂ ’ਚ ਕਦੇ ਪੰਜਾਬੀ ਨੂੰ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਗਿਆ। ਇਸ ਬਾਰੇ 2004 ’ਚ ਕੋਸ਼ਿਸ਼ਾਂ ਹੋਈਆਂ ਸਨ ਪਰ ਕਦੇ ਅਮਲ ’ਚ ਨਹੀਂ ਆ ਸਕੀਆਂ। ਮਰੀਅਮ ਨੇ ਖ਼ੁਦ ਨੂੰ ਮੁੱਖ ਮੰਤਰੀ ਦਾ ਅਹੁਦਾ ਸੌਂਪਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਪਾਕਿਸਤਾਨ ’ਚ ਪੰਜਾਬੀ ਸਭਿਆਚਾਰ ਨੂੰ ਹੱਲਾਸ਼ੇਰੀ ਦੇਣ ਲਈ ਕਈ ਐਲਾਨ ਕੀਤੇ। 

ਪੰਜਾਬ ਸਭਿਆਚਾਰ ਦਿਵਸ ਮੌਕੇ ਸਨਿਚਰਵਾਰ ਨੂੰ ਅਲ ਹਮਰਾ ਹਾਲ ਵਿਖੇ ਇਕ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਮਾਪਿਆਂ ਨੂੰ ਅਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿਖਾਉਣ ਲਈ ਉਤਸ਼ਾਹਤ ਕੀਤਾ ਅਤੇ ਪੰਜਾਬੀ ਸਿਨੇਮਾ ਦੀ ਮੁੜ ਸੁਰਜੀਤੀ ਲਈ ਸਮਰਥਨ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਭਾਸ਼ਾ ਦੇ ਵਿਰਸੇ ਦੀ ਰਾਖੀ ਲਈ ਪੰਜਾਬੀ ਸਭਿਆਚਾਰ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿਤਾ। ਉਸ ਨੇ ਸਿੱਖਿਆ ਦੇ ਸਾਰੇ ਪੱਧਰਾਂ ’ਤੇ ਪੰਜਾਬੀ ਸਭਿਆਚਾਰਕ ਜਸ਼ਨਾਂ ਦੀ ਵਕਾਲਤ ਕੀਤੀ ਅਤੇ ਪੰਜਾਬੀਆਂ ’ਚ ਭਾਸ਼ਾਈ ਮਾਣ ਨੂੰ ਉਤਸ਼ਾਹਤ ਕਰਨ ਦੀ ਲੋੜ ’ਤੇ ਜ਼ੋਰ ਦਿਤਾ। 

ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ’ਤੇ ਚਾਨਣਾ ਪਾਉਂਦਿਆਂ ਮਰੀਅਮ ਨਵਾਜ਼ ਨੇ ਪੰਜਾਬੀ ਭਾਸ਼ਾ ਨਾਲ ਜੁੜੇ ਮਾਣ ’ਚ ਆਈ ਗਿਰਾਵਟ ’ਤੇ ਅਫਸੋਸ ਜ਼ਾਹਰ ਕੀਤਾ। ਉਸ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ’ਚ ਸਭਿਆਚਾਰਕ ਪਛਾਣ ਦੀ ਭਾਵਨਾ ਪੈਦਾ ਕਰਨ ਤਾਂ ਜੋ ਭਾਸ਼ਾ ਨੂੰ ਅਗਿਆਨਤਾ ’ਚ ਜਾਣ ਤੋਂ ਰੋਕਿਆ ਜਾ ਸਕੇ। 

ਮੁੱਖ ਮੰਤਰੀ ਨੇ ਸਭਿਆਚਾਰਕ ਪਰੰਪਰਾਵਾਂ ਨੂੰ ਸੁਰੱਖਿਅਤ ਰੱਖਣ ’ਚ ਪੰਜਾਬੀ ਸਿਨੇਮਾ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਇਸ ’ਤੇ ਨਵੇਂ ਸਿਰੇ ਤੋਂ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿਤਾ। ਉਨ੍ਹਾਂ ਨੇ ਪ੍ਰਸਿੱਧ ਪੰਜਾਬੀ ਕਵੀਆਂ ਦੇ ਯੋਗਦਾਨ ’ਤੇ ਚਾਨਣਾ ਪਾਇਆ ਅਤੇ ਅੰਮ੍ਰਿਤਾ ਪ੍ਰੀਤਮ ਸਮੇਤ ਸਰਹੱਦ ਪਾਰ ਦੇ ਕਵੀਆਂ ਦੀ ਸ਼ਲਾਘਾ ਕੀਤੀ। 

ਉਹ ਅਲ ਹਮਰਾ ਹਾਲ ਵਿਖੇ ਇਕ ਸਮਾਰੋਹ ’ਚ ਸ਼ਾਮਲ ਹੋਈ, ਜਿੱਥੇ ਹਿਨਾ ਨਸਰੁੱਲਾ ਨੇ ਪੰਜਾਬ ਦੀ ਸਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਦਿਆਂ ਵਿਸ਼ੇਸ਼ ਸੂਫੀ ਕਵਿਤਾ ਪੇਸ਼ ਕੀਤੀ। ਆਰਿਫ ਲੋਹਾਰ ਅਤੇ ਹੋਰ ਗਾਇਕਾਂ ਵਲੋਂ ਪੰਜਾਬੀ ਲੋਕ ਗੀਤਾਂ ਦੇ ਨਾਲ-ਨਾਲ ਗੀਦਾ, ਧਮਾਲ ਅਤੇ ਭੰਗੜਾ ਸਮੇਤ ਰਵਾਇਤੀ ਪੰਜਾਬੀ ਨਾਚ ਪੇਸ਼ ਕੀਤੇ ਗਏ। ਲੋਕ ਕਲਾਕਾਰਾਂ ਨੇ ਪੰਜਾਬ ਦੇ ਸਭਿਆਚਾਰ ਨੂੰ ਦਰਸਾਉਂਦੇ ਰਹੱਸਮਈ ਨਾਚ ਪੇਸ਼ ਕੀਤੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement