Nepal Landslide : ਨੇਪਾਲ 'ਚ ਵੱਡਾ ਹਾਦਸਾ, ਜ਼ਮੀਨ ਖਿਸਕਣ ਕਾਰਨ 2 ਬੱਸਾਂ ਨਦੀ 'ਚ ਡਿੱਗੀਆਂ , 7 ਭਾਰਤੀਆਂ ਦੀ ਮੌਤ , 50 ਤੋਂ ਵੱਧ ਲਾਪਤਾ
Published : Jul 12, 2024, 11:51 am IST
Updated : Jul 12, 2024, 11:51 am IST
SHARE ARTICLE
 Nepal Landslide
Nepal Landslide

ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ

Nepal Landslide News : ਨੇਪਾਲ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ 2 ਬੱਸਾਂ ਤ੍ਰਿਸ਼ੂਲੀ ਨਦੀ ਵਿੱਚ ਰੁੜ੍ਹ ਗਈਆਂ ਹਨ। ਇਸ ਹਾਦਸੇ ਵਿੱਚ ਸੱਤ ਭਾਰਤੀਆਂ ਦੀ ਮੌਤ ਹੋ ਗਈ ਹੈ ਜਦਕਿ ਬੱਸ 'ਚ ਸਵਾਰ 50 ਤੋਂ ਵੱਧ ਯਾਤਰੀ ਲਾਪਤਾ ਹਨ। ਨਦੀ 'ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।

ਜਾਣਕਾਰੀ ਮੁਤਾਬਕ ਬੀਰਗੰਜ ਤੋਂ ਕਾਠਮੰਡੂ ਜਾ ਰਹੀ ਇੱਕ ਬੱਸ ਤ੍ਰਿਸ਼ੂਲੀ ਨਦੀ ਵਿੱਚ ਡਿੱਗ ਗਈ, ਜਿਸ ਵਿੱਚ ਸੱਤ ਭਾਰਤੀਆਂ ਦੀ ਮੌਤ ਹੋ ਗਈ। ਇੱਥੇ ਦੱਸ ਦੇਈਏ ਕਿ ਸੜਕ ਵਿਭਾਗ ਨੇ ਨਰਾਇਣਘਾਟ-ਕਾਠਮੰਡੂ ਰੋਡ ਨੂੰ ਪੰਦਰਾਂ ਦਿਨਾਂ ਲਈ ਬੰਦ ਕਰ ਦਿੱਤਾ ਸੀ ਪਰ ਇਸ ਤੋਂ ਬਾਅਦ ਵੀ ਟਰੈਫਿਕ ਸੇਵਾ ਬਹਾਲ ਹੈ। ਦਰਅਸਲ, ਨੇਪਾਲ 'ਚ ਜ਼ਿਆਦਾ ਮੀਂਹ ਕਾਰਨ ਵੱਖ-ਵੱਖ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ।

ਇੱਕ ਬੱਸ ਵਿੱਚ 24 ਅਤੇ ਦੂਜੀ ਵਿੱਚ 41 ਯਾਤਰੀ ਸਵਾਰ ਸਨ

ਕਾਠਮੰਡੂ ਪੋਸਟ ਮੁਤਾਬਕ ਚਿਤਵਨ ਦੇ ਮੁੱਖ ਜ਼ਿਲਾ ਅਧਿਕਾਰੀ ਇੰਦਰਦੇਵ ਯਾਦਵ ਨੇ ਦੱਸਿਆ ਕਿ ਕਾਠਮੰਡੂ ਜਾ ਰਹੀ ਏਂਗਾਸ ਬੱਸ 'ਚ 24 ਯਾਤਰੀ ਸਵਾਰ ਸਨ, ਜਦਕਿ ਕਾਠਮੰਡੂ ਤੋਂ ਗੌਰ ਜਾ ਰਹੀ ਗਣਪਤੀ ਡੀਲਕਸ ਬੱਸ 'ਚ ਕਰੀਬ 41 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 3.30 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ। ਗਣਪਤੀ ਡੀਲਕਸ ਬੱਸ 'ਚ ਸਵਾਰ ਤਿੰਨ ਯਾਤਰੀ ਛਾਲ ਮਾਰ ਕੇ ਆਪਣੀ ਜਾਨ ਬਚਾਉਣ 'ਚ ਸਫਲ ਹੋ ਗਏ।

ਨੇਪਾਲ ਦੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਪ੍ਰਗਟ  

ਪੁਲਿਸ ਸੁਪਰਡੈਂਟ ਭਾਵੇਸ਼ ਰਿਮਲ ਨੇ ਕਾਠਮੰਡੂ ਪੋਸਟ ਨੂੰ ਦੱਸਿਆ ਕਿ ਨੇਪਾਲ ਪੁਲਿਸ ਅਤੇ ਹਥਿਆਰਬੰਦ ਪੁਲਿਸ ਬਲ ਬਚਾਅ ਕਾਰਜਾਂ ਲਈ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਸਬੰਧਤ ਏਜੰਸੀਆਂ ਨੂੰ ਖੋਜ ਅਤੇ ਬਚਾਅ ਕਾਰਜ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।

Location: Nepal, Western

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement