Pakistan Train Hijack: ਪਾਕਿਸਤਾਨ 'ਚ ਹਾਈਜੈਕ ਕੀਤੀ ਗਈ ਟਰੇਨ 'ਚੋਂ 104 ਬੰਧਕਾਂ ਨੂੰ ਛੁਡਵਾਇਆ, 16 BLA ਲੜਾਕੇ ਢੇਰ, ਜਾਣੋ ਅਪਡੇਟਸ
Published : Mar 12, 2025, 9:01 am IST
Updated : Mar 12, 2025, 12:06 pm IST
SHARE ARTICLE
File Photo
File Photo

Pakistan Train Hijack: ਹੁਣ ਤੱਕ ਬੰਦੂਕਧਾਰੀਆਂ ਨੇ ਪਾਕਿਸਤਾਨ ਦੇ 30 ਸੈਨਿਕਾਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ

ਬਲੋਚ ਲਿਬਰੇਸ਼ਨ ਆਰਮੀ (BLA) ਨੇ ਪਾਕਿਸਤਾਨ 'ਤੇ ਸਭ ਤੋਂ ਵੱਡਾ ਹਾਈਜੈਕ ਹਮਲਾ ਕੀਤਾ ਹੈ। ਬੀਤੇ ਦਿਨ ਟਰੇਨ 'ਚ ਸਵਾਰ ਪਾਕਿਸਤਾਨੀ ਫ਼ੌਜ ਦੇ 140 ਜਵਾਨਾਂ ਨੂੰ ਬੰਧਕ ਬਣਾ ਲਿਆ ਗਿਆ ਹੈ। ਹੁਣ ਤੱਕ ਬੰਦੂਕਧਾਰੀਆਂ ਨੇ ਪਾਕਿਸਤਾਨ ਦੇ 30 ਸੈਨਿਕਾਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਪਾਕਿਸਤਾਨੀ ਫ਼ੌਜ ਨੇ ਵੱਡੀ ਕਾਰਵਾਈ ਕਰਦੇ ਹੋਏ 104 ਬੰਧਕਾਂ ਨੂੰ ਛੁਡਵਾਇਆ ਹੈ ਅਤੇ ਬਚਾਅ ਕਾਰਜ ਜਾਰੀ ਹੈ। ਬੀਐਲਏ ਅਤੇ ਫ਼ੌਜ ਵਿਚਾਲੇ ਗੋਲੀਬਾਰੀ ਜਾਰੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸੁਰੱਖਿਆ ਬਲਾਂ ਨੇ ਬੀਐੱਲਏ ਵੱਲੋਂ ਬੰਧਕ ਬਣਾਏ ਗਏ 104 ਲੋਕਾਂ ਨੂੰ ਛੁਡਵਾਇਆ ਹੈ। ਬਚਾਏ ਗਏ ਲੋਕਾਂ ਵਿੱਚ 58 ਪੁਰਸ਼, 31 ਔਰਤਾਂ ਅਤੇ 15 ਬੱਚੇ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ ਯਾਤਰੀਆਂ ਨੂੰ ਸੁਰੱਖਿਅਤ ਕੱਢਣ ਲਈ ਸੁਰੱਖਿਆ ਕਰਮਚਾਰੀ ਲਗਾਤਾਰ ਬਚਾਅ ਕਾਰਜ 'ਚ ਲੱਗੇ ਹੋਏ ਹਨ। ਫ਼ੌਜ ਦੀ ਕਾਰਵਾਈ 'ਚ ਹੁਣ ਤੱਕ ਬੀਐੱਲਏ ਦੇ 23 ਲੜਾਕੇ ਮਾਰੇ ਜਾ ਚੁੱਕੇ ਹਨ, ਜਦਕਿ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਸੁਰੱਖਿਆ ਬਲਾਂ ਦੀ ਕਾਰਵਾਈ ਕਾਰਨ ਅਤਿਵਾਦੀ ਛੋਟੇ-ਛੋਟੇ ਗਰੁੱਪਾਂ 'ਚ ਵੰਡੇ ਗਏ ਹਨ। ਇਸ ਦੌਰਾਨ ਜ਼ਖ਼ਮੀ ਯਾਤਰੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਇਲਾਕੇ 'ਚ ਵਾਧੂ ਸੁਰੱਖਿਆ ਬਲ ਭੇਜ ਕੇ ਮੋਰਚੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement