ਚੀਨ ਨਾਲ ਕੋਈ ਸੰਘਰਸ਼ ਨਹੀਂ ਸਗੋਂ ਵਿਚਾਰਾਂ ਦੀ ਲੜਾਈ : ਨਿਕੋਲਸ
Published : Jun 12, 2020, 10:41 pm IST
Updated : Jun 12, 2020, 10:41 pm IST
SHARE ARTICLE
1
1

ਚੀਨ ਨਾਲ ਕੋਈ ਸੰਘਰਸ਼ ਨਹੀਂ ਸਗੋਂ ਵਿਚਾਰਾਂ ਦੀ ਲੜਾਈ : ਨਿਕੋਲਸ

ਨਵੀਂ ਦਿੱਲੀ, 12 ਜੂਨ : ਸਾਬਕਾ ਅਮਰੀਕੀ ਸਫ਼ੀਰ ਨਿਕੋਲਸ ਬਰਨਸ ਨੇ ਚੀਨ ਦੇ ਆਗੂਆਂ ਨੂੰ ਭੈਅਭੀਤ ਅਤੇ ਅਪਣੇ ਹੀ ਲੋਕਾਂ 'ਤੇ ਸ਼ਿਕੰਜਾ ਕਸਣ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਭਾਰਤ ਅਤੇ ਅਮਰੀਕਾ ਬੀਜਿੰਗ ਨਾਲ ਲੜਨ ਲਈ ਨਹੀਂ ਸਗੋਂ ਉਸ ਨੂੰ ਕਾਨੂੰਨ ਦੇ ਸ਼ਾਸਨ ਦੀ ਪਾਲਣਾ ਕਰਾਉਣ ਲਈ ਕੰਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਚੀਨ ਨਾਲ ਕੋਈ ਸੰਘਰਸ਼ ਨਹੀਂ ਸਗੋਂ ਵਿਚਾਰਾਂ ਦੀ ਲੜਾਈ ਹੈ ਅਤੇ ਭਾਰਤ ਤੇ ਅਮਰੀਕਾ ਨੂੰ ਦੁਨੀਆਂ ਵਿਚ ਇਨਸਾਨੀ ਆਜ਼ਾਦੀ, ਜਮਹੂਰੀਅਤ ਅਤੇ ਲੋਕ ਸ਼ਾਸਨ ਨੂੰ ਹੱਲਾਸ਼ੇਰੀ ਦੇਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਅਜਿਹਾ ਮੌਕਾ ਸੀ ਜਦ ਜੀ 20 ਦੇਸ਼ ਮਿਲ ਕੇ ਕੰਮ ਕਰਦੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੀਨੀ ਰਾਸ਼ਟਰਪਤੀ ਸ਼ੀ ਚਿਨਫ਼ਿੰਗ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮਿਲ ਕੇ ਕੰਮ ਕਰਦੇ ਪਰ ਅਜਿਹਾ ਨਹੀਂ ਹੋਇਆ। (ਏਜੰਸੀ) 1

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement