ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਜਾਰੀ ਕੀਤਾ ਪਹਿਲਾ ਬਿਆਨ
Published : Aug 13, 2024, 10:47 pm IST
Updated : Aug 13, 2024, 10:48 pm IST
SHARE ARTICLE
Sheikh Hasina.
Sheikh Hasina.

ਇਨਸਾਫ ਦੀ ਮੰਗ ਕੀਤੀ, ਲੋਕਾਂ ਦੀਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ

ਢਾਕਾ/ਨਵੀਂ ਦਿੱਲੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ‘ਇਨਸਾਫ’ ਦੀ ਮੰਗ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਹਾਲ ਹੀ ’ਚ ਹੋਈਆਂ ‘ਅਤਿਵਾਦੀ ਕਾਰਵਾਈਆਂ’, ਕਤਲਾਂ ਅਤੇ ਭੰਨਤੋੜ ’ਚ ਸ਼ਾਮਲ ਲੋਕਾਂ ਦੀ ਜਾਂਚ ਹੋਣੀ ਚਾਹੀਦੀ ਹੈ, ਉਨ੍ਹਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਸਜ਼ਾ ਦਿਤੀ ਜਾਣੀ ਚਾਹੀਦੀ ਹੈ। 

5 ਅਗੱਸਤ ਨੂੰ ਅਹੁਦਾ ਛੱਡਣ ਤੋਂ ਬਾਅਦ ਅਪਣੇ ਪਹਿਲੇ ਜਨਤਕ ਬਿਆਨ ’ਚ 76 ਸਾਲ ਦੀ ਹਸੀਨਾ ਨੇ ਕਿਹਾ ਕਿ ਅੰਦੋਲਨ ਦੇ ਨਾਂ ’ਤੇ ਜੁਲਾਈ ਤੋਂ ਲੈ ਕੇ ਹੁਣ ਤਕ ਹੋਈ ਹਿੰਸਾ ’ਚ ਕਈ ਲੋਕਾਂ ਦੀ ਮੌਤ ਹੋ ਚੁਕੀ ਹੈ। 

ਹਸੀਨਾ ਇਸ ਸਮੇਂ ਨਵੀਂ ਦਿੱਲੀ ’ਚ ਹਨ। ਹਸੀਨਾ ਦੇ ਅਮਰੀਕਾ ਸਥਿਤ ਬੇਟੇ ਸਾਜਿਬ ਵਾਜੇਦ ਨੇ ਹਸੀਨਾ ਦੇ ਬਿਆਨ ਨੂੰ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਅਪਣੇ ਹੈਂਡਲ ’ਤੇ ਬੰਗਾਲੀ ’ਚ ਪੋਸਟ ਕੀਤਾ। 

ਹਸੀਨਾ ਨੇ ਇਕ ਬਿਆਨ ’ਚ ਕਿਹਾ, ‘‘ਮੈਂ ਵਿਦਿਆਰਥੀਆਂ, ਅਧਿਆਪਕਾਂ, ਪੁਲਿਸ ਕਰਮਚਾਰੀਆਂ, ਗਰਭਵਤੀ ਔਰਤਾਂ, ਪੱਤਰਕਾਰਾਂ, ਸਭਿਆਚਾਰਕ ਕਾਰਕੁਨਾਂ, ਕੰਮਕਾਜੀ ਲੋਕਾਂ, ਅਵਾਮੀ ਲੀਗ ਅਤੇ ਇਸ ਨਾਲ ਜੁੜੇ ਸੰਗਠਨਾਂ ਦੇ ਨੇਤਾਵਾਂ ਅਤੇ ਕਾਰਕੁੰਨਾਂ, ਪੈਦਲ ਮੁਸਾਫ਼ਰਾਂ ਅਤੇ ਕਈ ਅਦਾਰਿਆਂ ਦੇ ਕਰਮਚਾਰੀਆਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦੀ ਹਾਂ।’’

ਹਸੀਨਾ ਨੇ 15 ਅਗੱਸਤ 1975 ਨੂੰ ਅਪਣੇ ਪਰਵਾਰ ਕ ਮੈਂਬਰਾਂ ਦੀ ਬੇਰਹਿਮੀ ਨਾਲ ਹੱਤਿਆ ਦਾ ਜ਼ਿਕਰ ਕਰਦੇ ਹੋਏ ਕਿਹਾ, ‘‘ਮੈਂ ਅਪਣੇ ਵਰਗੇ ਲੋਕਾਂ ਨਾਲ ਹਮਦਰਦੀ ਰਖਦੀ ਹਾਂ ਜੋ ਅਪਣੇ ਪਿਆਰਿਆਂ ਨੂੰ ਗੁਆਉਣ ਦੇ ਦੁੱਖ ਨਾਲ ਹਨ। ਮੈਂ ਇਨ੍ਹਾਂ ਕਤਲਾਂ ਅਤੇ ਅਤਿਵਾਦ ਦੀਆਂ ਕਾਰਵਾਈਆਂ ’ਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਅਤੇ ਸਜ਼ਾ ਦੇਣ ਲਈ ਉਚਿਤ ਜਾਂਚ ਦੀ ਮੰਗ ਕਰਦੀ ਹਾਂ।’’

Tags: bangladesh

SHARE ARTICLE

ਸਪੋਕਸਮੈਨ FACT CHECK

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement