ਅਮਰੀਕਾ 'ਚੋਂ ਕੱਢੇ ਜਾਣਗੇ ਕਰੀਬ 190 ਹੋਰ ਭਾਰਤੀ, ਪਰਸੋਂ ਅੰਮ੍ਰਿਤਸਰ ਆ ਰਿਹੈ ਅਮਰੀਕੀ ਜਹਾਜ਼- ਸੂਤਰ
Published : Feb 13, 2025, 10:21 am IST
Updated : Feb 13, 2025, 2:11 pm IST
SHARE ARTICLE
180 more Indians will be expelled from America News in punjabi
180 more Indians will be expelled from America News in punjabi

ਪਹਿਲਾਂ 30 ਪੰਜਾਬੀਆਂ ਸਣੇ 104 ਭਾਰਤੀਆਂ ਦੀ ਹੋਈ ਸੀ ਵਤਨ ਵਾਪਸੀ

ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤੀ ਜਾਰੀ ਹੈ। ਪਿਛਲੇ ਹਫ਼ਤੇ ਅਮਰੀਕਾ ਵੱਲੋਂ 104 ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਹੁਣ ਸੂਤਰਾਂ ਦੇ ਹਵਾਲੇ ਤੋਂ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਜਾਣਕਾਰੀ ਅਨੁਸਾਰ ਅਮਰੀਕਾ 'ਚੋਂ ਕਰੀਬ 190 ਹੋਰ ਭਾਰਤੀ ਕੱਢੇ ਜਾਣਗੇ। ਪਹਿਲਾਂ 95 ਭਾਰਤੀਆਂ ਨੂੰ ਲੈ ਕੇ ਅਮਰੀਕੀ ਜਹਾਜ਼ 15 ਫ਼ਰਵਰੀ ਨੂੰ ਪਹੁੰਚੇਗਾ। ਦੂਜਾ ਜਹਾਜ਼ 16 ਫ਼ਰਵਰੀ ਨੂੰ 95 ਹੋਰ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇਗਾ। 

ਪਹਿਲੀ ਫ਼ਲਾਈਟ ਦੀ ਤਰ੍ਹਾਂ ਹੀ ਇਸ ਫ਼ਲਾਈਟ ਨੂੰ ਵੀ ਅੰਮ੍ਰਿਤਸਰ ਏਅਰਪੋਰਟ 'ਤੇ ਹੀ ਲੈਂਡ ਕਰਵਾਇਆ ਜਾਵੇਗਾ ਤੇ ਉੱਥੋਂ ਚੈਕਿੰਗ ਮਗਰੋਂ ਸਾਰਿਆਂ ਨੂੰ ਆਪੋ-ਆਪਣੇ ਸੂਬਿਆਂ ਵੱਲ ਭੇਜ ਦਿੱਤਾ ਜਾਵੇਗਾ। ਹਾਲਾਂਕਿ ਇਸ ਬਾਰੇ ਅਜੇ ਤਕ ਕੋਈ ਅਧਿਕਾਰਤ ਤੌਰ 'ਤੇ ਬਿਆਨ ਸਾਹਮਣੇ ਨਹੀਂ ਆਇਆ ਹੈ। ਦੱਸ ਦੇਈਏ ਕਿ ਪਹਿਲਾਂ 5 ਫ਼ਰਵਰੀ ਨੂੰ  30 ਪੰਜਾਬੀਆਂ ਸਣੇ 104 ਭਾਰਤੀਆਂ ਵਤਨ ਵਾਪਸੀ ਹੋਈ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement