Pakistan: ਅਤਿਵਾਦੀ ਹਮਲੇ 'ਚ 23 ਲੋਕਾਂ ਦੀ ਮੌਤ, 6 ਪੁਲਿਸ ਮੁਲਾਜ਼ਮਾਂ ਦੀ ਮੌਤ ਦਾ ਵੀ ਖ਼ਦਸ਼ਾ  
Published : Dec 12, 2023, 2:57 pm IST
Updated : Dec 12, 2023, 2:57 pm IST
SHARE ARTICLE
File Photo
File Photo

ਤਹਿਰੀਕ-ਏ-ਤਾਲਿਬਾਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ

Pakistan: ਪਾਕਿਸਤਾਨ ਦੇ ਡੇਰਾ ਇਸਮਾਈਲ ਖਾਨ ਇਲਾਕੇ 'ਚ ਹੋਏ ਆਤਮਘਾਤੀ ਹਮਲੇ 'ਚ 23 ਲੋਕਾਂ ਦੀ ਜਾਨ ਚਲੀ ਗਈ। ਇਹ ਹਮਲਾ ਡੇਰਾ ਇਸਮਾਈਲ ਖਾਨ ਦੇ ਇੱਕ ਕਸਬੇ ਦੇ ਇੱਕ ਥਾਣੇ ਵਿਚ ਹੋਇਆ। ਨਿਊਜ਼ ਏਜੰਸੀ ਏਐਫਪੀ ਦੀ ਰਿਪੋਰਟ ਮੁਤਾਬਕ ਧਮਾਕੇ ਕਾਰਨ ਤਿੰਨ ਕਮਰੇ ਢਹਿ ਗਏ ਹਨ ਅਤੇ ਇਮਾਰਤਾਂ ਦੇ ਮਲਬੇ 'ਚੋਂ ਲਾਸ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।

ਤਹਿਰੀਕ-ਏ-ਤਾਲਿਬਾਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਅਤਿਵਾਦੀ ਸੰਗਠਨ ਅਫ਼ਗਾਨਿਸਤਾਨ ਦੀ ਤਰਜ਼ 'ਤੇ ਪਾਕਿਸਤਾਨ 'ਚ ਸਰਕਾਰ ਬਣਾਉਣਾ ਚਾਹੁੰਦਾ ਹੈ। ਇਸ ਕਾਰਨ ਉਹ ਲਗਾਤਾਰ ਸਰਕਾਰੀ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਅਤਿਵਾਦੀਆਂ ਹਮਲੇ 'ਚ ਘੱਟੋ-ਘੱਟ 6 ਸੁਰੱਖਿਆ ਕਰਮਚਾਰੀਆਂ ਦੇ ਮਰਨ ਦੀ ਵੀ ਖ਼ਬਰ ਹੈ। 

(For more news apart from Pakistan News, stay tuned to Rozana Spokesman)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement