ਪਾਕਿਸਤਾਨ ਵਿਚ ਆਇਆ 5.6 ਤੀਬਰਤਾ ਦਾ ਭੂਚਾਲ
Published : Jun 13, 2023, 3:32 pm IST
Updated : Jun 13, 2023, 3:32 pm IST
SHARE ARTICLE
5.6 magnitude earthquake in Pakistan
5.6 magnitude earthquake in Pakistan

ਪੀ.ਐਮ.ਡੀ. ਨੇ ਦਸਿਆ ਕਿ ਭੂਚਾਲ ਦਾ ਕੇਂਦਰ ਪੂਰਬੀ ਕਸ਼ਮੀਰ ਸੀ।

 

ਇਸਲਾਮਾਬਾਦ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਮੰਗਲਵਾਰ ਨੂੰ 5.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਦੇ ਮੌਸਮ ਵਿਭਾਗ (ਪੀ.ਐਮ.ਡੀ.) ਮੁਤਾਬਕ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਦੁਪਹਿਰ 1:04 ਵਜੇ ਮਹਿਸੂਸ ਕੀਤੇ ਗਏ, ਜਿਸ ਦੀ ਡੂੰਘਾਈ 10 ਕਿਲੋਮੀਟਰ ਸੀ।

ਇਹ ਵੀ ਪੜ੍ਹੋ: ਗਰੀਨ ਹਾਊਸ ’ਚ ਸਬਜ਼ੀਆਂ ਤੇ ਫਲਾਂ ਦੀ ਸਫ਼ਲ ਕਾਸ਼ਤ ਦੇ ਢੰਗ 

ਪੀ.ਐਮ.ਡੀ. ਨੇ ਦਸਿਆ ਕਿ ਭੂਚਾਲ ਦਾ ਕੇਂਦਰ ਪੂਰਬੀ ਕਸ਼ਮੀਰ ਸੀ। ਲਾਹੌਰ, ਇਸਲਾਮਾਬਾਦ ਅਤੇ ਪੇਸ਼ਾਵਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਅਪਣੇ ਦਫ਼ਤਰਾਂ ਅਤੇ ਘਰਾਂ ਨੂੰ ਛੱਡਣ ਲਈ ਮਜਬੂਰ ਹੋ ਗਏ। ਕਿਸੇ ਜਾਨੀ ਨੁਕਸਾਨ ਜਾਂ ਜਾਇਦਾਦ ਦੇ ਨੁਕਸਾਨ ਦੀ ਕੋਈ ਰੀਪੋਰਟ ਨਹੀਂ ਹੈ।

ਇਹ ਵੀ ਪੜ੍ਹੋ: ਗੁਰੂ ਨਾਨਕ ਕਾਲਜ ਬੁਢਲਾਡਾ ਨੈਕ ਨੂੰ ਮਿਲਿਆ ਅਹਿਮ ਦਰਜਾ, ਦੇਸ਼ ਦੀਆਂ ਸਰਵੋਤਮ ਸੰਸਥਾਵਾਂ 'ਚ ਸ਼ਾਮਲ

ਪੰਜਾਬ ਵਿਚ ਸ਼ਕਰਗੜ੍ਹ, ਚਿਚਾਵਤਨੀ, ਸਿਆਲਕੋਟ, ਮੰਡੀ ਬਹਾਉਦੀਨ, ਰਾਵਲਪਿੰਡੀ, ਜੇਹਲਮ, ਹਾਫਿਜ਼ਾਬਾਦ ਅਤੇ ਜ਼ਫਰਵਾਲ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਨੇ ਖੈਬਰ ਪਖਤੂਨਖਵਾ ਦੇ ਐਬਟਾਬਾਦ, ਸਵਾਬੀ ਅਤੇ ਸਵਾਤ ਖੇਤਰਾਂ ਨੂੰ ਵੀ ਪ੍ਰਭਾਵਿਤ ਕੀਤਾ। ਇਸ ਦੌਰਾਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਬਾਗ, ਧੀਰਕੋਟ ਅਤੇ ਮੁਜ਼ੱਫਰਾਬਾਦ ਖੇਤਰਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement